ਫਗਵਾੜਾ (ਜਲੋਟਾ)- ਫਗਵਾੜਾ 'ਚ ਦੇਰ ਰਾਤ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਪਿੰਡ ਉੱਚਾ ਵਿਖੇ ਇਕ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਹੇ ਦੋ ਨੌਜਵਾਨਾਂ 'ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਗੋਲੀ ਚਲਾ ਦਿੱਤੀ।
ਜਾਣਕਾਰੀ ਅਨੁਸਾਰ ਗੋਲੀ ਲੱਗਣ ਕਾਰਨ ਰਵੀ ਪੁੱਤਰ ਹੰਸ ਰਾਜ ਵਾਸੀ ਪਿੰਡ ਜਗਪਾਲਪੁਰ, ਤਹਿਸੀਲ ਫਗਵਾੜਾ ਜਖ਼ਮੀ ਹੋ ਗਿਆ ਹੈ, ਜਿਸ ਨੂੰ ਗੰਭੀਰ ਹਾਲਤ 'ਚ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉਸ ਦਾ ਇਲਾਜ ਸਰਕਾਰੀ ਡਾਕਟਰਾਂ ਦੀ ਟੀਮ ਵੱਲੋਂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਸੁਪਰ ਫਾਸਟ ਕਾਰਵਾਈ, ਕਾਲਜ 'ਚ ਹੋਈ ਫਾਇਰਿੰਗ ਦੇ ਮਾਮਲੇ ਨੂੰ FIR ਤੋਂ ਪਹਿਲਾਂ ਹੀ ਕੀਤਾ ਟ੍ਰੇਸ
ਇਸ ਦੌਰਾਨ ਮਾਮਲੇ ਦੀ ਜਾਣਕਾਰੀ ਮਿਲਦੇ ਹੀ ਫਗਵਾੜਾ ਦੀ ਐੱਸ.ਪੀ. ਰੁਪਿੰਦਰ ਕੌਰ ਭੱਟੀ ਸਮੇਤ ਸੀਨੀਅਰ ਪੁਲਸ ਅਧਿਕਾਰੀ ਸਿਵਲ ਹਸਪਤਾਲ ਪਹੁੰਚੇ, ਜਿੱਥੇ ਗੋਲੀ ਲੱਗਣ ਨਾਲ ਜ਼ਖਮੀ ਹੋਏ ਰਵੀ ਦਾ ਇਲਾਜ ਚੱਲ ਰਿਹਾ ਹੈ। ਐੱਸ.ਪੀ. ਰੁਪਿੰਦਰ ਕੌਰ ਭੱਟੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਰਵੀ ਆਪਣੇ ਦੋਸਤ ਪ੍ਰਭਜੋਤ ਨਾਲ ਮੋਟਰਸਾਈਕਲ 'ਤੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਜਾ ਰਿਹਾ ਸੀ ਕਿ ਇਸ ਦੌਰਾਨ ਦੋ ਅਣਪਛਾਤੇ ਮੋਟਰਸਾਇਕਲ ਹਮਲਾਵਰਾਂ ਨੇ ਉਸ 'ਤੇ ਗੋਲੀ ਚਲਾ ਦਿੱਤੀ ਤੇ ਉਹ ਗੰਭੀਰ ਜ਼ਖਮੀ ਹੋ ਗਿਆ ਹੈ।
ਅਣਪਛਾਤੇ ਹਮਲਾਵਰ ਫਾਇਰਿੰਗ ਕਰ ਕੇ ਮੌਕੇ ਤੋਂ ਫਰਾਰ ਹੋ ਗਏ ਹਨ। ਐੱਸ.ਪੀ. ਭੱਟੀ ਨੇ ਕਿਹਾ ਕਿ ਪੁਲਸ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਸ ਗੋਲੀ ਚਲਾਉਣ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਜਿੱਥੇ ਇਹ ਮਾਮਲਾ ਡੂੰਘੀ ਪਹੇਲੀ ਬਣਿਆ ਹੋਇਆ ਹੈ, ਉਥੇ ਹੀ ਰਾਤ ਨੂੰ ਇਲਾਕੇ 'ਚ ਹੋਈ ਫਾਇਰਿੰਗ ਕਾਰਨ ਲੋਕਾਂ 'ਚ ਭਾਰੀ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ- ਪੰਜਾਬ ਪ੍ਰਸ਼ਾਸਨ 'ਚ ਵੱਡਾ ਫੇਰਬਦਲ, ਪੁਰੋਹਿਤ ਦੇ ਅਸਤੀਫ਼ੇ ਤੋਂ ਬਾਅਦ ਹੁਣ ਇਹ ਹੋਣਗੇ ਪੰਜਾਬ ਦੇ ਨਵੇਂ ਰਾਜਪਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਾਸ਼ਟਰਪਤੀ ਨੇ ਪੰਜਾਬ ਸਣੇ 9 ਸੂਬਿਆਂ ਦੇ ਬਦਲੇ ਰਾਜਪਾਲ
NEXT STORY