ਟਾਂਡਾ ਉੜਮੁੜ (ਵਰਿੰਦਰ ਪੰਡਿਤ/ਪਰਮਜੀਤ ਮੋਮੀ)- ਨਜ਼ਦੀਕੀ ਪਿੰਡ ਕਾਦਰੀ ਚੱਕ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੋਟਰ 'ਤੇ ਨਹਾਉਣ ਗਏ ਮੁੰਡਿਆਂ ਦੀ ਪੁਰਾਣੀ ਰੰਜਿਸ਼ ਕਾਰਨ ਹੋਈ ਲੜਾਈ ਦੌਰਾਨ ਚੱਲੀ ਗੋਲ਼ੀ ਨਾਲ ਇੱਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਮੌਕੇ 'ਤੇ ਹੀ ਟਾਂਡਾ ਸ਼ਹਿਰ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਸਾਹਿਲ (17) ਪੁੱਤਰ ਸੂਰਜ, ਵਾਸੀ ਵਾਰਡ ਨੰਬਰ 14 ਅਹੀਆਪੁਰ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖਮੀ ਨੌਜਵਾਨ ਸਾਹਿਲ ਨੇ ਦੱਸਿਆ ਕਿ ਕਰੀਬ 25-30 ਦਿਨ ਪਹਿਲਾਂ ਉਸ ਦੀ ਪਿੰਡ ਤਲਾ ਦੇ ਰਹਿਣ ਵਾਲੇ ਨੌਜਵਾਨ ਰਜਤ ਨਾਲ ਲੜਾਈ ਹੋਈ ਸੀ ਅਤੇ ਸ਼ੁੱਕਰਵਾਰ ਸ਼ਾਮ ਕਰੀਬ 6 ਵਜੇ ਉਹ ਆਪਣੇ ਛੋਟੇ ਭਰਾ ਨਾਲ ਪਿੰਡ ਕਾਦਰੀ ਗਿਆ ਹੋਇਆ ਸੀ।
ਇਸ ਦੌਰਾਨ ਉਹੀ ਰਜਤ ਆਪਣੇ ਦੋਸਤਾਂ ਲਵ ਅਤੇ ਵੰਸ਼ ਸਮੇਤ 6 ਵਿਅਕਤੀਆਂ ਨਾਲ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਇਆ ਅਤੇ ਪੁਰਾਣੇ ਝਗੜੇ ਨੂੰ ਲੈ ਕੇ ਉਸ ਨੇ ਸਾਹਿਲ 'ਤੇ ਪਿਸਤੌਲ ਨਾਲ ਗੋਲੀ ਚਲਾ ਦਿੱਤੀ, ਜੋ ਉਸ ਦੇ ਗੋਡੇ 'ਤੇ ਜਾ ਲੱਗੀ। ਇਸ ਕਾਰਨ ਸਾਹਿਲ ਗੰਭੀਰ ਜ਼ਖਮੀ ਹੋ ਗਿਆ ਅਤੇ ਛੋਟਾ ਭਰਾ ਡਰ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਬਾਅਦ ਰਜਤ ਵੀ ਆਪਣੇ ਦੋਸਤਾਂ ਸਮੇਤ ਮੌਕੇ ਤੋਂ ਭੱਜ ਗਿਆ ਅਤੇ ਫਿਰ ਸਾਹਿਲ ਦੇ ਦੋਸਤਾਂ ਨੇ ਉਸ ਨੂੰ ਜ਼ਖ਼ਮੀ ਹਾਲਤ 'ਚ ਟਾਂਡਾ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ।
ਇਹ ਵੀ ਪੜ੍ਹੋ- ਹੁਣ ਵਾਹਨ ਖਰੀਦਣਾ ਹੋਇਆ ਮਹਿੰਗਾ, ਵ੍ਹੀਕਲ ਰਜਿਸਟ੍ਰੇਸ਼ਨ ਟੈਕਸ ਦਰਾਂ 'ਚ ਹੋਇਆ ਵਾਧਾ
ਘਟਨਾ ਦੀ ਸੂਚਨਾ ਮਿਲਣ ’ਤੇ ਡੀ.ਐੱਸ.ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਐੱਸ.ਐੱਚ.ਓ. ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਗੋਲੀਬਾਰੀ ਅਤੇ ਲੜਾਈ ਝਗੜੇ ਦਾ ਮਾਮਲਾ ਸ਼ੱਕੀ ਜਾਪਦਾ ਹੈ।
ਜਾਣਕਾਰੀ ਮੁਤਾਬਕ ਜ਼ਖ਼ਮੀ ਨੌਜਵਾਨ ਸਾਹਿਲ ਨਸ਼ਾ ਤਸਕਰੀ ਕਰਦਾ ਹੈ ਅਤੇ ਉਸ ਖ਼ਿਲਾਫ਼ ਟਾਂਡਾ ਥਾਣੇ ਵਿੱਚ ਨਸ਼ਾ ਤਸਕਰੀ ਅਤੇ ਹਥਿਆਰ ਦੇ ਤਿੰਨ ਕੇਸ ਦਰਜ ਹਨ ਅਤੇ ਉਹ ਜ਼ਮਾਨਤ ’ਤੇ ਬਾਹਰ ਹੈ। ਉਸ ਦੇ ਮਾਪਿਆਂ ਖ਼ਿਲਾਫ਼ ਵੀ ਦਰਜਨਾਂ ਨਸ਼ੇ ਦੇ ਕੇਸ ਦਰਜ ਹਨ। ਐੱਸ.ਐੱਚ.ਓ. ਨੇ ਕਿਹਾ ਕਿ ਟਾਂਡਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ ਅਤੇ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਕਿਸੇ ਦੀ ਜਾਨ ਨਾਲੋਂ ਜ਼ਿਆਦਾ ਜ਼ਰੂਰੀ ਹੋ ਗਿਆ ਮੋਬਾਇਲ ! ਤੜਫਦੀ ਰਹੀ ਮਰੀਜ਼, ਫ਼ੋਨ 'ਤੇ ਰੁੱਝੀ ਰਹੀ ਨਰਸ, ਹੋ ਗਈ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਐਂਬੂਲੈਂਸ ਤੇ ਕਾਰ ਦੀ ਜ਼ਬਰਦਸਤ ਟੱਕਰ, ਐਂਬੂਲੈਂਸ ਸਵਾਰ ਮਰੀਜ਼ ਦੀ ਮੌਤ
NEXT STORY