ਨਕੋਦਰ (ਪਾਲੀ)-ਸਦਰ ਥਾਣੇ ਦੇ ਅਧੀਨ ਆਉਂਦੇ ਪਿੰਡ ਹੇਰਾਂ ਨੇੜੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਚਲਾਉਣ ਨਾਲ ਮੋਟਰਸਾਈਕਲ ਸਵਾਰ ਇਕ ਨੌਜਵਾਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਦੀ ਪਛਾਣ ਇਮਾਮ ਹੁਸੈਨ ਪੁੱਤਰ ਜਮਾਲਦੀਨ ਹਾਲ ਵਾਸੀ ਪਿੰਡ ਚਿੱਟੀ ਥਾਣਾ ਲਾਂਬੜਾ ਵਜੋਂ ਹੋਈ ਹੈ। ਹਮਲਾਵਾਰਾਂ ਨੇ ਉਸ ’ਤੇ ਦੋ ਗੋਲ਼ੀਆਂ ਚਲਾਈਆਂ, ਜਿਨ੍ਹਾਂ ’ਚੋਂ ਇਕ ਉਸ ਦੇ ਪੱਟ ’ਚ ਅਤੇ ਦੂਜੀ ਮੋਟਰਸਾਈਕਲ ’ਚ ਲੱਗੀ।
ਉੱਧਰ ਪਿੰਡ ਹੇਰਾਂ ’ਚ ਗੋਲ਼ੀ ਚੱਲਣ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਨਕੋਦਰ ਸੁਖਪਾਲ ਸਿੰਘ ਅਤੇ ਸਦਰ ਥਾਣਾ ਮੁਖੀ ਐੱਸ. ਆਈ. ਬਲਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ। ਸਦਰ ਥਾਣਾ ਮੁਖੀ ਐੱਸ. ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਇਮਾਮ ਹੁਸੈਨ ਪੁੱਤਰ ਜਮਾਲਦੀਨ ਹਾਲ ਵਾਸੀ ਪਿੰਡ ਚਿੱਟੀ ਥਾਣਾ ਲਾਂਬੜਾ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਬੀਤੇ ਕੱਲ ਉਹ ਆਪਣੀ ਰਿਸ਼ਤੇਦਾਰੀ ’ਚ ਪਿੰਡ ਹੇਰਾਂ ਆਇਆ ਹੋਇਆ ਸੀ।
ਇਹ ਵੀ ਪੜ੍ਹੋ- ਫਿਰ ਜਲੰਧਰ ਦਾ ਇਹ ਨੈਸ਼ਨਲ ਹਾਈਵੇਅ ਹੋ ਗਿਆ ਜਾਮ, ਆਵਾਜਾਈ ਠੱਪ, ਯਾਤਰੀ ਪਰੇਸ਼ਾਨ
ਦੇਰ ਰਾਤ ਕਰੀਬ 10 ਵਜੇ ਜਦੋਂ ਉਹ ਵਾਪਸ ਮੋਟਰਸਾਈਕਲ ’ਤੇ ਆਪਣੇ ਪਿੰਡ ਨੂੰ ਜਾ ਰਿਹਾ ਸੀ ਤਾਂ ਰਸਤੇ ’ਚ ਖੜ੍ਹੇ 4 ਅਣਪਛਾਤੇ ਨੌਜਵਾਨਾਂ ਨੇ ਉਸ ’ਤੇ ਗੋਲ਼ੀਆਂ ਚਲਾ ਦਿੱਤੀਆਂ। ਇਕ ਗੋਲ਼ੀ ਉਸ ਦੇ ਪੱਟ ਵਿਚ ਲੱਗਣ ਨਾਲ ਉਹ ਜ਼ਖ਼ਮੀ ਹੋ ਗਿਆ ਅਤੇ ਦੂਜੀ ਗੋਲੀ ਮੋਟਰਸਾਈਕਲ ’ਚ ਵੱਜੀ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਪਹਿਲਾਂ ਨਕੋਦਰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਉਪਰੰਤ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ। ਇਸ ਸਬੰਧੀ ਜਦੋਂ ਡੀ. ਐੱਸ. ਪੀ. ਨਕੋਦਰ ਸੁਖਪਾਲ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਜਨਤਾ ਦੀ ਸੁਰੱਖਿਆ ਸਾਡੀ ਸਭ ਤੋਂ ਵੱਡੀ ਪਹਿਲ ਹੈ। ਇਸ ਵਾਰਦਾਤ ਸਬੰਧੀ ਪੁਲਸ ਨੂੰ ਕੁਝ ਅਹਿਮ ਸੁਰਾਗ ਮਿਲੇ ਹਨ, ਜਿਸ ਨੂੰ ਜਲਦ ਹੀ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਸਪਸ਼ਟ ਕਿਹਾ ਕਿ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ- DGP ਗੌਰਵ ਯਾਦਵ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ, ਨਸ਼ਿਆਂ 'ਤੇ ਕਾਬੂ ਪਾਉਣ ਲਈ ਬਣਾਈ ਰਣਨੀਤੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
CM ਮਾਨ ਨੇ ਹਾਈ ਲੈਵਲ ਮੀਟਿੰਗ 'ਚ ਲਏ 4 ਵੱਡੇ ਫ਼ੈਸਲੇ, ਜਾਣੋ ਕੀ ਹੋਣਗੇ ਬਦਲਾਅ
NEXT STORY