ਮੋਗਾ (ਅਜ਼ਾਦ) : ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਝਾਂਬ ਵਿਖੇ ਹਥਿਆਰਬੰਦ ਅਣਪਛਾਤੇ ਵਿਅਕਤੀਆਂ ਵੱਲੋਂ ਜਰਮਨ ਸੈਫਿਡ ਕੁੱਤੇ ਦਾ ਗੋਲੀ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ 'ਚ ਪੁਲਸ ਵਲੋਂ ਮਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਦੇ ਬਿਆਨਾਂ ਤੇ 4 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਮਨਦੀਪ ਸਿੰਘ ਨੇ ਕਿਹਾ ਕਿ ਉਹ ਆਪਣੇ ਜਰਮਨ ਸੈਫਿਡ ਕੁੱਤੇ ਨਾਲ ਸ਼ਾਮ 7:30 ਵਜੇ ਕਰੀਬ ਸੈਰ ਕਰਨ ਦੇ ਲਈ ਜਾ ਰਿਹਾ ਸੀ ਤਾਂ ਰਸਤੇ 'ਚ ਦੋ ਮੋਟਰ ਸਾਈਕਲਾਂ 'ਤੇ ਸਵਾਰ 4 ਵਿਅਕਤੀ ਆ ਰਹੇ ਸਨ, ਜਿਨ੍ਹਾਂ ਨੂੰ ਦੇਖ ਕੇ ਉਨ੍ਹਾਂ ਦਾ ਕੁੱਤਾ ਭੌਂਕਣ ਲੱਗ ਪਿਆ, ਇਸ ਦੌਰਾਨ ਮੋਟਰ ਸਾਈਕਲ ਸਵਾਰ ਇਕ ਵਿਅਕਤੀ ਨੇ ਗੁੱਸੇ 'ਚ ਆ ਕੇ ਪਿਸਤੌਲ ਕੱਢਿਆ ਤੇ ਮੇਰੇ ਕੁੱਤੇ ਦੀ ਵੱਖੀ 'ਚ ਮਾਰਿਆ ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।
ਹਮਲਾਵਰ ਮੌਕੇ ਤੋਂ ਭੱਜ ਗਏ, ਜਿਸ 'ਤੇ ਮੈਂ ਪੁਲਸ ਨੂੰ ਸੂਚਿਤ ਕੀਤਾ। ਸਹਾਇਕ ਥਾਣੇਦਾਰ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਕੁੱਤੇ ਦੀ ਪੋਸਟਮਾਰਟਮ ਰਿਪੋਰਟ ਆਉਣ ਦੇ ਬਾਅਦ ਉਕਤ ਮਾਮਲਾ ਦਰਜ ਕੀਤਾ ਗਿਆ ਹੈ। ਕਥਿਤ ਦੋਸ਼ੀਆਂ ਦੀ ਪਛਾਣ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਿਨ੍ਹਾਂ ਦੇ ਜਲਦ ਕਾਬੂ ਆ ਜਾਣ ਦੀ ਸੰਭਾਵਨਾ ਹੈ।
ਨਾਭਾ ਪੁੱਜੇ ਕੈਬਿਨਟ ਮੰਤਰੀ ਧਰਮਸੋਤ ਨੇ ਮੋਦੀ ਸਰਕਾਰ 'ਤੇ ਲਾਏ ਰਗੜੇ
NEXT STORY