ਅੰਮ੍ਰਿਤਸਰ (ਸੰਜੀਵ) : ਜ਼ਮੀਨ ਦੀ ਵੰਡ ਨੂੰ ਲੈ ਕੇ ਪਿਤਾ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਆਪਣੇ ਹੀ ਪੁੱਤਰ ’ਤੇ ਗੋਲੀ ਚਲਾ ਦਿੱਤੀ। ਜ਼ਖਮੀ ਲੜਕਾ ਹਸਪਤਾਲ ’ਚ ਜ਼ੇਰੇ ਇਲਾਜ ਹੈ, ਦੂਜੇ ਪਾਸੇ ਥਾਣਾ ਅਜਨਾਲਾ ਦੀ ਪੁਲਸ ਨੇ ਲਵਪ੍ਰੀਤ ਸਿੰਘ ਦੀ ਸ਼ਿਕਾਇਤ 'ਤੇ ਉਸ ਦੇ ਪਿਤਾ ਸੁਰਿੰਦਰ ਸਿੰਘ, ਚਾਚਾ ਸੁਖਦੇਵ ਸਿੰਘ ਸਮੇਤ ਹਰਦਿਆਲ ਸਿੰਘ ਅਤੇ ਰਾਜਨ ਸਿੰਘ ਖਿਲਾਫ਼ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਸ ਨੇ ਹਮਲਾਵਰਾਂ 'ਚ ਸ਼ਾਮਲ ਹਰਦਿਆਲ ਸਿੰਘ ਅਤੇ ਰਜਿੰਦਰ ਸਿੰਘ ਨੂੰ ਗਿ੍ਫ਼ਤਾਰ ਕਰਕੇ ਮਾਣਯੋਗ ਅਦਾਲਤ ਦੀਆਂ ਹਦਾਇਤਾਂ 'ਤੇ ਇਕ ਦਿਨ ਦੇ ਪੁਲਸ ਰਿਮਾਂਡ 'ਤੇ ਲੈ ਲਿਆ ਹੈ, ਜਦਕਿ ਬਾਕੀ ਦੋ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਜੋ ਫਰਾਰ ਹਨ।
ਕੀ ਸੀ ਮਾਮਲਾ
ਸੁਰਿੰਦਰ ਸਿੰਘ ਦੇ ਤਿੰਨ ਪੁੱਤਰ ਹਨ, ਜੋ ਵੱਖ-ਵੱਖ ਰਹਿ ਰਹੇ ਹਨ। ਲਵਪ੍ਰੀਤ ਸਿੰਘ ਅਤੇ ਹੋਰ ਲੜਕੇ ਸੁਰਿੰਦਰ ਸਿੰਘ ਤੋਂ ਜ਼ਮੀਨ ਦੇ ਹਿੱਸੇ ਦੀ ਮੰਗ ਕਰ ਰਹੇ ਸਨ, ਜਿਸ ਨੇ ਉਨ੍ਹਾਂ ਨੂੰ ਆਪਣਾ ਹਿੱਸਾ ਦੇਣ ਲਈ ਬੈਂਕ 'ਚ ਬੁਲਾਇਆ ਜਿੱਥੇ ਉਹ ਆਪਣੇ ਸਾਥੀਆਂ ਸਮੇਤ ਹਮਲਾ ਕਰਨ ਦੀ ਤਿਆਰੀ ਕਰ ਰਿਹਾ ਸੀ ਤਾਂ ਜਿਵੇਂ ਹੀ ਉਸ ਦਾ ਲੜਕਾ ਲਵਪ੍ਰੀਤ ਸਿੰਘ ਉੱਥੇ ਪਹੁੰਚਿਆ ਤਾਂ ਹਮਲਾਵਰਾਂ ਨੇ ਉਸ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਲਵਪ੍ਰੀਤ 'ਤੇ ਫਾਈਰਿੰਗ ਹੋਈ ਅਤੇ ਉਹ ਜ਼ਖਮੀ ਹੋ ਗਿਆ ਜਦਕਿ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।
ਇਹ ਕਹਿਣਾ ਹੈ ਪੁਲਸ ਦਾ
ਪੁਲਸ ਦਾ ਕਹਿਣਾ ਹੈ ਕਿ ਦੋ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਲੰਧਰ ’ਚ ‘ਭਾਜਪਾ’ ਤੇ ‘ਮਾਨ’ ਵੱਲੋਂ ਸਿੱਖ ਚਿਹਰੇ ਮੈਦਾਨ ’ਚ! ਵੱਡੇ ਨੇਤਾਵਾਂ ਦਾ ਹੋਵੇਗਾ ਭਵਿੱਖ ਤੈਅ
NEXT STORY