ਜਲੰਧਰ (ਸੋਨੂੰ, ਵਰੁਣ)- ਜਲੰਧਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਸੂਫ਼ੀ ਗਾਇਕਾ ਜੋਤੀ ਨੂਰਾਂ ਦੇ ਘਰ ਦੇ ਬਾਹਰ ਗੋਲ਼ੀਆਂ ਚੱਲੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਬਸੰਤ ਕੁੰਜ ਵਿਚ ਸਥਿਤ ਗਾਇਕਾ ਦੇ ਘਰ ਦੇ ਬਾਹਰ ਐਕਟਿਵਾ 'ਤੇ ਸਵਾਰ ਇਕ ਵਿਅਕਤੀ ਨੇ ਫਾਇਰਿੰਗ ਕਰ ਦਿੱਤੀ। ਘਟਨਾ ਸਮੇਂ ਕੋਈ ਵੀ ਬਾਹਰ ਨਹੀਂ ਸੀ। ਦੱਸਿਆ ਜਾ ਰਿਹਾ ਹੈ ਕਿ ਐਕਟਿਵਾ 'ਤੇ ਸਵਾਰ ਵਿਅਕਤੀ ਨੇ ਦਹਿਸ਼ਤ ਫੈਲਾਉਣ ਦੇ ਇਰਾਦੇ ਨਾਲ ਗੋਲ਼ੀਆਂ ਚਲਾਈਆਂ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ ਦਾ ਕਤਲ, ਵਿਆਹ ਸਮਾਗਮ ਦੌਰਾਨ ਪਈਆਂ ਭਾਜੜਾਂ

ਇਹ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਐਕਟਿਵਾ 'ਤੇ ਸਵਾਰ ਵਿਅਕਤੀ ਸੀ. ਸੀ. ਟੀ. ਵੀ. ਕੈਮਰੇ ਵਿੱਚ ਵਿਖਾਈ ਦੇ ਰਿਹਾ ਹੈ। ਪੁਲਸ ਨੂੰ ਵੀ ਸੂਚਿਤ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਸਾਢੇ 9 ਵਜੇ ਦੇ ਕਰੀਬ ਜੋਤੀ ਨੂਰਾਂ ਦੇ ਘਰ ਦੇ ਬਾਹਰ ਇਕ ਵਿਅਕਤੀ ਨੇ ਗੋਲ਼ੀਆਂ ਚਲਾਈਆਂ। ਘਟਨਾ ਤੋਂ ਬਾਅਦ ਉਹ ਵਿਅਕਤੀ ਆਪਣੀ ਐਕਟਿਵਾ 'ਤੇ ਮੌਕੇ ਤੋਂ ਭੱਜ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: SAD-BJP ਗਠਜੋੜ ਦੀਆਂ ਚਰਚਾਵਾਂ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੁਰਤਗਾਲ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
NEXT STORY