ਤਲਵੰਡੀ ਭਾਈ (ਗੁਲਾਟੀ) : ਕੱਲ੍ਹ ਦੁਪਹਿਰ ਸਥਾਨਕ ਸ਼ਹਿਰ ਦੀ ਇਕ ਆੜ੍ਹਤ ਦੀ ਦੁਕਾਨ ’ਤੇ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਵੱਲੋਂ ਗੋਲ਼ੀਆਂ ਚਲਾਕੇ ਇਕ ਵਿਅਕਤੀ ਦਾ ਕਤਲ ਕਰਨ ਦੇ ਰੋਸ ਵਜੋਂ ਸ਼ਹਿਰ ਦੀਆਂ ਸਮੂਹਿਕ ਵਪਾਰਕ ਐਸੋਸੀਏਸ਼ਨਾਂ ਵੱਲੋਂ ਅੱਜ ਬਾਜ਼ਾਰ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਅੱਜ ਸਥਾਨਕ ਸਨਾਤਮ ਧਰਮਸ਼ਾਲਾ ਤੋਂ ਵੱਖ-ਵੱਖ ਵਪਾਰਕ, ਸਿਆਸੀ ਅਤੇ ਗੈਰ ਸਿਆਸੀ ਜਥੇਬੰਦੀਆ ਦੇ ਆਗੂਆਂ ਵੱਲੋਂ ਬਾਜ਼ਾਰ ਵਿਚ ਦੀ ਰੋਸ ਮਾਰਚ ਕਰਦੇ ਹੋਏ ਪੁਰਾਣੇ ਥਾਣੇ ਸਾਹਮਣੇ ਜਾ ਕੇ ਧਰਨਾ ਲਗਾਇਆ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਹ ਮੰਗ ਕਰ ਰਹੇ ਸਨ ਕਿ ਪ੍ਰੇਮ ਕੁਮਾਰ ਦੇ ਕਾਤਲਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ।
ਇਸ ਮੌਕੇ ਪ੍ਰਦਰਸ਼ਨਕਾਰੀ ਨੂੰ ਪੁਲਸ ਅਧਿਕਾਰੀ ਪਲਵਿੰਦਰ ਸਿੰਘ ਸੰਧੂ ਨੇ ਭਰੋਸਾ ਦਿਵਾਇਆ ਕਿ ਪੁਲਸ ਉਕਤ ਕਾਤਲਾਂ ਨੂੰ ਜਲਦ ਗ੍ਰਿਫਤਾਰ ਕਰ ਲਵੇਗੀ । ਇਸ ਮਾਮਲੇ ’ਚ ਕਾਫੀ ਹੱਦ ਤੱਕ ਪੁਲਸ ਨੂੰ ਸਫ਼ਲਤਾ ਮਿਲੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਮੰਗ ’ਤੇ ਅੱਜ ਤੋਂ ਹੀ ਪੁਰਾਣੇ ਥਾਣੇ ’ਚ ਪੁਲਸ ਮੁਲਾਜ਼ਮ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਅਤੇ ਪੀ. ਸੀ. ਆਰ. ਮੁਲਾਜ਼ਮ ਸ਼ਹਿਰ ਵਿਚ ਰਾਊਡ ਲਗਾਉਣ ਤੋਂ ਬਾਅਦ ਇਥੇ ਹੀ ਰਹਿਣਗੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਤਰਸੇਮ ਸਿੰਘ ਮੱਲਾਂ, ਕਾਂਗਰਸੀ ਆਗੂ ਰੂਪ ਲਾਲ ਵੱਤਾ, ਅੰਮ੍ਰਿਤ ਲਾਲ ਛਾਬੜਾ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਜ਼ਿਲਾ ਫਿਰੋਜ਼ਪੁਰ, ਦੇਸ ਰਾਜ ਅਹੂਜਾ, ਟਿੰਕੂ ਬਾਂਸਲ ਪ੍ਰਧਾਨ ਭਾਜਪਾ ਮੰਡਲ ਤਲਵੰਡੀ ਭਾਈ, ਰੌਸ਼ਨ ਲਾਲ ਬਜਾਜ ਭਾਜਪਾ ਆਗੂ, ਸੁਖਵਿੰਦਰ ਸਿੰਘ ਕਲਸੀ ਪ੍ਰਧਾਨ ਨੌਜਵਾਨ ਲੋਕ ਭਲਾਈ ਸਭਾ, ਬਲਦੇਵ ਸਿੰਘ ਬਰਾੜ, ਓਮ ਪ੍ਰਕਾਸ਼ ਚੋਟੀਆ, ਨੰਬਰਦਾਰ ਭੁਪਿੰਦਰ ਸਿੰਘ ਭਿੰਦਾ, ਐੱਸ. ਜੀ. ਪੀ. ਸੀ. ਮੈਂਬਰ ਜਥੇਦਾਰ ਸਤਪਾਲ ਸਿੰਘ, ਗੁਰਜੰਟ ਸਿੰਘ ਢਿੱਲੋਂ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਵਿਨੋਦ ਵਧਵਾ ਪ੍ਰਧਾਨ ਕਰਿਆਨਾ ਯੂਨੀਅਨ, ਤਰਸੇਮ ਵੱਡਾ ਪ੍ਰਧਾਨ ਪੈਸਟੀਸਾਈਡਜ਼ ਐਸੋਸੀਏਸ਼ਨ, ਪਰਮਿੰਦਰ ਸਿੰਘ ਚੌਹਾਨ ਪ੍ਰਧਾਨ ਸਵਰਨਕਾਰ ਯੂਨੀਅਨ, ਅਮਰਜੀਤ ਗੁਪਤਾ,ਜੀਤ ਰਾਮ ਢੱਲ, ਦਰਸ਼ਨ ਸਿੰਘ ਕੈਂਥ ਪ੍ਰਧਾਨ ਰੇਡੀਮੇਡ ਯੂਨੀਅਨ ਅਤੇ ਹੋਰ ਆਗੂ ਮੌਜੂਦ ਸਨ।
8.49 ਕਰੋੜ ਲੁੱਟ ਦਾ ਮਾਮਲਾ : 18 ਮੁਲਜ਼ਮ ਅਦਾਲਤ 'ਚ ਪੇਸ਼, 2 ਦਿਨ ਦਾ ਰਿਮਾਂਡ ਵਧਿਆ
NEXT STORY