ਮੱਖੂ (ਵਾਹੀ)-ਪਿੰਡ ਨਿਜਾਮਦੀਨਵਾਲਾ ਦੇ ਬਖਸ਼ੀਸ਼ ਸਿੰਘ ਦੀ ਮੌਤ ਤੋਂ ਗੁਸਾਏ ਲੋਕਾਂ ਵੱਲੋਂ ਸਵੇਰ ਤੋਂ ਨਸ਼ਾ ਸਮੱਗਲਰਾਂ ਅਤੇ ਸੈਂਕੜਿਆਂ ਦੀ ਤਾਦਾਦ 'ਚ ਪਿੰਡ 'ਚੋਂ ਚਿੱਟਾ ਨਸ਼ਾ ਖਰੀਦਣ ਵਾਲੇ ਖਰੀਦਦਾਰਾਂ ਖਿਲਾਫ ਮੁਹਿੰਮ ਵਿੱਢ ਕੇ ਪਿੰਡ ਦੀ ਘੇਰਾਬੰਦੀ ਕੀਤੀ ਗਈ ਸੀ। ਪਿੰਡ ਦੇ ਵਸਨੀਕ ਰੌਣਕ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਨੇ ਦੱਸਿਆ ਕੇ ਉਸ ਦੇ ਲੜਕੇ ਨੇ ਨਸ਼ਾ ਵੇਚਣ ਵਾਲੇ ਕੁਝ ਨੌਜਵਾਨਾਂ ਨੂੰ ਰੋਕਣਾ ਚਾਹਿਆ ਤਾਂ ਉਨ੍ਹਾਂ ਉਸ ਦੇ ਲੜਕੇ 'ਤੇ ਨਾਜਾਇਜ਼ ਹਥਿਆਰਾਂ ਨਾਲ ਗੋਲੀਆਂ ਚਲਾ ਦਿੱਤੀਆਂ ਅਤੇ ਉਸ ਦਾ ਲੜਕਾ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ ਅਤੇ ਰੌਲਾ ਪੈ ਜਾਣ ਕਾਰਣ ਹਮਲਾਵਰ ਭੱਜ ਗਏ ।
ਥਾਣਾ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਨੌਜਵਾਨ ਅਰਜਨ ਸਿੰਘ ਅਤੇ ਕੁਲਦੀਪ ਸਿੰਘ ਪੁੱਤਰਾਨ ਦੁੱਲਾ ਅਤੇ ਮੱਸਾ ਵਾਸੀ ਨੂਰਪੁਰ ਆਦਿ ਨੇ ਕਥਿਤ ਤੌਰ 'ਤੇ ਗੋਲੀਆਂ ਚਲਾਈਆਂ ਹਨ, ਜਿਸ ਨਾਲ ਅਰਜਨ ਸਿੰਘ ਜ਼ਖ਼ਮੀ ਹੋ ਗਿਆ। ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਜ਼ਖਮੀ ਨੂੰ ਸਰਕਾਰੀ ਹਸਪਤਾਲ ਮੱਖੂ ਵਿਖੇ ਦਾਖਲ ਕਰਵਾ ਦਿੱਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਜ਼ਖਮੀ ਦੇ ਬਿਆਨ ਦਰਜ ਕਰ ਕੇ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ। ਖਬਰ ਲਿਖੇ ਜਾਣ ਤੱਕ ਕਥਿਤ ਮੁਲਜ਼ਮ ਪੁਲਸ ਦੀ ਗ੍ਰਿਫਤ 'ਚੋਂ ਬਾਹਰ ਸਨ।
ਨਸ਼ਾ ਤਸਕਰਾਂ ਨੇ ਸ਼ਰੇਆਮ ਚਲਾਈਆਂ 3 ਘਰਾਂ 'ਤੇ ਗੋਲੀਆਂ, ਇਕ ਜ਼ਖਮੀ
NEXT STORY