ਫਿਰੋਜ਼ਪੁਰ (ਕੁਮਾਰ)-ਥਾਣਾ ਛਾਉਣੀ ਫਿਰੋਜ਼ਪੁਰ ਦੇ ਨਵੇਂ ਐੱਸ.ਐੱਚ.ਓ. ਵਜੋਂ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਅੱਜ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਥਾਣੇ ’ਚ ਆਉਣ ਵਾਲੇ ਆਮ ਲੋਕਾਂ ਨੂੰ ਸਨਮਾਨ ਦੇਣ ਦੇ ਨਾਲ-ਨਾਲ ਉਨ੍ਹਾਂ ਦਾ ਕੰਮ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਤੇ ਫਿਰੋਜ਼ਪੁਰ ਛਾਉਣੀ ਖੇਤਰ ’ਚ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਤੇ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਦਾ ਸਹਿਯੋਗ ਕਰਨ। ਨਵ-ਨਿਯੁਕਤ ਐੱਸ.ਐੱਚ.ਓ. ਗੁਰਵਿੰਦਰ ਸਿੰਘ ਗੱਲਬਾਤ ਕਰਦੇ ਹੋਏ। (ਕੁਮਾਰ)
ਰਾਮਨੌਮੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ
NEXT STORY