ਫਿਰੋਜ਼ਪੁਰ (ਗੁਲਾਟੀ)-ਅੱਜ ਨਵੀਂ ਆਬਾਦੀ ਵਿਖੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ’ਚ ਖਾਲਸਾ ਸਾਜਣਾ ਦਿਹਾੜਾ ਬਡ਼ੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰੱਖੇ ਗਏ ਸ੍ਰੀ ਅਖੰਠ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਸਿੰਘਾਂ ਦੇ ਜਥੇ ਵੱਲੋਂ ਰਸਭਿੰਨੇ ਕੀਰਤਨ ਰਾਹੀਂ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਬਾਬਾ ਗੁਰਸੇਵਕ ਸਿੰਘ ਸੀਹਣੀ ਸਾਹਿਬ ਵਾਲੇ, ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੁਰਦੇਵ ਸਿੰਘ, ਸਤਪਾਲ ਸਿੰਘ ਖਾਲਸਾ, ਜੀਤ ਸਿੰਘ ਸੈਂਭੀ, ਜਰਨੈਲ ਸਿੰਘ, ਜਗਤਾਰ ਸਿੰਘ, ਤਰਸੇਮ ਸਿੰਘ ਆਦਿ ਸੰਗਤਾਂ ਮੌਜੂਦ ਸਨ।
ਡਾ. ਅੰਬੇਡਕਰ ਦਾ ਜਨਮ ਦਿਨ ਮਨਾਇਆ
NEXT STORY