ਫਿਰੋਜ਼ਪੁਰ (ਸੰਨੀ) - ਫਿਰੋਜ਼ਪੁਰ ਦੇ ਅਗ੍ਰਸੇਨ ਚੌਕ 'ਚ ਅੱਜ ਦਿਨ ਦਿਹਾੜੇ ਚੋਰਾਂ ਵਲੋਂ ਸੜਕ 'ਤੇ ਖੜ੍ਹੀ ਕਾਰ ਦਾ ਸ਼ੀਸ਼ਾ ਤੋੜ ਉਸ 'ਚੋਂ ਪੈਸੇ ਵਾਲਾ ਬੈਗ ਲੈ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਪੀੜਤ ਵਿਅਕਤੀ ਅਰੁਣ ਸ਼ਰਮਾ ਨੇ ਦੱਸਿਆ ਕਿ ਉਹ ਕਾਰ ਨੂੰ ਸੜਕ 'ਤੇ ਖੜ੍ਹੀ ਕਰਕੇ ਕੁਝ ਦੂਰ ਕਿਸੇ ਕੰਮ ਲਈ ਗਿਆ ਸੀ ਕਿ ਚੋਰ ਉਸ ਦੀ ਕਾਰ 'ਚ ਪਿਆ ਪੈਸਿਆਂ ਵਾਲਾ ਬੈਗ ਲੈ ਕੇ ਫਰਾਰ ਹੋ ਗਏ। ਉਸ ਨੇ ਦੱਸਿਆ ਕਿ ਉਸ ਦੇ ਬੈਗ 'ਚ 40 ਹਜ਼ਾਰ ਰੁਪਏ ਕੈਸ਼ ਅਤੇ ਕੁਝ ਜ਼ਰੂਰੀ ਕਾਗਜ਼ ਸਨ। ਦੱਸਣਯੋਗ ਹੈ ਕਿ ਚੋਰਾਂ ਨੂੰ ਕਾਬੂ ਕਰਨ ਲਈ ਪੁਲਸ ਵਲੋਂ ਘਟਨਾ ਸਥਾਨ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ।
ਜਦੋਂ ਰੋਡ ਸ਼ੋਅ ਦੌਰਾਨ ਸੰਨੀ ਦਿਓਲ ਨੂੰ ਔਰਤ ਨੇ ਕੀਤੀ 'ਕਿੱਸ' (ਵੀਡੀਓ)
NEXT STORY