ਫਿਰੋਜ਼ਪੁਰ (ਕੁਮਾਰ): ਜ਼ਿਲ੍ਹਾ ਫਿਰੋਜ਼ਪੁਰ 'ਚ ਲਗਾਤਾਰ ਕੋਰੋਨਾ ਦਾ ਪ੍ਰਕੋਪ ਜਾਰੀ ਹੈ ਅਤੇ ਅੱਜ 21 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਹੋਰ ਵੀ ਲੋਕਾਂ ਦੀ ਕੋਰੋਨਾ ਰਿਪੋਰਟ ਆਉਣੀ ਬਾਕੀ ਹੈ, ਜਿਸ ਨਾਲ ਮਰੀਜ਼ਾਂ ਦੀ ਗਿਣਤੀ 'ਚ ਹੋਰ ਵੀ ਵਾਧਾ ਹੋ ਸਕਦਾ ਹੈ। ਸਿਹਤ ਵਿਭਾਗ ਫਿਰੋਜ਼ਪੁਰ ਵਲੋਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਕੁਆਰੰਟਈਨ ਕਰ ਦਿੱਤਾ ਗਿਆ ਹੈ ਅਤੇ ਉਹ ਜਿਨ੍ਹਾਂ ਲੋਕਾਂ ਦੇ ਸੰਪਰਕ 'ਚ ਰਹੇ ਹਨ ਉਨ੍ਹਾਂ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪੁਲਸ ਤੇ ਐਕਸਾਈਜ਼ ਮਹਿਕਮੇ ਦੀ ਵੱਡੀ ਕਰਵਾਈ, ਨਸ਼ੇ ਲਈ ਬਦਨਾਮ ਇਸ ਪਿੰਡ 'ਤੇ ਤੜਕਸਾਰ ਮਾਰਿਆ ਛਾਪਾ
ਡਿਪਟੀ ਕਮਿਸ਼ਨਰ ਜ਼ਿਲ੍ਹਾ ਵਾਸੀਆਂ ਨੂੰ ਕੀਤੀ ਅਪੀਲ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਾਇਰਸ ਦਾ ਸੂਬੇ ਅੰਦਰ ਜਿਸ ਤਰ੍ਹਾਂ ਫੈਲਾਅ ਵੱਧਦਾ ਜਾ ਰਿਹਾ ਹੈ, ਉਸ ਨੂੰ ਸਿਰਫ ਅਤੇ ਸਿਰਫ ਸਾਵਧਾਨੀਆਂ ਰੱਖ ਕੇ ਹੀ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੂੰਹ 'ਤੇ ਮਾਸਕ ਜ਼ਰੂਰ ਪਾਓ, ਸਮਾਜਿਕ ਦੂਰੀ ਬਰਕਰਾਰ ਰੱਖੋ, ਹੈਂਡ ਸੈਨੇਟਾਈਜ਼ਰ ਦੀ ਵਰਤੋਂ ਕਰੋ, ਇਕੱਠ ਵਾਲੀ ਜਗ੍ਹਾ 'ਤੇ ਜਾਣ ਤੋਂ ਪ੍ਰਹੇਜ ਕਰੋ ਅਤੇ ਲੋੜ ਅਨੁਸਾਰ ਹੀ ਬਾਹਰ ਜਾਓ। ਉਨ੍ਹਾਂ ਕਿਹਾ ਕਿ ਬਚਾਅ 'ਚ ਹੀ ਸਾਡੇ ਸਾਰਿਆਂ ਦਾ ਬਚਾਅ ਹੈ।
ਇਹ ਵੀ ਪੜ੍ਹੋ: ਬਹਿਬਲਕਲਾਂ ਗੋਲੀਕਾਂਡ: ਸਾਬਕਾ ਐੱਸ.ਐੱਚ.ਓ.ਦੀ ਜ਼ਮਾਨਤ ਦੀ ਸੁਣਵਾਈ 19 ਤੱਕ ਟਲੀ
ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਇਨਫੈਕਸ਼ਨ ਦੇ ਮਾਮਲੇ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਪਿਛਲੇ 24 ਘੰਟਿਆਂ 'ਚ 64 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 1007 ਲੋਕਾਂ ਦੀ ਮੌਤ ਹੋਈ, ਉੱਥੇ ਹੀ ਰਾਹਤ ਭਰੀ ਗੱਲ ਇਹ ਹੈ ਕਿ ਇਸ ਦੌਰਾਨ 55 ਹਜ਼ਾਰ ਤੋਂ ਵੱਧ ਲੋਕ ਸਿਹਤਮੰਦ ਵੀ ਹੋਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵਲੋਂ ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਇਕ ਦਿਨ 'ਚ ਇਨਫੈਕਸ਼ਨ ਦੇ 64,553 ਮਾਮਲੇ ਆਉਣ ਨਾਲ ਪੀੜਤਾਂ ਦੀ ਗਿਣਤੀ 24,61,191 ਹੋ ਗਈ ਹੈ, ਉੱਥੇ ਹੀ ਇਸ ਦੌਰਾਨ 1007 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 48,040 'ਤੇ ਪਹੁੰਚ ਗਈ। ਰਾਹਤ ਭਰੀ ਖ਼ਬਰ ਗੱਲ ਇਹ ਹੈ ਕਿ ਇਕ ਦਿਨ 'ਚ 55,573 ਲੋਕਾਂ ਦੇ ਸਿਹਤਮੰਦ ਹੋਣ ਨਾਲ ਰੋਗਮੁਕਤ ਹੋਣ ਵਾਲਿਆਂ ਦੀ ਗਿਣਤੀ ਵੀ 17,51,556 ਲੱਖ 'ਤੇ ਪਹੁੰਚ ਗਈ ਹੈ। ਇਸ ਦੌਰਾਨ ਦੇਸ਼ 'ਚ ਸਰਗਰਮ ਮਾਮਲੇ 7973 ਵਧੇ ਹਨ, ਜਿਸ ਨਾਲ ਇਨ੍ਹਾਂ ਦੀ ਗਿਣਤੀ 6,61,595 ਹੋ ਗਏ ਹਨ।
ਇਹ ਵੀ ਪੜ੍ਹੋ: ਮਾਲ ਗੱਡੀ ਹੇਠਾਂ ਆ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਟੋਟੇ-ਟੋਟੇ ਹੋਈ ਲਾਸ਼
ਅਕਾਲ ਤਖ਼ਤ ਸਾਹਿਬ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਨੂੰ ਵੀ ਪਾਵਨ ਸਰੂਪ ਲਿਜਾਣ ਦੀ ਇਜਾਜ਼ਤ ਨਹੀਂ:ਜਥੇਦਾਰ
NEXT STORY