ਫਿਰੋਜ਼ਪੁਰ (ਕੁਮਾਰ): ਫਿਰੋਜ਼ਪੁਰ ਸ਼ਹਿਰ ਦੇ ਨੌਜਵਾਨ ਮਨਦੀਪ ਸਿੰਘ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਐਕਟ 2020 ਦਾ ਵੱਖਰੇ ਅੰਦਾਜ਼ ਵਿਚ ਵਿਰੋਧ ਕਰਦੇ ਦੇਸ਼ ਭਰ ਦੇ ਕਿਸਾਨਾ ਵੱਲੋਂ ਦਿੱਲੀ ਵਿਚ ਕੀਤੇ ਜਾ ਰਹੇ ਕਿਸਾਨੀ ਅੰਦੋਲਨ ਦਾ ਵੱਖਰੇ ਤਰੀਕੇ ਨਾਲ ਸਮਰਥਨ ਕੀਤਾ ਹੈ।
ਇਹ ਵੀ ਪੜ੍ਹੋ: ਫਿਰ ਤੁਰਿਆ ਖਨੌਰੀ ਬਾਰਡਰ ਤੋਂ 3000 ਟਰੈਕਟਰਾਂ ਦਾ ਕਾਫਲਾ, ਕਿਸਾਨਾਂ ਦੀ ਕੇਂਦਰ ਨੂੰ ਵੱਡੀ ਚੇਤਾਵਨੀ (ਵੀਡੀਓ)
ਮਨਦੀਪ ਸਿੰਘ ਨੇ ਬੁਲਟ ਮੋਟਰਸਾਈਕਲ ’ਤੇ ਇਕ ਪੌੜੀ ਲਗਾ ਕੇ ਉਸਦੇ ਉਪਰ ਕਿਸਾਨੀ ਅੰਦੋਲਨ ਦੇ ਝੰਡੇ ਲਗਾ ਕੇ ਚੱਲਦੇ ਮੋਟਰਸਾਈਕਲ ’ਤੇ ਸ਼ਹਿਰ ਦਾ ਚੱਕਰ ਲਗਾਇਆ ਅਤੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ ਅਤੇ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਣਾ ਚਾਹੀਦਾ ਹੈ। ਉਸਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਅੜੀਅਲ ਰਵੱਈਏ ਨੂੰ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦੇ ਹੋਏ ਜਲਦ ਤੋਂ ਜਲਦ ਇਹ ਕਾਲੇ ਕਾਨੂੰਨ ਵਾਪਸ ਲਵੇ।
ਇਹ ਵੀ ਪੜ੍ਹੋ: ਨੌਜਵਾਨ ਨੇ ਦਿੱਲੀ ਟਰੈਕਟਰ ਪਰੇਡ ’ਚ ਲਿਜਾਣ ਲਈ ਸ਼ਿੰਗਾਰੀ ਕਾਰ, ਵੇਖ ਲੋਕਾਂ ’ਚ ਆਵੇਗਾ ਜੋਸ਼(ਤਸਵੀਰਾਂ)
ਟਰੈਕਟਰ ਪਰੇਡ ਨੂੰ ਲੈ ਕੇ ਕੀ ਹੈ ਕਿਸਾਨਾਂ ਦਾ ਮਾਸਟਰ ਪਲਾਨ, ਗੁਰਨਾਮ ਚਢੂਨੀ ਨੇ ਆਖੀਆਂ ਵੱਡੀਆਂ ਗੱਲਾਂ
NEXT STORY