ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫਿਰੋਜ਼ਪੁਰ ਵਿੱਚ ਅੱਜ ਡੀ. ਆਈ. ਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਦਿਆਂ 52 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਸ ਨੇ ਵੱਖ-ਵੱਖ ਟੀਮਾਂ ਬਣਾ ਕੇ ਇੱਕੋ ਸਮੇਂ 52 ਥਾਵਾਂ ’ਤੇ ਛਾਪੇਮਾਰੀ ਕੀਤੀ। ਪੁਲਸ ਨੇ ਬਸਤੀ ਟੈਕਾਂ ਵਾਲੀ ਇਲਾਕੇ ਵਿੱਚ ਗੈਂਗਸਟਰ ਚੰਦੂ ਦੇ ਘਰ ਵੀ ਛਾਪਾਮਾਰੀ ਕੀਤੀ ਪਰ ਉਸ ਦੇ ਘਰ ਕੋਈ ਮੈਂਬਰ ਨਹੀਂ ਮਿਲਿਆ।
ਇਹ ਵੀ ਪੜ੍ਹੋ- ਸਾਲੀ ਦੇ ਇਸ਼ਕ ’ਚ ਅੰਨ੍ਹੇ ਪਿਓ ਨੇ ਪਤਨੀ ਨੂੰ ਮਾਰਨ ਦੇ ਚੱਕਰ ’ਚ ਨਹਿਰ ’ਚ ਰੋੜ੍ਹੀ 5 ਸਾਲਾ ਧੀ
![PunjabKesari](https://static.jagbani.com/multimedia/16_33_570275369fzr2 copy-ll.jpg)
ਐੱਸ. ਪੀ. ਰਣਧੀਰ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਇਕੱਲੇ ਮਖੂ ਏਰੀਆ ਵਿੱਚ 28 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਆਖਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕਈ ਸਮਾਜ ਵਿਰੋਧੀ ਅਨਸਰ, ਨਸ਼ਾ ਤਸਕਰ ਅਤੇ ਗੈਂਗਸਟਰ ਪੁਲਸ ਦੇ ਰਾਡਾਰ ’ਤੇ ਹਨ, ਜਿਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
![PunjabKesari](https://static.jagbani.com/multimedia/16_33_569025179fzr3 copy-ll.jpg)
ਇਸ ਤੋਂ ਇਲਾਵਾ ਇਹ ਸਰਚ ਅਭਿਆਨ ਅੱਗੇ ਵੀ ਜਾਰੀ ਰਹੇਗਾ ਅਤੇ ਕਿਸੇ ਵੀ ਗੈਂਗਸਟਰ, ਨਸ਼ਾ ਤਸਕਰ ਜਾਂ ਸਮਾਜ ਵਿਰੋਧੀ ਅਨਸਰ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ। ਡੀ. ਜੀ. ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਲਗਾਤਾਰ 24 ਘੰਟੇ ਪੁਲਸ ਵੱਲੋਂ ਨਾਕਾਬੰਦੀ ਅਤੇ ਗਸ਼ਤ ਜਾਰੀ ਹੈ ਅਤੇ ਜ਼ਿਲ੍ਹੇ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।
![PunjabKesari](https://static.jagbani.com/multimedia/16_33_567009462fzr4 copy-ll.jpg)
ਇਹ ਵੀ ਪੜ੍ਹੋ- TET ਪੇਪਰ ਲੀਕ ਮਾਮਲੇ 'ਚ CM ਮਾਨ ਸਖ਼ਤ, ਪੁਲਸ ਨੂੰ ਦਿੱਤੇ ਇਹ ਨਿਰਦੇਸ਼
ਨੋਟ- ਇਸ ਖ਼ਬਰ ਬਾਰੇ ਤੁਹਾਡੇ ਕੀ ਹੈ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਪੰਜਾਬ ਸਰਕਾਰ ਦਾ ਗੁਰੂ ਨਗਰੀ ਅੰਮ੍ਰਿਤਸਰ ਲਈ ਵੱਡਾ ਐਲਾਨ
NEXT STORY