ਗੁਰੂਹਰਸਹਾਏ (ਸੁਨੀਲ ਵਿੱਕੀ) : ਹਲਕਾ ਗੁਰੂਹਰਸਹਾਏ ਦੇ ਵਸਨੀਕ ਅੰਕੁਸ਼ ਮਾਨਕਟਾਲਾ (27) ਦੀ ਕੈਨੇਡਾ ਵਿੱਚ ਭਿਆਨਕ ਬਿਮਾਰੀ ਕਾਰਨ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਅੰਕੁਸ਼ ਮਾਨਕਟਾਲਾ ਪੁੱਤਰ ਆਤਮਾ ਰਾਮ ਵਾਸੀ ਮੰਡੀ ਗੁਰੂਹਰਸਹਾਏ ਬੀਤੇ ਕਈ ਸਾਲਾਂ ਤੋਂ ਕੈਨੇਡਾ ਵਿਖੇ ਰਹਿ ਰਿਹਾ ਸੀ ਤੇ 2 ਸਾਲ ਪਹਿਲਾਂ ਹੀ ਇਸ ਦਾ ਵਿਆਹ ਹੋਇਆ ਸੀ। ਭਿਆਨਕ ਬੀਮਾਰੀ ਹੋਣ ਕਾਰਨ ਅਚਾਨਕ ਉਸ ਦੀ ਸਿਹਤ ਖ਼ਰਾਬ ਹੋ ਗਈ ਤੇ ਅੰਕੁਸ਼ ਮਾਨਕਟਾਲਾ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਕਬਾੜ ਇਕੱਠਾ ਕਰਨ ਨਹਿਰ 'ਚ ਉਤਰੇ 2 ਮੁੰਡਿਆਂ ਨਾਲ ਵਾਪਰੀ ਅਣਹੋਣੀ, ਇੰਝ ਨਿਕਲੇਗੀ ਜਾਨ ਸੋਚਿਆ ਨਾ ਸੀ

ਇਹ ਮੰਦਭਾਗੀ ਖ਼ਬਰ ਜਿਵੇਂ ਹੀ ਪਰਿਵਾਰ ਤੇ ਹਲਕਾ ਗੁਰੂਹਰਸਹਾਏ ਦੇ ਵਾਸੀਆਂ ਨੂੰ ਮਿਲੀ ਤਾਂ ਚਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ। ਨੌਜਵਾਨ ਅੰਕੁਸ਼ ਮਾਣਕਟਾਲਾ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੱਸ ਦੇਈਏ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ, ਮਾਂ-ਪਿਓ ਤੇ ਭਰਾ ਨੂੰ ਰੋਂਦੇ ਕੁਰਲਾਉਂਦੇ ਛੱਡ ਗਿਆ ਹੈ।
ਇਹ ਵੀ ਪੜ੍ਹੋ- ਸਿਹਤ ਵਿਭਾਗ ’ਚ ਹੇਰਾਫੇਰੀ ਬਰਦਾਸ਼ਤ ਨਹੀਂ, ਸੇਵਾ ਭਾਵਨਾ ਨਾਲ ਕੰਮ ਕਰਨਾ ਪਵੇਗਾ : ਮੰਤਰੀ ਡਾ. ਬਲਬੀਰ ਸਿੰਘ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਸਕੂਲਾਂ ’ਚ ਪਹਿਲੀ ਵਾਰ ਲਾਗੂ ਕੀਤਾ ਇਹ ਸਿਸਟਮ
NEXT STORY