ਲੁਧਿਆਣਾ (ਨਰਿੰਦਰ) : ਇਕ ਪਾਸੇ ਪੰਜਾਬ ਪੁਲਸ ਜਿੱਥੇ ਸੋਮਵਾਰ ਨੂੰ ਸਬ ਇੰਸਪੈਕਟਰ ਹਰਜੀਤ ਸਿੰਘ ਦੇ ਜਜ਼ਬੇ ਨੂੰ ਸਲਾਮ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਲੁਧਿਆਣਾ ਦੇ ਡੀ ਸੀ. ਪੀ. ਵੱਲੋਂ ਪੁਲਸ ਦੀ ਕਾਰਗੁਜ਼ਾਰੀ ਦਾ ਢੰਗ ਅਤੇ ਹੁਣ ਤੱਕ ਲੁਧਿਆਣਾ 'ਚ ਦਰਜ ਕੀਤੀਆਂ ਗਈਆਂ ਐੱਫ. ਆਈ. ਆਰਜ਼ ਦੀ ਵੀ ਡਿਟੇਲ ਦੱਸੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ 'ਚ ਕਿਸੇ ਵੀ ਕਰਫਿਊ ਦੀ ਉਲੰਘਣਾ ਕਰਨ ਵਾਲੇ ਨੂੰ ਜੇਲ੍ਹ ਨਹੀਂ ਭੇਜਿਆ ਜਾਂਦਾ, ਨਾ ਹੀ ਚਲਾਨ ਕੱਟਿਆ ਜਾਂਦਾ ਹੈ ਅਤੇ ਨਾ ਹੀ ਐੱਫ. ਆਈ. ਆਰ. ਦਰਜ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਜਾਂਦੀ ਹੈ ਪਰ ਇਸ ਦੇ ਬਾਵਜੂਦ ਵੀ ਜੇਕਰ ਉਹ ਨਹੀਂ ਸੁਧਰਦੇ ਤਾਂ ਉਸ ਤੋਂ ਬਾਅਦ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : 'ਕੋਰੋਨਾ' ਨੂੰ ਹਰਾਉਣ ਵਾਲਾ ਸੌਰਵ ਨਹੀਂ ਜਿੱਤ ਸਕਿਆ ਪਰਿਵਾਰ ਦਾ ਦਿਲ, ਨਾਲ ਰੱਖਣ ਤੋਂ ਕੀਤਾ ਇਨਕਾਰ
ਸੀਨੀਅਰ ਅਫ਼ਸਰ ਅਖਿਲ ਚੌਧਰੀ ਨੇ ਦੱਸਿਆ ਕਿ 23 ਮਾਰਚ ਤੋਂ ਲੈ ਕੇ ਹੁਣ ਤੱਕ ਕਰਫ਼ਿਊ ਦੌਰਾਨ 376 ਐਫ. ਆਈ. ਆਰਜ਼ ਉਹ ਦਰਜ ਕਰ ਚੁੱਕੇ ਹਨ। ਇਸ ਤੋਂ ਇਲਾਵਾ ਜੇਕਰ ਚਲਾਨਾਂ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ ਲੁਧਿਆਣਾ 'ਚ 6333 ਵਾਹਨਾਂ ਦੇ ਚਲਾਨ ਕੀਤੇ ਜਾ ਚੁੱਕੇ ਹਨ। 1323 ਵਾਹਨਾਂ ਨੂੰ ਹੁਣ ਤੱਕ ਬਾਂਡ ਕੀਤਾ ਗਿਆ ਹੈ, 13526 ਲੋਕਾਂ ਨੂੰ ਓਪਨ ਜੇਲ੍ਹ ਭੇਜਿਆ ਜਾ ਚੁੱਕਾ ਹੈ, ਜਿਨ੍ਹਾਂ ਨੂੰ ਬਾਅਦ 'ਚ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਉਹ ਡਰੋਨ ਰਾਹੀਂ ਵੀ ਲੋਕਾਂ 'ਤੇ ਨਜ਼ਰ ਰੱਖ ਰਹੇ ਹਨ ਅਤੇ ਜੇਕਰ ਕੋਈ ਕਰਫਿਊ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਮੁਤਾਬਕ ਉਸ 'ਤੇ ਕਾਰਵਾਈ ਕੀਤੀ ਜਾਂਦੀ ਹੈ।
ਇਹ ਵੀ ਪੜ੍ਹੋ : ਪੰਜਾਬ ਦੀਆਂ ਲੈਬਾਂ 'ਚ ਹੁਣ ਤੱਕ ਹੋ ਚੁੱਕੇ 10,000 ਤੋਂ ਵੱਧ 'ਕੋਰੋਨਾ ਟੈਸਟ'
ਇਹ ਵੀ ਪੜ੍ਹੋ : ਵੱਡੀ ਖਬਰ : ਚੰਡੀਗੜ੍ਹ 'ਚ ਕੋਰੋਨਾ ਦੇ 3 ਨਵੇਂ ਮਰੀਜ਼ ਆਏ ਸਾਹਮਣੇ, ਕੁੱਲ ਗਿਣਤੀ ਹੋਈ 39
ਪਟਿਆਲਾ ਜ਼ਿਲੇ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ, 63 ਸਾਲਾ ਮਹਿਲਾ ਨੇ ਤੋੜਿਆ ਦਮ
NEXT STORY