ਚੰਡੀਗੜ੍ਹ (ਸੁਸ਼ੀਲ)- ਇੰਸਟਾਗ੍ਰਾਮ ’ਤੇ ਦੋਸਤੀ ਕਰ ਕੇ ਸੈਕਟਰ-16 ਦੀ ਮਾਰਕੀਟ ਦੀ ਰਹਿਣ ਵਾਲੀ ਇਕ ਲੜਕੀ ਨਾਲ ਮਿਲਣ ਤੋਂ ਬਾਅਦ ਫ਼ੋਨ ਖੋਹ ਕੇ ਭੱਜਣ ਵਾਲੇ ਨੌਜਵਾਨ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ। ਫੜੇ ਮੁਲਜ਼ਮ ਦੀ ਪਛਾਣ ਅਸ਼ੋਕ ਕੁਮਾਰ ਵਾਸੀ ਦੜਵਾ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮ ਕੋਲੋਂ ਖੋਹਿਆ ਮੋਬਾਈਲ ਫ਼ੋਨ ਬਰਾਮਦ ਕਰ ਲਿਆ। ਸੈਕਟਰ-17 ਥਾਣਾ ਪੁਲਸ ਨੇ ਪੀੜਤ ਲੜਕੀ ਦੀ ਸ਼ਿਕਾਇਤ ’ਤੇ ਅਸ਼ੋਕ ਕੁਮਾਰ ਖਿਲਾਫ਼ ਸਨੈਚਿੰਗ ਦਾ ਕੇਸ ਦਰਜ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ : ਕੜਾਕੇ ਦੀ ਠੰਡ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ’ਚ ਕੀਤਾ ਵਾਧਾ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ਿਕਾਇਤਕਰਤਾ ਲੜਕੀ ਨੇ ਦੱਸਿਆ ਕਿ ਉਸ ਦੀ ਦੜਵਾ ਨਿਵਾਸੀ ਅਸ਼ੋਕ ਕੁਮਾਰ ਨਾਲ ਇੰਸਟਾਗ੍ਰਾਮ ਰਾਹੀਂ ਗੱਲਬਾਤ ਹੋਈ ਸੀ। ਕਰੀਬ 15 ਦਿਨ ਗੱਲਬਾਤ ਕਰਨ ਤੋਂ ਬਾਅਦ ਅਸ਼ੋਕ ਕੁਮਾਰ ਨੇ ਉਸ ਨੂੰ ਸੈਕਟਰ-16 ਦੀ ਮਾਰਕੀਟ ਵਿਚ ਮਿਲਣ ਲਈ ਬੁਲਾਇਆ। ਜਦੋਂ ਲੜਕੀ ਬਾਜ਼ਾਰ ਪਹੁੰਚੀ ਤਾਂ ਅਸ਼ੋਕ ਕੁਮਾਰ ਉਸ ਨਾਲ ਗੱਲਬਾਤ ਕਰਨ ਲੱਗਾ। ਇਸ ਤੋਂ ਬਾਅਦ ਉਹ ਫ਼ੋਨ ਖੋਹ ਕੇ ਫਰਾਰ ਹੋ ਗਿਆ। ਜਿਸ ਦੀ ਸ਼ਿਕਾਇਤ ਲੜਕੀ ਨੇ ਪੁਲਸ ਨੂੰ ਦਿੱਤੀ। ਸੈਕਟਰ-17 ਥਾਣਾ ਪੁਲਸ ਨੇ ਸਨੈਚਿੰਗ ਦਾ ਕੇਸ ਦਰਜ ਕਰ ਕੇ ਮੁਲਜ਼ਮ ਅਸ਼ੋਕ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਚਾਈਨਾ ਡੋਰ ਦਾ ਕਹਿਰ ਲਗਾਤਾਰ ਜਾਰੀ, ਨੌਜਵਾਨ ਦੇ ਮੱਥੇ ’ਤੇ ਲੱਗੇ 13 ਟਾਂਕੇ
NEXT STORY