ਤਰਨਤਾਰਨ (ਰਮਨ)- ਥਾਣਾ ਸਰਹਾਲੀ ਅਧੀਨ ਆਉਂਦੇ ਪਿੰਡ ਬਨਵਾਲੀਪੁਰ ਵਿਖੇ ਬੀਤੀ ਰਾਤ ਇੱਕ ਵਿਅਕਤੀ ਵੱਲੋਂ ਘਰ ਵਿੱਚ ਦਾਖਲ ਹੋਣ ਸਮੇਂ ਘਰ ਦੇ ਮਾਲਕ 'ਤੇ ਫਾਇਰਿੰਗ ਕਰਦੇ ਹੋਏ ਜਿੱਥੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ, ਉਥੇ ਹੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਉਸੇ ਘਰ ਵਿੱਚ ਆਪਣੇ ਸਿਰ ਵਿੱਚ ਗੋਲੀ ਮਾਰ ਖੁਦਕੁਸ਼ੀ ਕਰ ਲਈ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਨੇ ਮੌਕੇ 'ਤੇ ਪੁੱਜ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਜਿੱਥੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ, ਉੱਥੇ ਹੀ ਗੰਭੀਰ ਰੂਪ ਵਿੱਚ ਜ਼ਖਮੀ ਵਿਅਕਤੀ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਸਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਤੁਰੰਤ ਛੁੱਟੀ ਦੇ ਹੁਕਮ, ਪੁਲਸ ਅਲਰਟ
ਜਾਣਕਾਰੀ ਦਿੰਦੇ ਹੋਏ ਡੀਐੱਸਪੀ ਪੱਟੀ ਲਵਕੇਸ਼ ਨੇ ਦੱਸਿਆ ਕਿ ਬੀਤੀ ਕੱਲ੍ਹ ਦੇਰ ਸ਼ਾਮ ਹਰਪਾਲ ਸਿੰਘ ਪੁੱਤਰ ਅਵਤਾਰ ਸਿੰਘ ਨਿਵਾਸੀ ਬਨਵਾਲੀਪੁਰ ਜੋ ਆਪਣੇ ਪਰਿਵਾਰ ਅਤੇ ਹੋਰ ਦੋਸਤਾਂ ਸਮੇਤ ਘਰ ਵਿੱਚ ਮੌਜੂਦ ਸੀ ਤਾਂ ਅਚਾਨਕ ਸਿਮਰਜੀਤ ਸਿੰਘ ਉਰਫ ਸਿੰਮਾ ਪੁੱਤਰ ਚਰਨਜੀਤ ਸਿੰਘ ਨਿਵਾਸੀ ਪਿੰਡ ਝੰਡੇਰ ਘਰ ਵਿੱਚ ਦਾਖਲ ਹੁੰਦਾ ਹੈ ਅਤੇ ਆਪਣੇ ਰਿਵਾਲਵਰ ਨਾਲ ਹਰਪਾਲ ਸਿੰਘ ਉੱਪਰ ਕਿਸੇ ਗੱਲ ਨੂੰ ਲੈ ਕੇ ਸਿੱਧੇ ਫਾਇਰ ਸ਼ੁਰੂ ਕਰ ਦਿੱਤੇ, ਜਿਸ ਦੇ ਚਲਦਿਆਂ ਹਰਪਾਲ ਸਿੰਘ ਦੀ ਛਾਤੀ ਅਤੇ ਪੇਟ ਵਿੱਚ ਕੁੱਲ ਤਿੰਨ ਗੋਲੀਆਂ ਲੱਗਣ ਨਾਲ ਉਹ ਖੂਨ ਨਾਲ ਲੱਥਪੱਥ ਹੋ ਜ਼ਮੀਨ ਤੇ ਡਿੱਗ ਪਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
ਇਸ ਦੌਰਾਨ ਗੋਲੀਆਂ ਦੀ ਆਵਾਜ਼ ਸੁਣ ਹਰਪਾਲ ਸਿੰਘ ਦੀ ਪਤਨੀ ਸੰਦੀਪ ਕੌਰ ਵੀ ਬਚਾਅ ਲਈ ਅੱਗੇ ਆਉਂਦੀ ਹੈ, ਪਰ ਕੁਝ ਹੀ ਸਮੇਂ ਬਾਅਦ ਸਿਮਰਜੀਤ ਸਿੰਘ ਹਰਪਾਲ ਸਿੰਘ ਦੇ ਘਰ 'ਚ ਹੀ ਆਪਣੇ ਰਿਵਾਲਵਰ ਨਾਲ ਸਿਰ ਵਿੱਚ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਂਦਾ ਹੈ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਆਸ ਪਾਸ ਦੇ ਲੋਕਾਂ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਤੁਰੰਤ ਹਰਪਾਲ ਸਿੰਘ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਰੈਫਰ ਕਰ ਦਿੱਤਾ।
ਇਹ ਵੀ ਪੜ੍ਹੋ- ਗਰਭਵਤੀ ਨਾ ਹੋਣ ਕਾਰਣ ਨੂੰਹ ਨੂੰ ਦਿੱਤੇ ਜਾਂਦੇ ਸੀ ਤਸੀਹੇ, ਤੰਗ ਆਈ ਨੇ ਗਲ ਲਾਈ ਮੌਤ, 10 ਮਹੀਨੇ ਪਹਿਲਾਂ...
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਲਵਕੇਸ਼ ਨੇ ਦੱਸਿਆ ਕਿ ਹਰਪਾਲ ਸਿੰਘ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਉਸਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਹੋਏ ਝਗੜੇ ਦੌਰਾਨ ਹਰਪਾਲ ਸਿੰਘ ਦੀ ਪਤਨੀ ਵੀ ਮਮੂਲੀ ਜ਼ਖ਼ਮੀ ਹੋਈ ਹੈ। ਜਿਸ ਦੇ ਬਿਆਨਾਂ 'ਤੇ ਮ੍ਰਿਤਕ ਸਿਮਰਨਜੀਤ ਸਿੰਘ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਦੇ ਹੋਏ ਅਤੇ ਧਾਰਾ 174 ਦੀ ਤਹਿਤ ਅਗਲੇਰੀ ਕਾਰਵਾਈ ਦੌਰਾਨ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 12, 13, 14 ਤੇ 15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ALERT ਜਾਰੀ
ਘਰ ’ਚੋ ਚੋਰੀ ਕਰਨ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ
NEXT STORY