ਚੰਡੀਗੜ੍ਹ : ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ 'ਚ ਬੇਅਦਬੀ ਬਿੱਲ ਲਿਆਂਦਾ ਸੀ। ਇਸ ਬਿੱਲ ਸਬੰਧੀ ਬਣਾਈ ਗਈ 15 ਮੈਂਬਰੀ ਸਿਲੈਕਟ ਕਮੇਟੀ ਵਲੋਂ ਅੱਜ ਵਿਧਾਨ ਸਭਾ 'ਚ ਪਹਿਲੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸਿਲੈਕਟ ਕਮੇਟੀ ਦੇ ਕਾਰਜ ਖੇਤਰ 'ਤੇ ਵਿਚਾਰ-ਚਰਚਾ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਡਾਕਟਰਾਂ ਨੂੰ ਵੱਡਾ ਖ਼ਤਰਾ! ਰਿਪੋਰਟ ਪੜ੍ਹ ਹਰ ਕੋਈ ਰਹਿ ਜਾਵੇਗਾ ਹੈਰਾਨ
ਉਨ੍ਹਾਂ ਨੇ ਦੱਸਿਆ ਕਿ ਆਮ ਜਨਤਾ ਤੋਂ ਸੁਝਾਅ ਈਮੇਲ, ਵਟਸਐਪ ਅਤੇ ਡਾਕ ਜ਼ਰੀਏ ਲਏ ਜਾਣਗੇ, ਜਿਸ ਦੀ ਰਣਨੀਤੀ ਅਗਲੀ ਬੈਠਕ 'ਚ ਤੈਅ ਹੋਵੇਗੀ। ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਕਮੇਟੀ ਵਲੋਂ ਕਿ ਮਹੀਨਿਆਂ ਤੋਂ ਪਹਿਲਾਂ-ਪਹਿਲਾਂ ਰਿਪੋਰਟ ਸਪੀਕਰ ਨੂੰ ਸੌਂਪ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਹਫ਼ਤੇ ਬੈਠਕ ਬੁਲਾਉਣ ਦੀ ਯੋਜਨਾ ਹੈ ਅਤੇ ਜੇਕਰ ਲੋੜ ਪਈ ਤਾਂ ਇਸ ਲਈ ਸਬ ਕਮੇਟੀ ਵੀ ਬਣਾਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਵੱਡੀ ਰਾਹਤ, ਅਪਲਾਈ ਕਰਨ ਵਾਲਿਆਂ ਨੂੰ...
ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੂਰੇ ਪੰਜਾਬ ਦੇ 117 ਵਿਧਾਇਕਾਂ ਦੇ ਵੀ ਜੇਕਰ ਕੋਈ ਸੁਝਾਅ ਹੋਣਗੇ ਤਾਂ ਉਨ੍ਹਾਂ ਦੀ ਵੀ ਰਾਏ ਲਈ ਜਾਵੇਗੀ। ਸਾਡੀ ਕੋਸ਼ਿਸ਼ ਰਹੇਗੀ ਕਿ ਕਾਨੂੰਨ ਬਣਾਉਣ 'ਚ ਜੋ ਪਹਿਲਾਂ ਕਮੀ ਰਹਿ ਗਈ ਸੀ, ਉਸ ਨੂੰ ਦੂਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ ਵਿਧਾਨ ਸਭਾ ਸਪੀਕਰ ਨੂੰ ਰਿਪੋਰਟ ਸੌਂਪੀ ਜਾਵੇਗੀ ਅਤੇ ਇਸ ਤੋਂ ਬਾਅਦ ਇਸ ਨੂੰ ਅੱਗੇ ਭੇਜਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
SBI ਫਰਾਡ, ਬੈਂਕ ਵੱਲੋਂ 90 ਦਿਨਾਂ ਅੰਦਰ ਭੁਗਤਾਨ ਕਰਨ ਦਾ ਭਰੋਸਾ
NEXT STORY