ਮੋਹਾਲੀ (ਰਣਬੀਰ) : ਪੰਜਾਬ ਨੇ ਮੋਹਾਲੀ ਸਥਿਤ ਸਰਕਾਰੀ ਸੰਸਥਾ ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਿਜ਼ ’ਚ ਪਹਿਲਾ ਸਫਲ ਲਿਵਰ ਟ੍ਰਾਂਸਪਲਾਂਟ ਸਰਜਰੀ ਕਰ ਕੇ ਇਤਿਹਾਸ ਰਚਿਆ ਹੈ। ਸਫ਼ਲਤਾਪੂਰਕ ਟ੍ਰਾਂਸਪਲਾਂਟ ਕੀਤੇ ਗਏ ਮਰੀਜ਼ ਨੂੰ ਮੀਡੀਆ ਸਾਹਮਣੇ ਪੇਸ਼ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ’ਚ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰੀ ਸੰਸਥਾ ’ਚ ਇੰਨੀ ਜਟਿਲ ਅਤੇ ਸੰਵੇਦਨਸ਼ੀਲ ਸਰਜਰੀ ਸਫ਼ਲਤਾਪੂਰਕ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਹ ਜ਼ਿੰਦਗੀ ਬਚਾਉਣ ਵਾਲਾ ਇਲਾਜ ਮਰੀਜ਼ ਨੂੰ ਕਰੀਬ 12 ਲੱਖ ਰੁਪਏ ’ਚ ਮੁਹੱਈਆ ਕਰਵਾਇਆ ਗਿਆ ਹੈ । ਇਹ ਸਰਜਰੀ 27 ਨਵੰਬਰ ਨੂੰ ਕੀਤੀ ਗਈ ਸੀ ਅਤੇ ਮਰੀਜ਼ ਦੀ ਹਾਲਤ ਬਿਲਕੁਲ ਠੀਕ ਹੈ। ਮਰੀਜ਼ ਨੂੰ ਅਗਲੇ ਇਕ-ਦੋ ਦਿਨਾਂ ’ਚ ਛੁੱਟੀ ਮਿਲਣ ਦੀ ਉਮੀਦ ਹੈ।
Punjab : ਕਰ ਲਓ ਤਿਆਰੀ, ਭਲਕੇ ਲੱਗੇਗਾ 6 ਤੋਂ 7 ਘੰਟੇ ਲੰਬਾ Power Cut
NEXT STORY