ਗੁਰੂਹਰਸਹਾਏ (ਆਵਲਾ) : ਦੇਸ਼ ਭਰ ’ਚ ਜਿੱਥੇ 16 ਜਨਵਰੀ ਨੂੰ ਕੋਰੋਨਾ ਲਾਗ ਦੀ ਬੀਮਾਰੀ ਦਾ ਟੀਕਾ ਦੇਸ਼ ਭਰ ਦੇ ਸਿਹਤ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪਹਿਲਾਂ ਲਗਾਉਣ ਲਈ ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਸੀ, ਜਿਸ ਦੇ ਚਲਦਿਆਂ ਬੀਤੀ 16 ਜਨਵਰੀ ਦਿਨ ਸ਼ਨੀਵਾਰ ਨੂੰ ਗੁਰੂਹਰਸਹਾਏ ਦੇ ਸਿਵਲ ਹਸਪਤਾਲ ਦੇ ਨਾ ਤਾਂ ਕਿਸੇ ਅਧਿਕਾਰੀ ਅਤੇ ਨਾ ਹੀ ਕਰਮਚਾਰੀਆਂ ਨੇ ਵੈਕਸੀਨੇਸ਼ਨ ਲਗਵਾਈ ਸੀ ਕਿਉਂਕਿ ਸਿਹਤ ਮਹਿਕਮੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਮਨ ’ਚ ਇਹ ਡਰ ਬੈਠ ਗਿਆ ਸੀ ਕਿ ਵੈਕਸੀਨ ਲਗਾਉਣ ਨਾਲ ਕਿਤੇ ਉਨ੍ਹਾਂ ਦੀ ਸਿਹਤ ਨਾ ਵਿਗੜ ਜਾਵੇ, ਇਸ ਡਰ ਦੇ ਕਾਰਨ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੇ ਵੈਕਸੀਨੇਸ਼ਨ ਨਹੀਂ ਲਗਵਾਈ ਸੀ। ਜਿਸ ਦੇ ਚਲਦਿਆਂ ਗੁਰੂਹਰਸਹਾਏ ਦੇ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਬਲਬੀਰ ਕੁਮਾਰ ਨੇ ਪਹਿਲ ਕਦਮੀ ਕਰਦੇ ਹੋਏ ਅੱਜ ਉਨ੍ਹਾਂ ਵੱਲੋਂ ਹਸਪਤਾਲ ਵਿਚ ਹੀ ਵੈਕਸੀਨ ਲਗਾਉਣ ਵਾਸਤੇ ਬਣਾਏ ਗਏ ਕਮਰੇ ਵਿੱਚ ਨਰਸ ਸੁਖਚੈਨ ਕੌਰ ਵੱਲੋਂ ਉਨ੍ਹਾਂ ਨੂੰ ਵੈਕਸੀਨ ਲਗਾਈ ਗਈ।
ਇਹ ਵੀ ਪੜ੍ਹੋ : ‘ਸਰਮਾਏਦਾਰਾਂ ਵਰਗਾਂ ਨੂੰ ਮਜ਼ਬੂਤ ਕਰਨ ਦੇ ਏਜੰਡੇ ਨੂੰ ਕਾਮਯਾਬ ਨਾ ਹੋਣ ਦਿੱਤਾ ਜਾਵੇ’
ਇਸ ਸਬੰਧ ਵਿਚ ਜਦੋਂ ਐੱਸ. ਐੱਮ. ਓ. ਬਲਬੀਰ ਕੁਮਾਰ ਨੂੰ ਪੁੱਛਿਆ ਕਿ ਉਨ੍ਹਾਂ ਨੂੰ ਕਿਸ ਤਰ੍ਹਾਂ ਮਹਿਸੂਸ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਅਤੇ ਮਾਨ ਮਹਿਸੂਸ ਹੋ ਰਿਹਾ ਹੈ ਕਿ ਅੱਜ ਬਲਾਕ ਗੁਰੂਹਰਸਹਾਏ ’ਚ ਕੋਵਿਡ 19 ਦੀ ਵੈਕਸੀਨ ਸਭ ਤੋਂ ਪਹਿਲਾਂ ਲਗਵਾਈ ਹੈ ਅਤੇ ਉਨ੍ਹਾਂ ਨੂੰ ਆਪਣੇ ਆਪ ’ਤੇ ਮਾਨ ਮਹਿਸੂਸ ਹੋ ਰਿਹਾ ਹੈ। ਇਸ ਮੌਕੇ ਨਰਸ ਸੁਖਚੈਨ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਬਹੁਤ ਖੁਸ਼ੀ ਹੋਈ ਹੈ ਕਿ ਉਨ੍ਹਾਂ ਨੇ ਆਪਣੇ ਗੁਰੂਹਰਸਹਾਏ ਖੇਤਰ ’ਚ ਸਭ ਤੋਂ ਪਹਿਲਾਂ ਕੋਵਿਡ-19 ਦੀ ਵੈਕਸੀਨ ਲਗਾਈ ਹੈ ਜੋ ਕਿ ਉਨ੍ਹਾਂ ਵਾਸਤੇ ਮਾਨ ਦੀ ਗੱਲ ਹੈ।
ਇਹ ਵੀ ਪੜ੍ਹੋ : ਆਯੂਸ਼ਮਾਨ ਸਿਹਤ ਮਹਿਕਮੇ ਅਧੀਨ ਜਾਅਲੀ ਬੀਮਾ ਕਾਰਡ ਬਣਾਉਣ ਦਾ ਮਾਮਲਾ ਸਾਹਮਣੇ ਆਇਆ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਕਿਸਾਨ ਅੰਦੋਲਨ ਦੌਰਾਨ ਐੱਨ. ਆਈ. ਏ. ਵਲੋਂ ਨੋਟਿਸ ਭੇਜੇ ਜਾਣ ’ਤੇ ਕੈਪਟਨ ਦੀ ਕੇਂਦਰ ਨੂੰ ਚਿਤਾਵਨੀ
NEXT STORY