ਫਰੀਦਕੋਟ(ਹਾਲੀ) - ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਵੱਲੋਂ ਪਿੰਡ ਟਹਿਣਾ ਵਿਖੇ ਸਥਿਤ ਸਰਕਾਰੀ ਮੱਛੀ ਪੂੰਗ ਫਾਰਮ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਜ਼ਿਲੇ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਖੇਤੀ ਦੇ ਨਾਲ ਮੱਛੀ ਪਾਲਣ ਸਮੇਤ ਹੋਰ ਸਹਾਇਕ ਧੰਦੇ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸਹਾਇਕ ਧੰਦੇ ਪੰਜਾਬ ਦੀ ਬੇਰੋਜ਼ਗਾਰੀ ਅਤੇ ਖੇਤੀ ਸੰਕਟ ਦਾ ਢੁੱਕਵਾਂ ਹੱਲ ਕਰਨ ਦੇ ਸਮਰੱਥ ਹਨ। ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਕਿੱਤਿਆਂ ਨੂੰ ਪ੍ਰਫੁੱਲਤ ਕਰਨ ਲਈ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।
ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਪਸ਼ੂ ਪਾਲਣ ਅਤੇ ਸਹਾਇਕ ਧੰਦੇ ਅਪਣਾਉਣ ਲਈ ਜਿੱਥੇ ਆਮ ਲੋਕਾਂ ਤੇ ਕਿਸਾਨਾਂ ਨੂੰ ਸਬਸਿਡੀ ਮੁਹੱਈਆ ਕਰਵਾ ਰਹੀ ਹੈ, ਉੱਥੇ ਹੀ ਨੌਜਵਾਨਾਂ ਨੂੰ ਇਸ ਕਿੱਤੇ ਦੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ ਤਾਂ ਕਿ ਆਮ ਲੋਕ ਤੇ ਕਿਸਾਨ ਇਸ ਕਿੱਤੇ ਰਾਹੀਂ ਵੱਧ ਤੋਂ ਵੱਧ ਮੁਨਾਫ਼ਾ ਕਮਾ ਸਕਣ। ਉਨ੍ਹਾਂ ਕਿਹਾ ਕਿ ਅੱਜ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੀਆ ਮੌਕੇ ਮੁਹੱਈਆ ਕਰਵਾਏ ਜਾਣ ਦੀ ਸਖ਼ਤ ਜ਼ਰੂਰਤ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖਡ਼੍ਹਾ ਕੀਤਾ ਜਾ ਸਕੇ।
®ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਦੱਸਿਆ ਕਿ ਸਾਲ 2017-18 ਦੌਰਾਨ ਮੱਛੀ ਪੂੰਗ ਫਾਰਮ ਪਿੰਡ ਟਹਿਣਾ (ਫਰੀਦਕੋਟ) ਵਿਖੇ 28 ਲੱਖ ਮੱਛੀ ਪੂੰਗ ਦਾ ਉਤਪਾਦਨ ਕੀਤਾ ਗਿਆ ਹੈ ਅਤੇ 22,765 ਲੱਖ ਮੱਛੀ ਪੂੰਗ ਦੀ ਸਪਲਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਮੱਛੀ ਪਾਲਕ ਕਿਸਾਨਾਂ ਨੂੰ 90 ਫੀਸਦੀ ਗ੍ਰਾਂਟ ਸਕੀਮ ਅਧੀਨ 14 ਨਵੇਂ ਮੱਛੀ ਤਲਾਬਾਂ ਲਈ 35.93 ਲੱਖ ਰੁਪਏ ਦੀ ਸਬਸਿਡੀ ਆਰਥਕ ਸਹਾਇਤਾ ਵਜੋਂ ਮੁਹੱਈਆ ਕਰਵਾਈ ਗਈ ਹੈ। ਸਰਕਾਰੀ ਮੱਛੀ ਪੂੰਗ ਫਾਰਮ ਫਰੀਦਕੋਟ ਵਿਖੇ ਹਰ ਮਹੀਨੇ 5 ਦਿਨਾਂ ਦੀ ਮੁਫਤ ਮੱਛੀ ਪਾਲਣ ਸਬੰਧੀ ਟਰੇਨਿੰਗ ਚਾਹਵਾਨ ਕਿਸਾਨਾਂ ਨੂੰ ਦਿੱਤੀ ਜਾਂਦੀ ਹੈ। ਇਸ ਸਮੇਂ ਮੁੱਖ ਕਾਰਜਕਾਰੀ ਅਫਸਰ, ਮੱਛੀ ਪਾਲਕ ਵਿਕਾਸ ਏਜੰਸੀ ਕਰਨ ਸਿੰਘ, ਪ੍ਰਾਜੈਕਟ ਡਾਇਰੈਕਟਰ ਆਤਮਾ ਅਮਨਦੀਪ ਕੇਸ਼ਵ, ਮਹਿੰਦਰਪਾਲ ਆਦਿ ਹਾਜ਼ਰ ਸਨ।
ਚੰਡੀਗੜ੍ਹ ਤੋਂ ਲਿਆਂਦੀ ਸ਼ਰਾਬ ਦੀਆਂ 143 ਪੇਟੀਆਂ ਬਰਾਮਦ
NEXT STORY