ਚੰਡੀਗੜ੍ਹ/ਨਵਾਂਸ਼ਹਿਰ (ਅੰਕੁਰ)- ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਐੱਸ. ਬੀ. ਐੱਸ. ਨਗਰ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਦੇ ਅੱਤਵਾਦੀ ਮਾਡਿਊਲ ਦੇ ਤਿੰਨ ਨਾਬਾਲਗਾਂ ਸਮੇਤ ਪੰਜ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਹ ਮਾਡਿਊਲ ਪਾਕਿਸਤਾਨ ਸਥਿਤ ਬੀ. ਕੇ. ਆਈ. ਸੰਚਾਲਕ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਨਿਰਦੇਸ਼ਾਂ 'ਤੇ ਵਿਦੇਸ਼ੀ ਹੈਂਡਲਰ ਮੰਨੂ ਅਗਵਾਨ, ਗੋਪੀ ਨਵਾਂਸ਼ਹਿਰੀਆ ਅਤੇ ਜ਼ੀਸ਼ਾਨ ਅਖਤਰ ਵੱਲੋਂ ਚਲਾਇਆ ਜਾ ਰਿਹਾ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹ! ਟੁੱਟਿਆ ਧੁੱਸੀ ਬੰਨ੍ਹ, NDRF ਤਾਇਨਾਤ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਿਤਿਕ ਨਰੋਲੀਆ ਵਾਸੀ ਪਿੰਡ ਦਿਦਾਵਾਟਾ, ਜੈਪੁਰ, ਰਾਜਸਥਾ, ਸੋਨੂੰ ਕੁਮਾਰ ਉਰਫ਼ ਕਾਲੀ ਵਾਸੀ ਪਿੰਡ ਕਾਲਾ ਸੰਘਿਆ, ਕਪੂਰਥਲਾ ਅਤੇ ਤਿੰਨ ਨਾਬਾਲਗਾਂ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਉਨ੍ਹਾਂ ਕੋਲੋਂ ਇਕ 86ਪੀ ਹੈਂਡ ਗ੍ਰਨੇਡ ਤੇ ਇਕ .30 ਬੋਰ ਪਿਸਤੌਲ ਸਮੇਤ ਦੋ ਕਾਰਤੂਸ ਤੇ ਦੋ ਖਾਲੀ ਖੋਲ੍ਹ ਵੀ ਬਰਾਮਦ ਕੀਤੇ ਹਨ। ਇਸ ਮਾਡਿਊਲ ਨੇ ਹਾਲ ਹੀ ’ਚ ਐੱਸ. ਬੀ. ਐੱਸ. ਨਗਰ ’ਚ ਹੋਏ ਇਕ ਸ਼ਰਾਬ ਦੇ ਠੇਕੇ ‘ਤੇ ਹਮਲੇ ਦੀ ਯੋਜਨਾ ਬਣਾਈ ਸੀ। ਇਸ ਮਾਡਿਊਲ ਨੇ 7 ਅਗਸਤ ਨੂੰ ਐੱਸ. ਬੀ. ਐੱਸ. ਨਗਰ ’ਚ ਸ਼ਰਾਬ ਦੇ ਠੇਕੇ 'ਤੇ ਗ੍ਰਨੇਡ ਹਮਲਾ ਕੀਤਾ ਸੀ। ਇਨ੍ਹਾਂ ਕਾਰਕੁਨਾਂ ਨੂੰ ਸੁਤੰਤਰਤਾ ਦਿਵਸ ਤੋਂ ਪਹਿਲਾਂ ਅਜਿਹੇ ਹਮਲੇ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਆਧਾਰਤ ਜ਼ੀਸ਼ਾਨ ਅਖ਼ਤਰ ਅਤੇ ਬੀ. ਕੇ. ਆਈ. ਦੇ ਮਾਸਟਰਮਾਈਂਡ ਮੰਨੂ ਅਗਵਾਨ ਜੋਕਿ ਪਾਕਿਸਤਾਨ ਆਧਾਰਤ ਬੀ. ਕੇ. ਆਈ. ਸੰਚਾਲਕ ਹਰਵਿੰਦਰ ਰਿੰਦਾ ਦੇ ਨਜ਼ਦੀਕੀ ਤਾਲਮੇਲ ਨਾਲ ਕੰਮ ਕਰ ਰਿਹਾ ਹੈ, ਦੇ ਸਿੱਧੇ ਸੰਪਰਕ ’ਚ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਹਾਦਸਾ! ਕਾਰ ਤੇ ਐਕਟਿਵਾ ਦੀ ਭਿਆਨਕ ਟੱਕਰ, ਕਈ ਫੁੱਟ ਹਵਾ 'ਚ ਉਛਲੀਆਂ ਔਰਤਾਂ
ਡੀ. ਜੀ. ਪੀ. ਨੇ ਕਿਹਾ ਕਿ ਅਸੀਂ ਇਸ ਅੱਤਵਾਦੀ ਮਾਡਿਊਲ ਵੱਲੋਂ ਕੀਤੇ ਜਾਣ ਵਾਲੇ ਹੋਰ ਯੋਜਨਾਬੱਧ ਹਮਲਿਆਂ ਨੂੰ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਏ. ਆਈ. ਜੀ. ਸੀ. ਆਈ. ਜਲੰਧਰ ਨਵਜੋਤ ਮਾਹਲ ਨੇ ਦੱਸਿਆ ਕਿ ਖ਼ੁਫ਼ੀਆ ਜਾਣਕਾਰੀ ’ਤੇ ਆਧਾਰਿਤ ਇਸ ਕਾਰਵਾਈ ਦੌਰਾਨ ਇਹ ਪੰਜੇ ਮੁਲਜ਼ਮ ਰਾਜਸਥਾਨ ਦੇ ਟੋਂਕ ਅਤੇ ਜੈਪੁਰ ਜ਼ਿਲ੍ਹਿਆਂ ਤੋਂ ਕਾਬੂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਫਾਲੋ-ਅੱਪ ਰਿਕਵਰੀ ਆਪ੍ਰੇਸ਼ਨ ਦੌਰਾਨ ਗ੍ਰਿਫ਼ਤਾਰ ਮੁਲਜ਼ਮ ਸੋਨੂੰ ਉਰਫ਼ ਕਾਲੀ ਨੇ ਪੁਲਸ ਪਾਰਟੀ 'ਤੇ ਗੋਲ਼ੀ ਚਲਾਉਣ ਦੀ ਕੋਸ਼ਿਸ਼ ਕੀਤੀ। ਸਵੈ-ਰੱਖਿਆ ’ਚ ਪੁਲਸ ਪਾਰਟੀ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਮੁਲਜ਼ਮ ਸੋਨੂੰ ਉਰਫ਼ ਕਾਲੀ ਨੂੰ ਗੋਲ਼ੀ ਲੱਗ ਗਈ। ਜ਼ਖ਼ਮੀ ਮੁਲਜ਼ਮ ਨੂੰ ਤੁਰੰਤ ਐੱਸ. ਬੀ. ਐੱਸ. ਨਗਰ ਦੇ ਸਿਵਲ ਹਸਪਤਾਲ ’ਚ ਦਾਖ਼ਲ ਕਰ ਦਿੱਤਾ ਗਿਆ, ਜਿੱਥੇ ਉਹ ਜ਼ੇਰੇ ਇਲਾਜ ਹੈ। ਇਸ ਸਬੰਧੀ ਭਾਰਤੀਆ ਨਿਆਏ ਸੰਹਿਤਾ (ਬੀ. ਐੱਨ. ਐੱਸ.) ਦੀ ਧਾਰਾ 109, 324(5) ਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਮਸ਼ਹੂਰ ਪੰਜਾਬੀ Youtuber ਦੇ ਘਰ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਕਦੇ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ!
NEXT STORY