ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਅੱਜ ਦੀਨਾਨਗਰ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦ ਦੋ ਵੱਖ-ਵੱਖ ਮੁਕਦਮਿਆਂ 'ਚ 260 ਗ੍ਰਾਮ ਹੈਰੋਇਨ, ਡਰੱਗ ਮਨੀ, ਇੱਕ ਪਿਸਟਲ ਅਤੇ ਤਿੰਨ ਜ਼ਿੰਦਾ ਰੌਂਦ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਦੀਨਾਨਗਰ ਰਜਿੰਦਰ ਮਿਹਨਾਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਰਾਣਾ ਸਾਲਾ ਪੁਲਸ ਵੱਲੋਂ ਇੱਕ ਗੁਪਤ ਸੂਚਨਾ ਦੇ ਅਧਾਰ 'ਤੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਕੋਲੋਂ ਇੱਕ ਪਿਸਟਲ ਦੇਸੀ ਬੋਰ ਸਮੇਤ ਮੈਗਜ਼ੀਨ ਅਤੇ ਤਿੰਨ ਜ਼ਿੰਦਾ ਰੌਂਦ ਬਰਾਮਦ ਹੋਏ ਸਨ। ਇਸੇ ਤਹਿਤ ਹੀ ਦੀਨਾਨਗਰ ਪੁਲਸ ਵੱਲੋਂ ਨੈਸ਼ਨਲ ਹਾਈਵੇ ਸ਼ੂਗਰ ਮਿਲ 'ਤੇ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ ਜਿਸ ਵਿੱਚ ਇਕ ਦਿੱਲੀ ਨੰਬਰ ਕਾਰ ਆਈ ਜਿਸ ਨੂੰ ਰੋਕਿਆ ਗਿਆ ਤਾਂ ਉਸ ਵਿੱਚੋਂ 260 ਗ੍ਰਾਮ ਹੈਰੋਇਨ ਅਤੇ ਇਕ ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਿਸ ਉਪਰੰਤ ਪੁਲਸ ਨੇ ਜਾਂਚ ਪੜਤਾਲ ਕਰਨ ਤੋਂ ਬਾਅਦ ਮੁਲਜ਼ਮ ਅਮਨਦੀਪ ਸਿੰਘ ਪੁੱਤਰ ਅਜੈ ਕੁਮਾਰ ਵਾਸੀ ਬਹਿਰਾਮਪੁਰ ਵਿਰੁੱਧ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸੇ ਤਹਿਤ ਹੀ ਦੂਸਰੇ ਮਾਮਲੇ ਵਿੱਚ ਜਾਕਰ ਵਾਸੀ ਪੰਡੋਰੀ ਜ਼ਿਲ੍ਹਾ ਅੰਮ੍ਰਿਤਸਰ, ਸੁਦਾਮ ਹੁਸੈਨ ਵਾਸੀ ਬਧੋਵਾਲ ਜ਼ਿਲਾ ਅੰਮ੍ਰਿਤਸਰ ਤੇ ਇਨ੍ਹਾਂ ਦੋਨਾਂ ਦੀਆਂ ਪਤਨੀਆਂ ਰਜਿਆ ਅਤੇ ਜੀਲੇ ਵਿਰੁੱਧ ਐੱਨਡੀਪੀਐੱਸ ਸਮੇਤ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼, ਕਰੋੜਾਂ ਦੀ ਹੈਰੋਇਨ, ਹਥਿਆਰਾਂ ਤੇ ਡਰੱਗ ਮਨੀ ਸਣੇ 3 ਗ੍ਰਿਫ਼ਤਾਰ
NEXT STORY