ਅੰਮ੍ਰਿਤਸਰ- ਅਲਾਇੰਸ ਏਅਰ ਕੰਪਨੀ ਅਪ੍ਰੈਲ ਵਿੱਚ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦੇਹਰਾਦੂਨ ਲਈ ਸਿੱਧੀ ਉਡਾਣ ਸ਼ੁਰੂ ਕਰੇਗੀ। ਉਡਾਣ ਸ਼ੁਰੂ ਹੋਣ ਨਾਲ ਦੇਹਰਾਦੂਨ ਅਤੇ ਮਨਸੂਰੀ ਜਾਣ ਵਾਲੇ ਸੈਲਾਨੀਆਂ ਨੂੰ ਕਾਫੀ ਫਾਇਦਾ ਹੋਵੇਗਾ। ਫਿਲਹਾਲ ਉਡਾਣਾਂ ਸ਼ੁਰੂ ਹੋਣ ਦੀ ਤਰੀਕ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪਠਾਨਕੋਟ 'ਚ ਵੱਡੀ ਵਾਰਦਾਤ, ਢਾਬੇ 'ਤੇ ਬੈਠੇ ਨੌਜਵਾਨਾਂ 'ਤੇ 5 ਤੋਂ 6 ਵਿਅਕਤੀਆਂ ਨੇ ਚਲਾਈਆਂ ਗੋਲੀਆਂ
ਇਸ ਦੇ ਨਾਲ ਹੀ ਕੰਪਨੀ ਵੱਲੋਂ ਇਹ ਉਡਾਣ ਰੋਜ਼ਾਨਾ ਦੋ ਵਾਰ ਚਲਾਈ ਜਾਵੇਗੀ। ਇਸ ਲਈ ਕੇਂਦਰੀ ਮਨਜ਼ੂਰੀ ਪਹਿਲਾਂ ਹੀ ਮਿਲ ਚੁੱਕੀ ਸੀ। ਦੇਹਰਾਦੂਨ-ਅੰਮ੍ਰਿਤਸਰ ਹਵਾਈ ਸੇਵਾ ਦੀ ਉਡਾਣ ਅੰਮ੍ਰਿਤਸਰ ਤੋਂ ਦੁਪਹਿਰ 12 ਵਜੇ ਉਡਾਣ ਭਰੇਗੀ ਅਤੇ ਦੁਪਹਿਰ 1:10 ਵਜੇ ਦੇਹਰਾਦੂਨ ਪਹੁੰਚੇਗੀ। ਇਸੇ ਤਰ੍ਹਾਂ ਇਹ ਜਹਾਜ਼ ਦੇਹਰਾਦੂਨ ਤੋਂ ਅੰਮ੍ਰਿਤਸਰ ਲਈ ਦੁਪਹਿਰ 1:35 'ਤੇ ਉਡਾਣ ਭਰੇਗਾ ਅਤੇ ਦੁਪਹਿਰ 2:45 'ਤੇ ਅੰਮ੍ਰਿਤਸਰ ਪਹੁੰਚੇਗਾ।
ਇਹ ਵੀ ਪੜ੍ਹੋ : ਪਿਓ ਤੇ ਭਰਾ ਨੇ ਧੀ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਈ ਤਾਂ ਕਰ ਦਿੱਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀਆਂ ਮੰਡੀਆਂ ਨੂੰ FCI ਨੇ ਜਾਰੀ ਕੀਤੇ ਨਿਰਦੇਸ਼, 1 ਅਪ੍ਰੈਲ ਤੋਂ ਸ਼ੁਰੂ ਹੋਣੀ ਹੈ ਕਣਕ ਦੀ ਸਰਕਾਰੀ ਖ਼ਰੀਦ
NEXT STORY