ਚੰਡੀਗੜ੍ਹ (ਅੰਕੁਰ ਤਾਂਗੜੀ) : ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਮੰਗਲਵਾਰ ਨੂੰ ਰਾਜ ਸਭ 'ਚ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ (ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ) 'ਤੇ ਉਡਾਣਾਂ ਦੀ ਗਿਣਤੀ ਨੂੰ ਵਧਾਉਣ ਦਾ ਮੁੱਦਾ ਚੁੱਕਿਆ। ਐੱਮ. ਪੀ. ਸੰਧੂ ਨੇ ਚੰਡੀਗੜ੍ਹ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਲੰਡਨ, ਸਿੰਗਾਪੁਰ ਅਤੇ ਵੈਨਕੂਵਰ ਲਈ ਫ਼ਲਾਈਟਾਂ ਸ਼ੁਰੂ ਕਰਨ ਦੀ ਮੰਗ ਕੀਤੀ।
ਸੰਸਦ ਦੇ ਬਜਟ ਸੈਸ਼ਨ ਦੇ ਸਿਫ਼ਰ ਕਾਲ ਦੌਰਾਨ ਚੰਡੀਗੜ੍ਹ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੀ ਗਿਣਤੀ ਵਧਾਉਣ ਦੀ ਮੰਗ ਕਰਦਿਆਂ ਐੱਮ. ਪੀ. ਸੰਧੂ ਨੇ ਕਿਹਾ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ 'ਪੁਆਇੰਟ ਆਫ਼ ਕਾਲ' ਸੂਚੀ 'ਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲਾਂ ਨੂੰ ਲੈ ਕੇ ਪਿਆ ਵੱਡਾ ਪੰਗਾ! ਮੁਫ਼ਤ ਬਿਜਲੀ ਲੈਣ ਵਾਲੇ ਖ਼ਪਤਕਾਰਾਂ ਦੇ ਸੁੱਕੇ ਸਾਹ
ਦੱਸ ਦਈਏ ਕਿ 'ਪੁਆਇੰਟ ਆਫ਼ ਕਾਲ' ਦੇ ਤਹਿਤ ਦੋ ਮੁਲਕਾਂ ਵਿਚਾਲੇ ਸਮਝੌਤਾ ਹੁੰਦਾ ਹੈ, ਜਿਸ ਤੋਂ ਬਾਅਦ ਹੀ ਕੌਮਾਂਤਰੀ ਏਅਰਲਾਈਨ ਕੰਪਨੀਆਂ ਨੂੰ ਕਿਸੇ ਖ਼ਾਸ ਹਵਾਈ ਅੱਡੇ ਤੋਂ ਦੁਨੀਆ ਭਰ 'ਚ ਉਡਾਣ ਭਰਨ ਲਈ ਇਜਾਜ਼ਤ ਮਿਲਦੀ ਹੈ। ਇਸ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਦੋਵੇਂ ਕੌਮਾਂਤਰੀ ਹਵਾਈ ਅੱਡਿਆਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਦੀ ਕਾਰਗੋ ਸਮਰੱਥਾ (ਸਮਾਨ ਦੀ ਢੋਆ-ਢੁਆਈ) ਨੂੰ ਵਧਾਉਣ ਦੀ ਵੀ ਮੰਗ ਕੀਤੀ, ਤਾਂ ਜੋ ਪੰਜਾਬ ਵਿੱਚੋਂ ਨਿਰਯਾਤ ਨੂੰ ਵਧਾਇਆ ਜਾ ਸਕੇ। ਮੌਜੂਦਾ ਸਮੇਂ 'ਚ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਆਬੂ ਧਾਬੀ ਅਤੇ ਦੁਬਈ ਲਈ ਸਿਰਫ਼ ਦੋ ਕੌਮਾਂਤਰੀ ਫ਼ਲਾਈਟਾਂ ਚੱਲ ਰਹੀਆਂ ਹਨ, ਜਿਨ੍ਹਾਂ ਨੂੰ ਘਰੇਲੂ ਕੈਰੀਅਰ ਇੰਡੀਗੋ ਏਅਰਲਾਈਨ ਕੰਪਨੀ ਸੰਚਾਲਿਤ ਕਰ ਰਹੀ ਹੈ।
ਇਹ ਵੀ ਪੜ੍ਹੋ : ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ, ਅੰਮ੍ਰਿਤਪਾਲ ਮਹਿਰੋਂ ਨੂੰ ਬਠਿੰਡਾ ਅਦਾਲਤ ਨੇ...
ਸਤਨਾਮ ਸਿੰਘ ਸੰਧੂ ਨੇ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਪੰਜਾਬ ਹੀ ਨਹੀਂ, ਸਗੋਂ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਵੀ ਬਹੁਤ ਮਹੱਤਵਪੂਰਨ ਹੈ। ਇਨ੍ਹਾਂ ਤਿੰਨੇ ਸੂਬਿਆਂ ਦੀ ਕੁੱਲ ਆਬਾਦੀ 7 ਕਰੋੜ ਹੈ, ਇੱਥੋਂ ਦੇ ਲੋਕਾਂ ਲਈ ਚੰਡੀਗੜ੍ਹ ਦਾ ਕੌਮਾਂਤਰੀ ਹਵਾਈ ਅੱਡਾ ਸਭ ਤੋਂ ਨੇੜੇ ਮੰਨਿਆ ਜਾਂਦਾ ਹੈ। ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਦੀ ਸਮਰੱਥਾ ਸਲਾਨਾ 60 ਲੱਖ ਮੁਸਾਫ਼ਰਾਂ ਦੀ ਹੈ। ਮੌਜੂਦਾ ਸਮੇਂ 'ਚ ਚੰਡੀਗੜ੍ਹ ਹਵਾਈ ਅੱਡੇ ਤੋਂ ਸਲਾਨਾ 40 ਲੱਖ ਮੁਸਾਫ਼ਰ ਸਫ਼ਰ ਕਰ ਰਹੇ ਹਨ ਅਤੇ ਇਹ ਹਵਾਈ ਅੱਡਾ 20 ਲੱਖ ਹੋਰ ਨਵੀਆਂ ਸਵਾਰੀਆਂ ਦੀ ਸਮਰੱਥਾ ਰੱਖਦਾ ਹੈ। ਅੱਜ ਦੇ ਸਮੇਂ 'ਚ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਤੋਂ ਦੁਬਈ ਅਤੇ ਆਬੂ ਧਾਬੀ ਲਈ ਸਿੱਧੀਆਂ ਉਡਾਣਾਂ ਚੱਲ ਰਹੀਆਂ ਹਨ।
ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਅੱਜ ਪੰਜਾਬ ਕੋਲ ਦੋ ਕੌਮਾਂਤਰੀ ਹਵਾਈ ਅੱਡੇ ਚੰਡੀਗੜ੍ਹ ਅਤੇ ਅੰਮ੍ਰਿਤਸਰ 'ਚ ਹਨ ਅਤੇ ਚਾਰ ਘਰੇਲੂ ਹਵਾਈ ਅੱਡੇ ਆਦਮਪੁਰ, ਹਲਵਾਰਾ, ਬਠਿੰਡਾ ਅਤੇ ਪਠਾਨਕੋਟ 'ਚ ਹਨ। ਪੰਜਾਬ ਨੂੰ ਕੇਂਦਰ ਸਰਕਾਰ ਤੋਂ ਬਹੁਤ ਕੁੱਝ ਮਿਲਿਆ ਹੈ ਪਰ ਹਮੇਸ਼ਾ ਪੰਜਾਬੀਆਂ ਦਾ 'ਦਿਲ ਮਾਂਗੇ ਮੋਰ' ਹੀ ਹੁੰਦਾ ਹੈ। ਇਸ ਕਰਕੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਦੀ ਗਿਣਤੀ ਵਧਾਈ ਜਾਣੀ ਚਾਹੀਦੀ ਹੈ ਅਤੇ ਕੌਮਾਂਤਰੀ ਹਵਾਈ ਅੱਡੇ ਤੋਂ ਲੰਡਨ, ਸਿੰਗਾਪੁਰ ਅਤੇ ਵੈਨਕੂਵਰ ਲਈ ਫ਼ਲਾਈਟਾਂ ਸ਼ੁਰੂ ਕੀਤੀਆ ਜਾਣੀਆਂ ਚਾਹੀਦੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PUNJAB: ਭਾਣਜੇ ਦੇ ਵਿਆਹ 'ਤੇ ਆਏ ਗ੍ਰੰਥੀ ਸਿੰਘ ਨਾਲ ਵਾਪਰੀ ਵੱਡੀ ਘਟਨਾ, ਮੰਜ਼ਰ ਵੇਖ ਹਰ ਕੋਈ ਰਹਿ ਗਿਆ ਹੈਰਾਨ
NEXT STORY