ਜਲੰਧਰ: ਕੇਂਦਰ ਸਰਕਾਰ ਨੇ ਆਦਮਪੁਰ ਏਅਰਪੋਰਟ ਨੂੰ ਲੈ ਕੇ ਵੱਡਾ ਫ਼ੈਸਲਾ ਕੀਤਾ ਹੈ। ਆਦਮਪੁਰ ਏਅਰਪੋਰਟ ਨੂੰ ਲੈ ਕੇ ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ। ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਕੋਈ ਵੀ ਫਲਾਈਟ ਉਡਾਣ ਨਹੀਂ ਭਰੇਗੀ। ਕਾਂਗਰਸ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੂੰ ਕੇਂਦਰੀ ਹਵਾਬਾਜ਼ੀ ਮੰਤਰੀ ਜੋਤੀਰਾਜ ਸਿੰਧੀਆ ਨੇ ਪੱਤਰ ਦਾ ਜਵਾਬ ਦਿੰਦਿਆਂ ਕਿਹਾ ਕਿ ਕਿ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਕੋਈ ਫਲਾਈਟ, ਉਡਾਣ ਨਹੀਂ ਭਰੇਗੀ।
ਇਹ ਵੀ ਪੜ੍ਹੋ- ਜਲੰਧਰ: ਨਵੇਂ ਨਿਯੁਕਤ ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਸੰਭਾਲਿਆ ਚਾਰਜ
ਸਪਾਈਸ ਜੈੱਟ ਨੇ ਬੋਲੀ ਦੇਣ ਤੋਂ ਇਨਕਾਰ ਕਰ ਦਿੱਤਾ। ਪੱਤਰ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਜੇਕਰ ਕੋਈ ਵੀ ਏਅਰਲਾਈਨ ਫਲਾਈਟ ਸ਼ੁਰੂ ਕਰਨ ਲਈ ਸਹਿਮਤ ਹੋ ਜਾਂਦੀ ਹੈ ਤਾਂ ਫਲਾਈਟ ਨੂੰ ਮੁੜ ਚਲਾਇਆ ਜਾ ਸਕਦਾ ਹੈ। ਪਹਿਲੇ ਪੱਤਰ 'ਚ ਲਿਖੇ ਸੁਝਾਅ ਸਾਰੀਆਂ ਏਅਰਲਾਈਨਾਂ ਨੂੰ ਉਨ੍ਹਾਂ ਦੇ ਅਨੁਕੂਲ ਵਿਚਾਰ ਲਈ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਸ਼ੇਰਗਿੱਲ ਨੇ ਉਡਾਨ ਯੋਜਨਾ ਦੇ ਤਹਿਤ ਦਿੱਲੀ-ਆਦਮਪੁਰ-ਦਿੱਲੀ ਸੈਕਟਰ 'ਤੇ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਅਤੇ ਆਦਮਪੁਰ ਤੋਂ ਮੁੰਬਈ ਅਤੇ ਜੈਪੁਰ ਲਈ ਨਵੀਆਂ ਉਡਾਣਾਂ ਦੇ ਸੰਚਾਲਨ ਨੂੰ ਲੈ ਕੇ ਜੋਤੀਰਾਜ ਸਿੰਧੀਆ ਨੂੰ ਪੱਤਰ ਲਿਖਿਆ ਸੀ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।
ਲਗਾਤਾਰ ਤੀਜੇ ਦਿਨ ਜੇਲ੍ਹ ’ਚ ਬੰਦ ਗੈਂਗਸਟਰਾਂ ਕੋਲੋਂ ਮੋਬਾਇਲ ਅਤੇ ਨਸ਼ੀਲਾ ਪਦਾਰਥ ਬਰਾਮਦ
NEXT STORY