ਬਰਨਾਲਾ(ਪੁਨੀਤ) — ਆਨਲਾਈਨ ਸ਼ਾਪਿੰਗ ਕੰਪਨੀ ਫਲਿੱਪਕਾਰਟ ਵੱਲੋਂ ਫਲੌਰ ਮੈਟ 'ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪਣ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਕੰਪਨੀ ਵਿਰੁੱਧ ਕਾਰਵਾਈ ਨੂੰ ਲੈ ਕੇ ਵੀ ਮੰਗ ਉਠ ਰਹੀ ਹੈ। ਇਸ ਮਾਮਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਜਿਹੀ ਘਿਣਾਉਣੀ ਹਰਕਤ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਏਗੀ, ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਲਿੱਪਕਾਰਟ ਕੰਪਨੀ ਨੂੰ ਨੋਟਿਸ ਭੇਜਿਆ ਜਾਏਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਏਗੀ। ਉਥੇ ਹੀ ਉਨ੍ਹਾਂ ਨੇ ਇਸ ਮਾਮਲੇ 'ਤੇ ਪੰਜਾਬ ਸਰਕਾਰ ਤੋਂ ਵੀ ਫਲਿੱਪਕਾਰਟ ਕੰਪਨੀ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਆਨਲਾਈਨ ਸ਼ਾਪਿੰਗ ਕੰਪਨੀ ਐਮਾਜ਼ੋਨ ਵੱਲੋਂ ਵੀ ਬਾਥਰੂਮ ਰਗਸ 'ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਪੀ ਸੀ, ਜਿਸ ਲਈ ਕੰਪਨੀ ਨੂੰ ਮੁਆਫੀ ਮੰਗਣੀ ਪਈ ਸੀ।
'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸੋਢੀ ਨੂੰ ਸਦਮਾ, ਦਾਦੀ ਦਾ ਦਿਹਾਂਤ
NEXT STORY