ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ) : ਜ਼ਿਲ੍ਹਾ ਰੋਪੜ ਦੇ ਹੜ੍ਹ ਪ੍ਰਭਾਵਿਤ ਖੇਤਰ ਜੋ ਹੁਣ ਵੀ ਪਾਣੀ ਵਿਚ ਪੂਰੀ ਤਰ੍ਹਾਂ ਡੁੱਬੇ ਹੋਏ ਹਨ, ਵਿਚ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਕਰ ਦਿੱਤੇ ਗਏ ਹਨ। ਹੜ੍ਹ ਪ੍ਰਭਾਵਿਤ ਖੇਤਰ ’ਚ ਨੰਗਲ, ਕੀਰਤਪੁਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਇਲਾਕਿਆਂ ਦੇ ਸਕੂਲ ਅਤੇ ਵਿੱਦਿਅਕ ਸੰਸਥਾਵਾਂ ਆਉਂਦੀਆਂ ਹਨ। ਡੀ. ਸੀ. ਰੋਪੜ ਪ੍ਰੀਤੀ ਯਾਦਵ ਵੱਲੋਂ ਪੱਤਰ ਜਾਰੀ ਕਰਕੇ 37 ਸਰਕਾਰੀ ਸੰਸਥਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਹੜ੍ਹ ਦੇ ਮੱਦੇਨਜ਼ਰ ਇਸ ਜ਼ਿਲ੍ਹੇ ਦੇ ਸਕੂਲ ਅਗਲੇ ਹੁਕਮਾਂ ਤਕ ਰਹਿਣਗੇ ਬੰਦ
17 ਅਤੇ 18 ਅਗਸਤ ਨੂੰ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜੇਕਰ ਅਗਲੇ ਦੋ ਦਿਨਾਂ ਤੱਕ ਵੀ ਪਾਣੀ ਦਾ ਪੱਧਰ ਨਹੀਂ ਘਟਦਾ ਤਾਂ ਇਸ ਪੱਤਰ ਦੀ ਮਿਆਦ ਵੀ ਵਧਾਈ ਜਾ ਸਕਦੀ ਹੈ, ਜਿਸ ਵਿਚ ਇਨ੍ਹਾਂ ਵਿੱਦਿਅਕ ਸੰਸਥਾਵਾਂ ਤੋਂ ਇਲਾਵਾ ਹੋਰ ਸੰਸਥਾਵਾਂ ਨੂੰ ਅਗਲੇ ਹੋਰ ਦਿਨਾਂ ਲਈ ਬੰਦ ਰਹਿਣ ਲਈ ਪੱਤਰ ਜਾਰੀ ਹੋ ਸਕਦੇ ਹਨ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਨੇ 6 PCS ਅਧਿਆਰੀਆਂ ਦੇ ਕੀਤੇ ਤਬਾਦਲੇ, ਪੜ੍ਹੋ List
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਰਜੋਤ ਬੈਂਸ ਨੇ ਰਾਹਤ ਤੇ ਬਚਾਅ ਕਾਰਜਾਂ ਦਾ ਖੁਦ ਸੰਭਾਲਿਆ ਮੋਰਚਾ, ਦਿਨ-ਰਾਤ ਡਟੇ ਹੋਏ ਨੇ ਕੈਬਨਿਟ ਮੰਤਰੀ
NEXT STORY