ਨਾਭਾ (ਪੁਰੀ) : ਨਾਭਾ ਦੇ ਪਿੰਡ ਕਕਰਾਲਾ ਦੇ ਖੇਤਾਂ ਵਿਚ ਹੜ ਵਰਗੇ ਹਾਲਾਤ ਬਣੇ ਹੋਏ ਹਨ। ਇਸ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਰਜਵਾਹਾ ਕੋਟਲੀ ਦੀ ਸਫਾਈ ਨਾ ਹੋਣ ਕਾਰਨ ਕਿਸਾਨਾਂ ਵਿਚ ਹਾਹਾਕਾਰ ਮਚ ਗਈ ਹੈ। ਕਿਸਾਨਾਂ ਦੀ ਹਜ਼ਾਰਾਂ ਏਕੜ ਝੋਨੇ ਦੀ ਫਸਲ ਪਾਣੀ ਵਿਚ ਡੁੱਬ ਗਈ ਹੈ। ਇਸ ਮੌਕੇ ਸਾਬਕਾ ਸਰਪੰਚ ਨੇ ਵਿਭਾਗ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਸ ਰਜਵਾਹੇ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਮੇਰੀ ਆਪਣੀ 15 ਏਕੜ ਅਤੇ ਹੋਰ ਸੈਂਕੜੇ ਕਿਸਾਨਾਂ ਦੀ ਝੋਨੇ ਦੀ ਫਸਲ ਪਾਣੀ ਵਿਚ ਡੁੱਬ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਕੱਠੇ ਹੋ ਕੇ ਨਾਭਾ ਦੇ ਵਿਧਾਇਕ ਨੂੰ ਵੀ ਮਿਲੇ ਸੀ ਪਰ ਸਾਡੀ ਕੋਈ ਸੁਣਵਾਈ ਨਹੀਂ ਹੋਈ । ਸਾਬਕਾ ਸਰਪੰਚ ਹਰਜੀਤ ਗਿੱਲ ਨੇ ਕਿਹਾ ਕਿ ਐੱਸਡੀਐੱਮ ਨਾਭਾ ਨੇ ਵੀ ਫੋਨ ਤੱਕ ਨਹੀਂ ਚੁੱਕਿਆ ।
ਇਹ ਵੀ ਪੜ੍ਹੋ : ਮਾਲ ਵਿਭਾਗ ਨੂੰ ਜਾਰੀ ਹੋਏ ਸਖ਼ਤ ਹੁਕਮ, ਵਿਸ਼ੇਸ਼ ਕਦਮ ਚੁੱਕਣ ਦੀਆਂ ਹਦਾਇਤਾਂ ਜਾਰੀ
ਉਨ੍ਹਾਂ ਕਿਹਾ ਕਿ ਝੋਨੇ ਦੀ ਫਸਲ ਮਰ ਚੁੱਕੀ ਹੈ ਅਤੇ ਦੁਬਾਰਾ ਝੋਨਾ ਲਗਾਉਣਾ ਬਹੁਤ ਔਖਾ ਹੈ। ਉਨ੍ਹਾਂ ਦੱਸਿਆ ਕਿ ਪ੍ਰਤੀ ਏਕੜ ਤੇ 10 ਤੋਂ 15 ਹਜ਼ਾਰ ਰੁਪਏ ਖਰਚਾ ਆਉਂਦਾ ਹੈ। ਉਨ੍ਹਾਂ ਕਿਹਾ ਕਿ ਅਜੇ ਤਾਂ ਮੌਨਸੂਨ ਦੀ ਬਰਸਾਤ ਨੇ ਆਉਣਾ ਹੈ। ਇਹ ਤਾਂ ਦੋ ਦਿਨ ਦੀ ਬਰਸਾਤ ਨੇ ਸਾਡੇ ਪਿੰਡ ਵਿਚ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਇਸ ਮੌਕੇ ਕਿਸਾਨ ਹਰਜੀਤ ਸਿੰਘ ਗਿੱਲ ਖੁਸ਼ੀ ਸਿੰਘ, ਸਪਿੰਦਰ ਸਿੰਘ, ਹਰਜਿੰਦਰ ਸਿੰਘ, ਰਾਜਵਿੰਦਰ ਸਿੰਘ, ਗੁਰਤੇਜ ਸਿੰਘ ਦਰਸ਼ਨ ਸਿੰਘ, ਮੇਜਰ ਸਿੰਘ ਸੁਖਦੇਵ ਸਿੰਘ, ਗੁਲਜਾਰ ਖਾਂ, ਕਰਨੈਲ ਸਿੰਘ, ਰਾਜਵਿੰਦਰ ਸਿੰਘ, ਭਗਵੰਤ ਸਿੰਘ, ਬਲਜਿੰਦਰ ਸਿੰਘ ਦੇਵ ਸਿੰਘ, ਅਰਸਦੀਪ ਸਿੰਘ ਤੋਂ ਇਲਾਵਾ ਸੈਂਕੜੇ ਕਿਸਾਨ ਹਾਜ਼ਰ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਆਂਗਨਵਾੜੀ ਸੈਂਟਰਾਂ ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਈਰਾਨ ਤੇ ਇਜ਼ਰਾਈਲ ’ਚ ਜੰਗ ਦੇ ਮੱਦੇਨਜ਼ਰ ਪਾਵਨ ਸਰੂਪ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ: ਐਡਵੋਕੇਟ ਧਾਮੀ
NEXT STORY