ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਇਕ ਵਾਰ ਫਿਰ ਮੁਸੀਬਤ ਖੜ੍ਹੀ ਹੋ ਗਈ ਹੈ ਕਿਉਂਕਿ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਜ਼ਿਲ੍ਹੇ 'ਚ ਮੁੜ ਹੜ੍ਹ ਆ ਗਿਆ, ਜਿਸ ਨੇ ਕਾਫੀ ਤਬਾਹੀ ਮਚਾਈ। ਬੀਤੇ ਦਿਨ ਆਏ ਹੜ੍ਹਾਂ ਕਾਰਨ ਲੋਕਾਂ ਦੇ ਘਰਾਂ ਦਾ ਵੱਡਾ ਨੁਕਸਾਨ ਹੋ ਗਿਆ ਸੀ ਅਤੇ ਫ਼ਸਲਾਂ ਵੀ ਨੁਕਸਾਨੀਆਂ ਗਈਆਂ ਸਨ ਅਤੇ ਕਰੀਬ ਡੇਢ ਮਹੀਨੇ ਬਾਅਦ ਪਾਣੀ ਉਤਰਿਆ ਹੈ। ਹੁਣ ਲੋਕ ਆਪਣੀ ਜ਼ਿੰਦਗੀ ਵਾਪਸ ਲੀਹਾਂ 'ਤੇ ਲਿਆਉਣ 'ਚ ਲੱਗੇ ਹੋਏ ਸਨ ਤਾਂ ਰਾਤੋ-ਰਾਤ ਫਿਰ ਫਾਜ਼ਿਲਕਾ ਜ਼ਿਲ੍ਹੇ 'ਚ ਪਾਣੀ ਚੜ੍ਹ ਆਉਣ ਕਾਰਨ ਹੜ੍ਹ ਆ ਗਿਆ ਅਤੇ ਕਈ ਲੋਕਾਂ ਨੂੰ ਆਪਣੇ ਘਰ ਛੱਡ ਕੇ ਜਾਣਾ ਪਿਆ।
ਇਹ ਵੀ ਪੜ੍ਹੋ : ਪੰਜਾਬ 'ਚ ਅਗਲੇ 3 ਘੰਟੇ ਭਾਰੀ! ਤੂਫ਼ਾਨ ਨਾਲ ਭਾਰੀ ਮੀਂਹ ਦੀ ਚਿਤਾਵਨੀ, ਸਾਵਧਾਨ ਰਹਿਣ ਲੋਕ
ਪਾਕਿਸਤਾਨ ਵਾਲੇ ਪਾਸਿਓਂ ਆਏ ਪਾਣੀ ਨੇ ਫਿਰ ਫ਼ਸਲਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਰਾਤੋ-ਰਾਤ 3 ਫੁੱਟ ਪਾਣੀ ਵੱਧ ਗਿਆ, ਜਿਸ ਕਾਰਨ ਪਿੰਡ ਤੇਜਾ ਰੁਹੇਲਾ ਅਤੇ ਮੌਜਮ ਨੂੰ ਜੋੜਨ ਵਾਲੇ ਪੁਲ ਦਾ ਪਾਣੀ ਆਉਣ ਕਾਰਨ ਰਾਹ ਬੰਦ ਹੋ ਗਿਆ ਹੈ। ਪਿੱਛੇ ਤੋਂ ਪਾਣੀ ਛੱਡੇ ਜਾਣ ਕਾਰਨ ਫਿਰੋਜ਼ਪੁਰ ’ਚ ਵੀ ਸਤਲੁਜ ਦਰਿਆ ’ਚ ਪਾਣੀ ਦਾ ਵਹਾਅ ਵੱਧ ਗਿਆ ਹੈ।
ਇਹ ਵੀ ਪੜ੍ਹੋ : ਅਧਿਆਪਕਾਂ ਦੀਆਂ ਡਿਊਟੀਆਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਸਖ਼ਤ ਫ਼ੈਸਲਾ
ਦਰਿਆ ਦੇ ਨਾਲ ਲੱਗਦੇ ਪਿੰਡ ਕਾਲੂ ਵਾਲਾ ਦੇ ਲੋਕਾਂ ਨੇ ਦੱਸਿਆ ਕਿ ਕਰੀਬ 40,000 ਕਿਊਸਿਕ ਪਾਣੀ ਛੱਡੇ ਜਾਣ ਨਾਲ ਕਾਰਨ ਪਾਣੀ ਦੇ ਤੇਜ਼ ਵਹਾਅ ਨੇ ਉਨ੍ਹਾਂ ਦੀਆਂ ਜ਼ਮੀਨਾਂ ਨੂੰ ਸੇਂਧ ਲਗਾਈ ਹੈ, ਜਿਸ ਨਾਲ ਉਨ੍ਹਾ ਦੀਆਂ ਜ਼ਮੀਨਾਂ ਦਾ ਨੁਕਸਾਨ ਹੋਇਆ ਹੈ। ਲੋਕਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਦਰਿਆ ’ਚ ਨੋਚਾਂ ਬਣਾਈਆਂ ਜਾਣ, ਤਾਂ ਜੋ ਪਾਣੀ ਦਾ ਵੱਧਦਾ ਵਹਾਅ ਆਸ-ਪਾਸ ਦੇ ਪਿੰਡਾਂ ਨੂੰ ਨੁਕਸਾਨ ਨਾ ਪਹੁੰਚ ਸਕੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਦਸੇ ’ਚ ਵਿਅਕਤੀ ਦੇ ਲੱਗੀਆਂ ਸੱਟਾਂ, ਕਾਰ ਚਾਲਕ ਖ਼ਿਲਾਫ਼ ਕੇਸ ਦਰਜ
NEXT STORY