ਚੰਡੀਗੜ੍ਹ (ਭਗਵਤ) : ਚੰਡੀਗੜ੍ਹ ਪ੍ਰਸ਼ਾਸਨ ਵਲੋਂ ਅੱਜ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ। ਜਾਣਕਾਰੀ ਮੁਤਾਬਕ ਫਲੱਡ ਗੇਟ ਅੱਜ ਸਵੇਰੇ 10.30 ਵਜੇ ਖੋਲ੍ਹੇ ਗਏ ਸਨ ਪਰ ਇਨ੍ਹਾਂ ਨੂੰ ਬਾਅਦ 'ਚ ਬੰਦ ਕਰ ਦਿੱਤਾ ਗਿਆ। ਦਰਅਸਲ ਅਧਿਕਾਰੀਆਂ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਕਿ ਫਲੱਡ ਗੇਟ ਸਿਰਫ ਟੈਸਟਿੰਗ ਲਈ ਖੋਲ੍ਹੇ ਗਏ ਸਨ, ਜਿਨ੍ਹਾਂ ਨੂੰ ਬਾਅਦ 'ਚ ਬੰਦ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : ਮੁਫ਼ਤ ਕਣਕ ਲੈਣ ਵਾਲੇ ਪੰਜਾਬੀਆਂ ਲਈ ਆਖ਼ਰੀ ਮੌਕਾ, ਜੇਕਰ ਹੁਣ ਨਾ ਕੀਤਾ ਇਹ ਕੰਮ ਤਾਂ...
ਅਧਿਕਾਰੀਆਂ ਦਾ ਕਹਿਣਾ ਹੈ ਕਿ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਅਜੇ 1158 ਫੁੱਟ 'ਤੇ ਹਨ, ਜਦੋਂ ਕਿ 1163 ਫੁੱਟ 'ਤੇ ਖ਼ਤਰੇ ਦਾ ਨਿਸ਼ਾਨ ਹੈ। ਉਨ੍ਹਾਂ ਦੱਸਿਆ ਕਿ ਜੇਕਰ ਪਾਣੀ ਦਾ ਪੱਧਰ 1162 ਫੁੱਟ ਤੱਕ ਪੁੱਜਦਾ ਹੈ ਤਾਂ ਫਿਰ ਐਮਰਜੈਂਸੀ ਦੌਰਾਨ ਫਲੱਡ ਗੇਟ ਖੋਲ੍ਹ ਦਿੱਤੇ ਜਾਂਦੇ ਹਨ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆ ਗਏ ਨਵੇਂ ਹੁਕਮ, ਨਹੀਂ ਮਿਲੇਗੀ ਕਿਸੇ ਤਰ੍ਹਾਂ ਦੀ ਛੋਟ
ਜ਼ਿਕਰਯੋਗ ਹੈ ਕਿ ਸ਼ਹਿਰ 'ਚ ਬੀਤੇ ਦਿਨੀਂ ਪਏ ਭਾਰੀ ਮੀਂਹ ਕਾਰਨ ਸੁਖਨਾ ਝੀਲ ਦੇ ਪਾਣੀ ਦਾ ਪੱਧਰ 1158 ਫੁੱਟ ਤੱਕ ਪਹੁੰਚ ਗਿਆ ਸੀ, ਜਿਸ ਤੋਂ ਬਾਅਦ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਜੇਕਰ ਮੀਂਹ ਇੰਝ ਹੀ ਪੈਂਦਾ ਰਿਹਾ ਅਤੇ ਪਾਣੀ ਦਾ ਪੱਧਰ ਵੱਧਦਾ ਰਿਹਾ ਤਾਂ ਫਿਰ ਫਲੱਡ ਗੇਟ ਖੋਲ੍ਹ ਦਿੱਤੇ ਜਾਣਗੇ। ਅੱਜ ਫਲੱਡ ਗੇਟ ਤਾਂ ਖੋਲ੍ਹੇ ਗਏ ਪਰ ਸਿਰਫ ਟੈਸਟਿੰਗ ਲਈ ਹੀ ਖੋਲ੍ਹੇ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ ਆਈ ਸ਼ਾਮਤ
NEXT STORY