ਲੁਧਿਆਣਾ (ਨਰਿੰਦਰ) : ਉੱਤਰੀ ਭਾਰਤ ਸਮੇਤ ਪੰਜਾਬ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ, ਜਿਸ ਕਾਰਨ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵੀ ਲਗਾਤਾਰ ਵਧ ਰਿਹਾ ਹੈ, ਜਿਸ ਕਾਰਨ ਲੁਧਿਆਣਾ ਖਤਰੇ 'ਚ ਹੈ। ਆਮ ਦਿਨਾਂ 'ਚ ਦਰਿਆ 'ਚ ਬਹੁਤ ਘੱਟ ਮਾਤਰਾ 'ਚ ਪਾਣੀ ਦਿਖਾਈ ਦਿੰਦਾ ਹੈ ਪਰ ਫਲੱਡ ਗੇਟ ਖੋਲ੍ਹਣ ਤੋਂ ਬਾਅਦ ਪਾਣੀ ਦਾ ਪੱਧਰ ਵੱਧ ਗਿਆ ਹੈ। ਇਸ ਤੋਂ ਬਾਅਦ ਦਰਿਆ ਦੇ ਆਸ-ਪਾਸ ਵਸਣ ਵਾਲ ਪਿੰਡਾਂ ਨੂੰ ਚਿਤਾਵਨੀ ਦਿੱਤੀ ਗਈ ਹੈ।
ਜੇਕਰ ਪਾਣੀ ਖਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਜਾਂਦਾ ਹੈ ਅਤੇ ਹੜ੍ਹ ਦੀ ਪੂਰੀ ਸੰਭਾਵਨਾ ਹੈ, ਜਿਸ ਨੂੰ ਮੁੱਖ ਰੱਖਦਿਆਂ ਫੌਜ ਅਤੇ ਐੱਨ. ਡੀ. ਆਰ. ਐੱਫ. ਦੀਆਂ ਟੀਮਾਂ ਨੇ ਲਗਾਤਾਰ ਇੱਥੇ ਨਿਗਰਾਨੀ ਰੱਖੀ ਹੋਈ ਹੈ। ਸਥਾਨਕ ਵਾਸੀਆਂ ਵਲੋਂ ਵੀ ਪ੍ਰਸ਼ਾਸਨ ਨੂੰ ਮੰਗ ਕੀਤੀ ਹੈ ਕਿ ਇਸ ਹੜ੍ਹ ਦੀ ਸਥਿਤੀ ਤੋਂ ਲੋਕਾਂ ਦੀ ਸੁਰੱਖਿਆ ਕੀਤੀ ਜਾਵੇ। ਫਿਲਹਾਲ ਆਸ-ਪਾਸ ਦੇ ਪਿੰਡਾਂ ਨੂੰ ਖਾਲੀ ਕਰਵਾਉਣ ਦਾ ਕੰਮ ਜਾਰੀ ਹੈ।
ਇਤਿਹਾਸਕ ਨਗਰ ਕੀਰਤਨ ਗੁਰਦੁਆਰਾ ਨਾਨਕ ਮਤਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
NEXT STORY