ਸੁਲਤਾਨਪੁਰ ਲੋਧੀ (ਓਬਰਾਏ) — ਪੰਜਾਬ 'ਚ ਹੜ੍ਹ ਦਾ ਕਹਿਰ ਲਗਾਤਾਰ ਜਾਰੀ ਹੈ। ਹੁਣ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਾੜ ਪੈ ਗਿਆ। ਇਸ ਕਾਰਨ ਇਥੇ ਸੈਂਕੜੇ ਏਕੜ ਝੋਨੇ ਦੀ ਫਸਲ ਪਾਣੀ 'ਚ ਡੁੱਬ ਗਈ। ਪ੍ਰਸ਼ਾਸਨ ਵੱਲੋਂ ਇੱਥੇ ਬਚਾਅ ਕਾਰਜ ਚਲਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਪਾਣੀ ਦੇ ਤੇਜ਼ ਵਹਾਅ ਕਾਰਨ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਪੰਜਾਬ 'ਚ ਬੀਤੇ ਤਿੰਨ ਦਿਨਾਂ ਤੋਂ ਹੜ੍ਹ ਨੇ ਹਾਹਾਕਾਰ ਮਚਾਈ ਹੋਈ ਹੈ। ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ 'ਚ ਕਈ ਲੋਕ ਘਰਾਂ ਨੂੰ ਛੱਡਣ ਲਈ ਮਜਬੂਰ ਹੋ ਚੁੱਕੇ ਹਨ। ਇਕ ਪਾਸੇ ਜਿੱਥੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਬਚਾਉਣ ਲਈ ਬਚਾਅ ਕਾਰਜ ਕੀਤੇ ਜਾ ਰਹੇ ਹਨ, ਉਥੇ ਹੀ ਕਈ ਪਿੰਡਾਂ 'ਚ ਹੈਲੀਕਾਪਟਰ ਦੇ ਜ਼ਰੀਏ ਰਾਹਤ ਸਮੱਗਰੀ ਵੀ ਪਹੁੰਚਾਈ ਜਾ ਰਹੀ ਹੈ।
ਸ੍ਰੀ ਦਰਬਾਰ ਸਾਹਿਬ ਆਉਣ ਵਾਲੀ ਸੰਗਤ ਨੂੰ ਹੁਣ ਮਿਲੇਗੀ 'ਸ਼ੂਗਰ ਫ੍ਰੀ' ਚਾਹ ਦੀ ਚੁਸਕੀ
NEXT STORY