ਜਲੰਧਰ (ਸੋਨੂੰ) — ਪੰਜਾਬ 'ਚ ਆਏ ਹੜ੍ਹਾਂ ਨੂੰ ਲੈ ਕੇ ਪਿੰਡਾਂ ਦੀ ਸਥਿਤੀ ਅਜੇ ਵੀ ਉਸੇ ਤਰ੍ਹਾਂ ਹੀ ਬਰਕਰਾਰ ਹੈ। ਇਕ ਪਾਸੇ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀਆਂ ਵੱਲੋਂ ਲਗਾਤਾਰ ਦੌਰੇ ਕਰਕੇ ਹਾਲਾਤ ਦਾ ਜਾਇਜ਼ਾ ਲਿਆ ਜਾ ਰਿਹਾ ਹੈ, ਉਥੇ ਹੀ ਹੜ੍ਹਾਂ ਅਤੇ ਦੌਰਿਆਂ 'ਤੇ ਸਿਆਸਤ ਭੱਖਣੀ ਵੀ ਸ਼ੁਰੂ ਹੋ ਗਈ ਹੈ। ਲੋਹੀਆਂ ਵਿਖੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਹਾਲਾਤ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਹਰਸਿਮਰਤ ਕੌਰ ਬਾਦਲ 'ਤੇ ਤੰਜ ਕੱਸਦੇ ਹੋਏ ਕਿਹਾ ਕਿ ਹਰਸਿਮਰਤ ਕੌਰ ਬਾਦਲ ਲੋਕਾਂ ਦੇ ਦੁੱਖ ਵੰਡਾਉਣ ਲਈ ਨਹੀਂ ਸਗੋਂ ਸਿਆਸਤ ਨੂੰ ਚਮਕਾਉਣ ਲਈ ਆਈ ਸੀ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਆਈ ਪਰ ਕੋਈ ਗ੍ਰਾਂਟ ਨਹੀਂ ਆਈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਅਜੇ ਤੱਕ ਕੋਈ ਵੀ ਮਦਦ ਨਹੀਂ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗ੍ਰਾਂਟ ਦੇ ਲਈ ਲਿਖ ਕੇ ਦੇਣਗੇ।
ਬੰਨ੍ਹ ਪੂਰਨ ਦੇ ਸਵਾਲ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਕੁਦਰਤ ਦੇ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ। ਕੁਦਰਤ ਦੀ ਮਾਰ ਬਹੁਤ ਜ਼ਿਆਦਾ ਪਈ ਹੈ। ਹਾਲਾਤ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀ, ਮਨਰੇਗਾ ਲੇਬਰ ਅਤੇ ਸੰਤਾਂ ਦੀ ਮਦਦ ਨਾਲ ਇਸ ਕਰੋਪੀ ਨਾਲ ਨਜੀਠੀਆ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਪਾੜ ਨੂੰ ਪੂਰ ਲਿਆ ਜਾਵੇਗਾ। ਸੋਮਵਾਰ ਨੂੰ ਸਕੂਲ ਖੁੱਲ੍ਹਣ 'ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਹਾਲਾਤ ਦੇਖ ਕੇ ਸਰਕਾਰ ਫੈਸਲਾ ਕਰੇਗੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਫੈਸਲਾ ਲਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੂੰ ਲੋਕਾਂ ਨੂੰ ਅਪੀਲ ਕਰਦੇ ਹੋਏ ਅਫਵਾਹਾਂ ਤੋਂ ਦੂਰ ਰਹਿਣ ਲਈ ਕਿਹਾ।
ਸੜਕ ਹਾਦਸੇ 'ਚ ਪਿਉ ਦੀ ਮੌਤ, ਪੁੱਤਰ ਜ਼ਖਮੀ
NEXT STORY