ਅੰਮ੍ਰਿਤਸਰ : ਬਿਨਾਂ ਕਿਸੇ ਸਵਾਰਥ ਤੋਂ ਆਪਣੇ ਪੱਲਿਓਂ ਕਰੋੜਾਂ ਰੁਪਏ ਖਰਚ ਕਰਕੇ ਦਿਨ-ਰਾਤ ਦੀਨ ਦੁਖੀਆਂ ਦੀ ਸੇਵਾ ’ਚ ਜੁਟੇ ਰਹਿਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐੱਸ. ਪੀ. ਸਿੰਘ ਓਬਰਾਏ ਵੱਲੋਂ ਪੰਜਾਬ ਅੰਦਰ ਭਾਰੀ ਮੀਂਹ ਪੈਣ ਕਾਰਨ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਲਈ ਅੱਗੇ ਆਉਂਦਿਆਂ ਜਿੱਥੇ ਆਪਣੇ ਟਰੱਸਟ ਦੀਆਂ ਜ਼ਿਲ੍ਹਾ ਇਕਾਈਆਂ ਨੂੰ ਪ੍ਰਸ਼ਾਸਨ ਨਾਲ ਸੰਪਰਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ, ਉੱਥੇ ਹੀ ਪਟਿਆਲਾ ’ਚ ਪ੍ਰਭਾਵਿਤ ਲੋਕਾਂ ਨੂੰ ਖਾਣਾ ਦੇਣਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਇਨ੍ਹਾਂ ਤਾਰੀਖਾਂ ਤੋਂ ਮੁੜ ਭਾਰੀ ਮੀਂਹ ਦਾ ਅਲਰਟ
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪੰਜਾਬ ਅੰਦਰ ਭਾਰੀ ਮੀਂਹ ਕਾਰਨ ਪੈਦਾ ਹੋਏ ਚਿੰਤਾਜਨਕ ਹਾਲਾਤ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਦੋ ਦਿਨ ਪਹਿਲਾਂ ਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀਆਂ ਸਮੁੱਚੀਆਂ ਜ਼ਿਲ੍ਹਾ ਇਕਾਈਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ਦੇ ਸਿਵਲ ਤੇ ਪੁਲਸ ਪ੍ਰਸ਼ਾਸਨ ਤੋਂ ਇਲਾਵਾ ਰੈੱਡ ਕਰਾਸ ਸੁਸਾਇਟੀਆਂ ਨਾਲ ਸੰਪਰਕ ਕਰਨ ਲਈ ਹਦਾਇਤਾਂ ਦਿੰਦਿਆਂ ਕਿਹਾ ਸੀ ਪ੍ਰਸ਼ਾਸਨ ਨੂੰ ਲੋੜੀਂਦੀਆਂ ਦਵਾਈਆਂ,ਰਾਸ਼ਨ ਤੇ ਹੋਰ ਜ਼ਰੂਰੀ ਸਮਾਨ ਸਬੰਧੀ ਜਾਣਕਾਰੀ ਇਕੱਤਰ ਕੀਤੀ ਜਾਵੇ ਤਾਂ ਜੋ ਅਜਿਹੇ ਹਾਲਾਤ ਵਿਚ ਲੋੜਵੰਦਾਂ ਦੀ ਸਮੇਂ ਸਿਰ ਮਦਦ ਕੀਤੀ ਜਾ ਸਕੇ। ਡਾ. ਓਬਰਾਏ ਨੇ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਪਟਿਆਲਾ ਵਿਖੇ ਅੱਜ ਤੋਂ 500 ਦੇ ਕਰੀਬ ਪ੍ਰਭਾਵਿਤ ਲੋਕਾਂ ਨੂੰ ਸਵੇਰ-ਸ਼ਾਮ ਦਾ ਖਾਣਾ ਮੁਹੱਈਆ ਕਰਵਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪਟਿਆਲਾ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਪ੍ਰਨੀਤ ਕੌਰ ਨੇ ਵੱਡੀ ਨਦੀ ’ਚ ਚੜ੍ਹਾਈ ਸੋਨੇ ਦੀ ਨੱਥ ਤੇ ਚੂੜਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੱਖ ਸਕੱਤਰ ਨੇ ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ
NEXT STORY