ਬਮਿਆਲ(ਹਰਜਿੰਦਰ ਸਿੰਘ ਗੋਰਾਇਆ)- ਜੰਮੂ-ਕਸ਼ਮੀਰ ਦੇ ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪਾਕਿਸਤਾਨ ਸਰਹੱਦ ਨਾਲ ਲੱਗਦੇ ਬਮਿਆਲ ਨੇੜੇ ਵਗਦੇ ਉਝ ਦਰਿਆ 'ਚ ਅੱਜ ਕਰੀਬ 1 ਲੱਖ 10 ਹਜ਼ਾਰ ਕਿਊਸਿਕ ਪਾਣੀ ਪਹੁੰਚ ਗਿਆ। ਪਾਣੀ ਦਾ ਪੱਧਰ ਵੱਧਣ ਨਾਲ ਦਰਿਆ ਦਾ ਪਾਣੀ ਕਈ ਥਾਵਾਂ 'ਤੇ ਕਿਨਾਰਿਆਂ ਤੋਂ ਬਾਹਰ ਨਿਕਲ ਕੇ ਖੇਤਾਂ ਵੱਲ ਫੈਲਦਾ ਦਿਖਾਈ ਦਿੱਤਾ, ਜਿਸ ਕਾਰਨ ਸਰਹੱਦੀ ਇਲਾਕੇ ਦੇ ਲੋਕਾਂ ਅਤੇ ਕਿਸਾਨਾਂ 'ਚ ਹੜ੍ਹ ਨੂੰ ਲੈ ਕੇ ਚਿੰਤਾ ਵੱਧ ਗਈ ਹੈ।
ਇਹ ਵੀ ਪੜ੍ਹੋ- 50 ਹਜ਼ਾਰ 'ਚ ਹੋਇਆ ਪੁਲਸ ਮੁਲਾਜ਼ਮ ਦੇ ਕਤਲ ਦਾ ਸੌਦਾ, ਖਤਰਨਾਕ ਹਥਿਆਰਾਂ ਨਾਲ ਫੜੇ ਗਏ ਮੁਲਜ਼ਮ
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਜਦੋਂ ਉਝ ਦਰਿਆ ਵਿੱਚ ਕਰੀਬ 1 ਲੱਖ 50 ਹਜ਼ਾਰ ਕਿਊਸਿਕ ਪਾਣੀ ਆਇਆ ਸੀ ਤਾਂ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ। ਉਨ੍ਹਾਂ ਅਨੁਸਾਰ ਜੇਕਰ ਦਰਿਆ ਵਿੱਚ ਪਾਣੀ ਦਾ ਪੱਧਰ 1 ਲੱਖ 80 ਹਜ਼ਾਰ ਕਿਊਸਿਕ ਦੇ ਨੇੜੇ ਪਹੁੰਚ ਜਾਂਦਾ ਹੈ ਤਾਂ ਪਾਣੀ ਦਾ ਰੁਖ ਬਮਿਆਲ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵੱਲ ਹੋ ਜਾਂਦਾ ਹੈ, ਜਿਸ ਨਾਲ ਹੜ੍ਹ ਦਾ ਖ਼ਤਰਾ ਕਾਫ਼ੀ ਵੱਧ ਜਾਂਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ
ਪਾਣੀ ਦੇ ਵਧਦੇ ਪੱਧਰ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਉਝ ਦਰਿਆ 'ਤੇ ਬਣੇ ਪੁਲ 'ਤੇ ਨਾਕਾਬੰਦੀ ਕਰਕੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬਿਨਾਂ ਲੋੜ ਦਰਿਆ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਗਈ। ਇਸ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਲੋਕ ਦਰਿਆ ਦਾ ਵਧਦਾ ਪਾਣੀ ਦੇਖਣ ਲਈ ਪੁਲ 'ਤੇ ਇਕੱਠੇ ਹੋਏ। ਖ਼ਬਰ ਲਿਖੇ ਜਾਣ ਤੱਕ ਮਿਲੀ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਪਹਾੜੀ ਖੇਤਰਾਂ ਵਿੱਚ ਮੀਂਹ ਦਾ ਦੌਰ ਜਾਰੀ ਹੈ, ਜਿਸ ਕਾਰਨ ਉਝ ਦਰਿਆ ਵਿੱਚ ਪਾਣੀ ਦਾ ਪੱਧਰ ਹੋਰ ਵੱਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਲੋਕਾਂ ਨੂੰ ਸਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ- ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਚਿੱਟੇ ਦਾ ਨਸ਼ਾ ਕਰਨ ਵਾਲੇ ਵਿਅਕਤੀ 'ਤੇ ਪਰਚਾ ਦਰਜ
NEXT STORY