ਜਲੰਧਰ (ਵੈੱਬ ਡੈਸਕ)- ਹਿਮਾਚਲ ਪ੍ਰਦੇਸ਼ 'ਚ ਭਾਰੀ ਮੀਂਹ ਤੋਂ ਬਾਅਦ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਡੈਮ ਵਿਚ ਲਗਾਤਾਰ ਵੱਧ ਰਹੇ ਪਾਣੀ ਦੇ ਪੱਧਰ ਨੂੰ ਵੇਖਦਿਆਂ ਅੱਜ ਵਾਧੂ ਪਾਣੀ ਛੱਡਿਆ ਗਿਆ, ਜਿਸ ਕਾਰਨ ਸੂਬੇ ਦੇ ਕਈ ਖੇਤਰਾਂ 'ਚ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਤੋਂ ਹੀ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸਥਿਤੀ ਨੂੰ ਵੇਖਦੇ ਹੋਏ ਜ਼ਿਲ੍ਹਿਆਂ ਵਿਚ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਹਨ ਅਤੇ ਉਨ੍ਹਾਂ ਦੇ ਫੋਨ ਨੰਬਰ ਵੀ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ:ਡੇਰਾ ਸੱਚਖੰਡ ਬੱਲਾਂ ਵਿਖੇ CM ਭਗਵੰਤ ਮਾਨ ਨੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਰੱਖਿਆ ਨੀਂਹ ਪੱਥਰ
ਇਹ ਬਣਾਏ ਗਏ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ
ਰੋਪੜ- 01881-221157
ਪਠਾਨਕੋਟ-01862-346944
ਗੁਰਦਾਸਪੁਰ-01874-266376, 18001801852
ਅੰਮ੍ਰਿਤਸਰ-01832-229125
ਤਰਨਤਾਰਨ- 01852-224107
ਹੁਸ਼ਿਆਰਪੁਰ- 01882-220412
ਲੁਧਿਆਣਾ- 0161-2520232
ਜਲੰਧਰ- 0181-2224417, 94176-57802
ਐੱਸ.ਬੀ.ਐੱਸ. ਨਗਰ- 01823-220645
ਮਾਨਸਾ- 01652-229082
ਸੰਗਰੂਰ-01672-234196
ਸ੍ਰੀ ਮਕਤਸਰ ਸਾਹਿਬ- 01633-260341
ਫਰੀਦਕੋਟ- 01639-250338
ਫਾਜ਼ਿਲਕਾ- 01638-262153 ਤੇ 01638-260555
ਫਿਰੋਜ਼ਪੁਰ- 01632-245366
ਬਰਨਾਲਾ- 01679-233031
ਬਠਿੰਡਾ- 0164-2862100 ਤੇ 0164-2862101
ਕਪੂਰਥਲਾ- 01822-231990
ਫਤਿਹਗੜ੍ਹ ਸਾਹਿਬ- 01763-232838
ਮੋਗਾ-01636-235206
ਮਾਲੇਰਕੋਟਲਾ- 01675- 252003
ਪਟਿਆਲਾ-0175-2350550 ਤੇ 0175-2358550
ਮੋਹਾਲੀ-0172-2219506
ਇਹ ਵੀ ਪੜ੍ਹੋ: ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਜਗਰਾਤੇ ਦੌਰਾਨ ਦਿੱਤਾ ਗਿਆ ਸੀ ਵਾਰਦਾਤ ਨੂੰ ਅੰਜਾਮ
ਜ਼ਿਕਰਯੋਗ ਹੈ ਕਿ ਤਲਵਾੜਾ ਟਾਊਨਸ਼ਿਪ 'ਚ ਜਲ ਨਿਯਮਨ ਦੇ ਵਧੀਕ ਸੁਪਰਡੈਂਟ ਇੰਜੀਨੀਅਰ ਨੇ ਦੱਸਿਆ ਕਿ ਅੱਜ ਸਵੇਰੇ ਪੌਂਗ ਡੈਮ ਪਾਵਰ ਹਾਊਸ ਦੀਆਂ ਟਰਬਾਈਨਾਂ ਅਤੇ ਪੌਂਗ ਭੰਡਾਰ ਦੇ ਸਪਿਲਵੇਅ ਗੇਟਾਂ ਰਾਹੀਂ 40,000 ਕਿਊਸਿਕ ਪਾਣੀ ਛੱਡਿਆ ਗਿਆ। ਅਧਿਕਾਰੀਆਂ ਨੇ ਕਿਹਾ ਕਿ ਰਵਾਇਤੀ ਪ੍ਰੋਟੋਕੋਲ ਅਨੁਸਾਰ ਪੜਾਅਵਾਰ ਪਾਣੀ ਦੀ ਨਿਕਾਸੀ ਵਧਾਈ ਜਾਵੇਗੀ। ਹਿਮਾਚਲ ਪ੍ਰਦੇਸ਼ ਵਿੱਚ ਸਿੰਚਾਈ ਅਤੇ ਹੜ੍ਹ ਕੰਟ੍ਰੋਲ ਅਧਿਕਾਰੀਆਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਤੇ ਸਥਿਤੀ ਨਾਲ ਨਜਿੱਠਣ ਲਈ ਸਾਰੇ ਸਾਵਧਾਨੀ ਅਤੇ ਸ਼ੁਰੂਆਤੀ ਉਪਾਅ ਕਰਨ ਦੀ ਸਲਾਹ ਦਿੱਤੀ ਗਈ ਹੈ।
ਅਧਿਕਾਰੀਆਂ ਨੇ ਲੋਕਾਂ ਨੂੰ ਨਦੀਆਂ, ਸਹਾਇਕ ਨਦੀਆਂ ਅਤੇ ਨਹਿਰਾਂ ਦੇ ਕਿਨਾਰਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ ਕਿਉਂਕਿ ਪੌਂਗ ਡੈਮ ਤੋਂ ਪਾਣੀ ਛੱਡਣ ਤੋਂ ਬਾਅਦ ਇਹ ਪਾਣੀ ਭਰ ਸਕਦੇ ਹਨ। ਡੈਮ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਰਾਜ ਆਫ਼ਤ ਪ੍ਰਤੀਕਿਰਿਆ ਬਲਾਂ ਅਤੇ ਹੋਰ ਸਰਕਾਰੀ ਏਜੰਸੀਆਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ: Punjab: ਦੁਕਾਨਦਾਰਾਂ ਨੂੰ ਨਵੇਂ ਹੁਕਮ ਜਾਰੀ, ਲੱਗੀ ਇਹ ਸਖ਼ਤ ਪਾਬੰਦੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ ਭੇਜਣ ਦੇ ਨਾਮ ''ਤੇ 20.20 ਲੱਖ ਦੀ ਧੋਖਾਧੜੀ, ਦੋ ਖਿਲਾਫ ਮਾਮਲਾ ਦਰਜ
NEXT STORY