ਜਲੰਧਰ/ਸ਼ਾਹਕੋਟ (ਧਵਨ)–ਬੇਸ਼ੱਕ ਦਰਿਆਵਾਂ ਵਿਚ ਹੌਲੀ-ਹੌਲੀ ਪਾਣੀ ਦਾ ਪੱਧਰ ਘੱਟਣ ਲੱਗਾ ਪਰ ਜਲੰਧਰ ਵਿਚ ਅਜੇ ਵੀ ਹੜ੍ਹ ਦਾ ਖ਼ਤਰਾ ਮੰਡਰਾ ਰਿਹਾ ਹੈ। ਸਤਲੁਜ ਦਰਿਆ ਵਿਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਮੰਡਾਲਾ ਛੰਨਾ ਕੋਲ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਲਗਾਈਆਂ ਜਾ ਰਹੀਆਂ ਨੋਚਾਂ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ। ਨੋਚਾਂ ਲਗਾਉਣ ਨਾਲ ਦਰਿਆ ਦੇ ਵਹਾਅ ਨੂੰ ਮੋੜਿਆ ਜਾ ਰਿਹਾ ਹੈ ਤਾਂ ਜੋ ਧੁੱਸੀ ਬੰਨ੍ਹ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਧੱਧਣ ਕਾਰਨ 4 ਘਰਾਂ ਨੂੰ ਵੀ ਖ਼ਾਲ੍ਹੀ ਕਰਵਾਇਆ ਗਿਆ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਸਿਰਫ਼ ਨੋਚਾਂ ਲਗਾਉਣ ਨਾਲ ਹੀ ਧੁੱਸੀ ਬੰਨ੍ਹ ਨੂੰ ਸੁਰੱਖਿਅਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਦਰਿਆ ਵਿਚ ਭਾਵੇਂ ਹੀ 20,500 ਕਿਊਸਿਕ ਪਾਣੀ ਹੀ ਵਹਿ ਰਿਹਾ ਹੈ ਪਰ ਪਾਣੀ ਦਾ ਤੇਜ਼ ਵਹਾਅ ਹੀ ਬੰਨ੍ਹ ਨੂੰ ਖੋਰ ਰਿਹਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਦਿਨ ਪਵੇਗਾ ਮੀਂਹ! ਪੜ੍ਹੋ Weather ਦੀ ਤਾਜ਼ਾ ਅਪਡੇਟ, ਇਹ ਜ਼ਿਲ੍ਹੇ ਹੋਣਗੇ ਪ੍ਰਭਾਵਿਤ
ਓਧਰ ਆਈ. ਏ. ਐੱਸ. ਅਧਿਕਾਰੀ ਜਸਵੀਰ ਸਿੰਘ ਮੰਡਾਲਾ ਛੰਨਾ ਪਹੁੰਚੇ ਅਤੇ ਸਥਿਤੀ ਜਾ ਜਾਇਜ਼ਾ ਲਿਆ। ਜਸਵੀਰ ਸਿੰਘ ਸ਼ਾਹਕੋਟ ਵਿਚ ਐੱਸ. ਡੀ. ਐੱਮ. ਰਹਿ ਚੁੱਕੇ ਹਨ ਅਤੇ ਉਨ੍ਹਾਂ ਨੂੰ ਸਾਲ 2019 ਅਤੇ 2023 ਵਿਚ ਆਏ ਭਿਆਨਕ ਹੜ੍ਹਾਂ ਵਿਚ ਕੰਮ ਕਰਨ ਦਾ ਤਜਰਬਾ ਵੀ ਹੈ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਬਿਹਤਰ ਤਾਲਮੇਲ ਰੱਖਦੇ ਹੋਏ ਟੀਮ ਵਿਚ ਕੰਮ ਕਰਨ ’ਤੇ ਜ਼ੋਰ ਦੇ ਰਹੇ ਹਨ। ਉਨ੍ਹਾਂ ਨੇ ਪੰਜਾਬ ਪੁਲਸ, ਫੌਜ ਅਤੇ ਡ੍ਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹੌਸਲਾ ਦਿੱਤਾ ਅਤੇ ਮੁਸ਼ਕਲ ਸਮੇਂ ਵਿਚ ਲੋਕਾਂ ਨਾਲ ਖੜ੍ਹੇ ਹੋਣ ਅਤੇ ਧੁੱਸੀ ਬੰਨ੍ਹ ਨੂੰ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਵਿਚ ਸਹਿਯੋਗ ਦੇਣ ’ਤੇ ਸਾਰਿਆਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ: ਹੁਣ ਹੁਸ਼ਿਆਰਪੁਰ ਦੇ ਇਸ ਪਿੰਡ ਨੇ ਪ੍ਰਵਾਸੀਆਂ ਖ਼ਿਲਾਫ਼ ਚੁੱਕਿਆ ਵੱਡਾ ਕਦਮ
ਗੱਲਬਾਤ ਦੌਰਾਨ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬੀਆਂ ਦੇ ਜਜ਼ਬੇ ਨੂੰ ਸਲਾਮ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਪੰਜਾਬ ਨੇ ਹਮੇਸ਼ਾ ਇਕਜੁੱਟਤਾ ਅਤੇ ਏਕਤਾ ਦਿਖਾਈ ਹੈ। ਇਹ ਪੰਜਾਬੀਆਂ ਦੇ ਖੂਨ ਵਿਚ ਹੀ ਹੈ ਕਿ ਸਦੀਆਂ ਤੋਂ ਪੀੜਤ ਧਿਰ ਦਾ ਸਾਥ ਿਦੰਦੇ ਆ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸਤਲੁਜ ਦਰਿਆ ਨੇ ਆਪਣਾ ਵਹਾਅ ਬਦਲ ਕੇ ਸਿੱਧਾ ਧੁੱਸੀ ਬੰਨ੍ਹ ਵੱਲ ਕਰ ਲਿਆ ਹੈ ਅਤੇ ਦਰਿਆ ਬੰਨ੍ਹ ਨਾਲ ਟਕਰਾਅ ਕੇ ਵਹਿ ਰਿਹਾ ਹੈ, ਜਿਸ ਕਾਰਨ ਧੁੱਸੀ ਬੰਨ੍ਹ ਦੀਆਂ ਢਹਿੰਦੀਆਂ ਕੰਧਾਂ ਦਰਿਆ ਵਿਚ ਡਿੱਗਦੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ: ਸਾਬਕਾ MP ਮਹਿੰਦਰ ਕੇਪੀ ਦੇ ਬੇਟੇ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਗ੍ਰੈਂਡ ਵਿਟਾਰਾ ਕਾਰ ਦੇ ਮਾਲਕ ਨੇ ...
ਧੁੱਸੀ ਬੰਨ੍ਹ ਨੂੰ ਬਚਾਉਣ ਲਈ ਦਰਿਆ ਦੇ ਸੁਭਾਅ ਨੂੰ ਸਮਝਣਾ ਹੋਵੇਗਾ ਅਤੇ ਉਸ ਦੇ ਬਦਲਦੇ ਸੁਭਾਅ ਅਨੁਸਾਰ ਹੀ ਰਣਨੀਤੀ ਅਪਣਾਉਣੀ ਹੋਵੇਗੀ। ਮੰਡਾਲਾ ਛੰਨਾ ਦੇ ਸਰਪੰਚ ਸਤਨਾਮ ਸਿੰਘ ਨੇ ਦੱਸਿਆ ਕਿ ਦਰਿਆ ਵੱਲੋਂ ਹੋ ਰਹੇ ਖੋਰੇ ਕਾਰਨ 4 ਮਕਾਨ ਨੁਕਸਾਨੇ ਗਏ ਹਨ। ਇਕ ਘਰ ਦਾ ਵੱਡਾ ਹਿੱਸਾ ਤਾਂ ਦਰਿਆ ਦੀ ਭੇਟ ਚੜ੍ਹ ਗਿਆ ਹੈ। ਬਾਕੀ ਹੋਰ ਘਰਾਂ ਵਿਚ ਵੱਡੀਆਂ ਦਰਾਰਾਂ ਆ ਗਈਆਂ ਹਨ। ਸਮਾਂ ਰਹਿੰਦੇ ਘਰਾਂ ਦਾ ਸਾਮਾਨ ਬਾਹਰ ਕੱਢ ਲਿਆ ਗਿਆ ਸੀ। ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਜਿਨ੍ਹਾਂ 4 ਘਰਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦਾ ਪੁਨਰਵਾਸ ਕੀਤਾ ਜਾਵੇ।
ਇਹ ਵੀ ਪੜ੍ਹੋ: ਜਲੰਧਰ 'ਚ ਟਰੇਨ ‘ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ, ਪਈਆਂ ਭਾਜੜਾਂ, ਵਧਾਈ ਗਈ ਸੁਰੱਖਿਆ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੋਨਿਆਣਾ ਬਿਜਲੀ ਬੋਰਡ ਘਪਲਾ, ਮਹਿਕਮੇ ਨੇ ਅਨੇਕਾਂ ਮੀਟਰ ਕੀਤੇ ਸੀਲ
NEXT STORY