ਚਮਿਆਰੀ (ਸੰਧੂ) : ਰਾਵੀ 'ਚ ਆਏ ਭਿਆਨਕ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦਾ ਹਾਲ ਜਾਨਣ ਲਈ ਉਚੇਚੇ ਤੌਰ 'ਤੇ ਸਰਹੱਦੀ ਖੇਤਰ ਵਿਚ ਪਹੁੰਚੇ ਸਾਬਕਾ ਜਥੇਦਾਰ ਅਤੇ ਮੌਜੂਦਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਗਿਆਨੀ ਰਘਬੀਰ ਸਿੰਘ ਸਥਾਨਕ ਕਸਬੇ ਨੇੜਲੇ ਪਾਣੀ 'ਚ ਡੁੱਬੇ ਪਿੰਡ ਹਰੜ ਕਲਾਂ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਮੌਕੇ ਲੋਕਾਂ ਦਾ ਦੁੱਖ ਵੇਖ ਕੇ ਭਾਵੁਕ ਹੋ ਗਏ। ਇਸ ਦੌਰਾਨ ਉੱਥੇ ਮੌਜੂਦ ਸਾਬਕਾ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਨੂੰ ਆਪਣੇ ਕਲਾਵੇ 'ਚ ਲੈ ਲਿਆ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਨੇ ਕੇਂਦਰ ਸਰਕਾਰ ਕੋਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਵਿਸ਼ੇਸ਼ ਪੈਕੇਜ ਦੀ ਮੰਗ ਵੀ ਕੀਤੀ ਹੈ।
ਇਹ ਵੀ ਪੜ੍ਹੋ : ਛੁੱਟੀਆਂ ਵਿਚਾਲੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ
NEXT STORY