ਲੁਧਿਆਣਾ : ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਇਯਾਲੀ ਨੇ ਪੰਜਾਬ ਵਿਚ ਹੜ੍ਹਾਂ ਕਾਰਣ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਪੰਜਾਬ ਵਿਧਾਨ ਸਭਾ ਦਾ ਐਮਰਜੈਂਸੀ ਇਜਲਾਸ ਸੱਦਣ ਦੀ ਮੰਗ ਕੀਤੀ ਹੈ। ਇਸ ਲਈ ਉਨ੍ਹਾਂ ਨੇ ਬਕਾਇਦਾ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ। ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਹੜ੍ਹਾਂ ਕਾਰਣ ਪੰਜਾਬ ਵਿਚ ਗੰਭੀਰ ਹਾਲਾਤ ਬਣ ਗਏ ਹਨ, ਲਿਹਾਜ਼ਾ ਵਿਚਾਰ ਵਟਾਂਦਰਾ ਕਰਨ ਲਈ ਵਿਧਾਨ ਸਭਾ ਦਾ ਐਮਰਜੈਂਸੀ ਇਜਲਾਸ ਤੁਰੰਤ ਬੁਲਾਇਆ ਜਾਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਗੁਰਦੁਆਰਾ ਕਾਰ ਸੇਵਾ ਵਿਖੇ ਲੱਗੀ ਅੱਗ, 3 ਸਰੂਪ ਅਗਨ ਭੇਟ

ਇਯਾਲੀ ਨੇ ਕਿਹਾ ਕਿ ਸੂਬੇ ਵਿਚ ਹੜ੍ਹਾਂ ਨੇ ਲੋਕਾਂ ਦਾ ਜੀਵਨ, ਸੰਪਤੀ, ਖੇਤੀਬਾੜੀ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ, ਜਿਸ ਕਾਰਣ ਹਜ਼ਾਰਾਂ ਪਰਿਵਾਰਾਂ 'ਤੇ ਗੰਭੀਰ ਪ੍ਰਭਾਵ ਪਿਆ ਹੈ। ਇਹ ਸਥਿਤੀ ਤੁਰੰਤ ਸੂਬੇ ਦਾ ਵਿਸ਼ੇਸ਼ ਧਿਆਨ ਮੰਗਦੀ ਹੈ ਤਾਂ ਜੋ ਨੁਕਸਾਨ ਦੀ ਪੂਰੀ ਜਾਂਚ ਕੀਤੀ ਜਾ ਸਕੇ। ਇਸ ਤਬਾਹੀ ਦੇ ਮੁੱਖ ਕਾਰਨ ਅਤੇ ਸੰਜੀਦਗੀ ਨਾਲ ਵਿਚਾਰ ਕੀਤਾ ਜਾ ਸਕੇ ਅਤੇ ਇਕ ਵਿਸਤ੍ਰਿਤ ਰਾਹਤ ਅਤੇ ਪੁਨਰਵਾਸ ਯੋਜਨਾ ਤੁਰੰਤ ਤਿਆਰ ਕੀਤੀ ਜਾ ਸਕੇ। ਜਿਸ ਨਾਲ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਠੋਸ ਨੀਤੀ ਬਣਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਬਾਇਲ ਖੋਹਣ ਵਾਲੇ ਬਾਈਕ ਸਵਾਰ ਕਾਬੂ
NEXT STORY