ਚੰਡੀਗੜ੍ਹ : ਹੜ੍ਹਾਂ ਦੇ ਚੱਲਦੇ ਨੂੰ ਪੰਜਾਬ ਦੇ ਦੌਰੇ 'ਤੇ ਆਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਅਹਿਮ ਬਿਆਨ ਦਿੱਤਾ ਹੈ। ਕੇਂਦਰੀ ਮੰਤਰੀ ਨੇ ਸੂਬੇ ਵਿਚ ਆਏ ਹੜ੍ਹਾਂ ਦਾ ਮੁੱਖ ਕਾਰਨ ਨਾਜਾਇਜ਼ ਮਾਈਨਿੰਗ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮਾਈਨਿੰਗ ਕਾਰਨ ਦਰਿਆਵਾਂ ਦੇ ਬੰਨ੍ਹ ਕਮਜ਼ੋਰ ਹੋ ਗਏ ਹਨ, ਜਿਸ ਕਰਕੇ ਬੰਨ੍ਹ ਟੁੱਟ ਗਏ ਅਤੇ ਪੰਜਾਬ ਹੜ੍ਹਾਂ ਦੀ ਮਾਰ ਹੇਠ ਆ ਗਿਆ। ਕੇਂਦਰੀ ਮੰਤਰੀ ਨੇ ਕਿਹਾ ਕਿ ਬੰਨ੍ਹਾਂ ਨੂੰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿਚ ਅਜਿਹੀ ਤਰਾਸਦੀ ਤੋਂ ਪੰਜਾਬ ਨੂੰ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ, ਆਉਣ ਵਾਲੇ ਤਿੰਨ ਘੰਟੇ ਭਾਰੀ
ਸ਼ਿਵਰਾਜ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੀ ਸਥਿਤੀ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਦੇ ਹੁਕਮਾਂ 'ਤੇ ਹੀ ਉਹ ਹਾਲਾਤ ਦਾ ਜਾਇਜ਼ਾ ਲੈਣ ਪੰਜਾਬ ਆਏ ਹਨ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਣ ਫਸਲਾਂ ਬਰਬਾਦ ਹੋ ਗਈਆਂ ਹਨ। ਇਸ ਸੰਕਟ ਦੀ ਘੜੀ ਵਿਚ ਕੇਂਦਰ ਸਰਕਾਰ ਪੰਜਾਬ ਦੇ ਲੋਕਾਂ ਅਤੇ ਕਿਸਾਨਾਂ ਨਾਲ ਖੜ੍ਹੀ ਹੈ। ਹੁਣ ਸਾਨੂੰ ਹੜ੍ਹ ਪੀੜਤ ਖੇਤਰਾਂ ਦੇ ਪੁਨਰਨਿਰਮਾਣ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਦੇ ਨੁਕਸਾਨ ਦੀ ਵਿਸਥਾਰਤ ਰਿਪੋਰਟ ਪ੍ਰਧਾਨ ਮੰਤਰੀ ਨੂੰ ਸੌਪਾਂਗਾ। ਉਨ੍ਹਾਂ ਕਿਹਾ ਕਿ ਕੋਈ ਸ਼ੱਕ ਨਹੀਂ ਕਿ ਅੱਜ ਪੰਜਾਬ 'ਤੇ ਆਇਆ ਸੰਕਟ ਬਹੁਤ ਵੱਡਾ ਹੈ ਪਰ ਇਸ ਨਾਲ ਯੋਜਨਾ ਨਾਲ ਨਜਿੱਠਿਆ ਜਾਵੇਗਾ।
ਇਹ ਵੀ ਪੜ੍ਹੋ : ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਪੈਟਰੋਲ-ਡੀਜ਼ਲ ਨੂੰ ਲੈ ਕੇ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
NEXT STORY