ਖੰਨਾ (ਵਿਪਨ ਬੀਜਾ) : ਖੰਨਾ ਦੇ ਫਲਾਈ ਓਵਰ 'ਤੇ ਇਕ ਦਿਲ ਕੰਬਾਅ ਦੇਣ ਵਾਲਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਫਲਾਈ ਓਵਰ 'ਤੇ ਜਾ ਰਹੀ ਇਕ ਸਵਿਫਟ ਕਾਰ ਅਚਾਨਕ ਬੇਕਾਬੂ ਹੋ ਕੇ ਪਲਟੀਆਂ ਖਾਂਦੀ ਹੋਈ ਦੂਜੇ ਪਾਸੇ ਜਾ ਕੇ ਇਕ ਹੋਰ ਕਾਰ ਦੇ ਉਪਰ ਜਾ ਡਿੱਗੀ। ਇਸ ਹਾਦਸੇ ਵਿਚ ਚੰਗੀ ਗੱਲ ਇਹ ਰਹੀ ਕਿ ਇਸ ਭਿਆਨਕ ਹਾਦਸੇ ਵਿਚ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਮਿਲੀ ਜਾਣਕਾਰੀ ਮੁਤਾਬਕ ਹਾਦਸਾ ਤੇਜ਼ ਰਫ਼ਤਾਰ ਸਵਿਫਟ ਕਾਰ ਦਾ ਟਾਇਰ ਫੱਟਣ ਕਾਰਣ ਸੰਤੁਲਨ ਵਿਗੜਣ ਕਰਕੇ ਵਾਪਰਿਆ ਦੱਸਿਆ ਜਾ ਰਿਹਾ ਹੈ। ਇਥੇ ਇਹ ਵੀ ਖ਼ਾਸ ਤੌਰ 'ਤੇ ਦੱਸਣਯੋਗ ਹੈ ਕਿ ਜੇਕਰ ਹਾਦਸਾਗ੍ਰਸਤ ਕਾਰ ਫਲਾਈ ਓਵਰ ਤੋਂ ਹੇਠਾਂ ਜਾ ਡਿੱਗਦੀ ਤਾਂ ਵੱਡਾ ਜਾਨੀ ਨੁਕਸਾਨ ਵਾਪਰ ਸਕਦਾ ਸੀ।
ਇਹ ਵੀ ਪੜ੍ਹੋ : ਦੁਬਈ ਤੋਂ ਅੰਮ੍ਰਿਤਸਰ ਪੁੱਜੀ ਉਡਾਣ 'ਚ ਤਲਾਸ਼ੀ ਦੌਰਾਨ ਹੋਇਆ ਵੱਡਾ ਖੁਲਾਸਾ, ਸੁਰੱਖਿਆ ਏਜੰਸੀਆਂ ਵੀ ਹੈਰਾਨ
ਉਧਰ ਦੂਜੇ ਪਾਸੇ ਇਸ ਹਾਦਸੇ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਸਾਫ਼ ਨਜ਼ਰ ਆ ਰਿਹਾ ਹੈ ਕਿ ਫਲਾਈ ਓਵਰ ਤੋਂ ਗੁਜ਼ਰ ਰਹੀ ਤੇਜ਼ ਰਫਤਾਰ ਕਾਰ ਕਿਵੇਂ ਪਹਿਲਾਂ ਤਾਂ ਬੇਕਾਬੂ ਹੁੰਦੀ ਹੈ ਅਤੇ ਬਾਅਦ ਵਿਚ ਹਵਾ 'ਚ ਪਲਟੀਆਂ ਖਾਂਦੀ ਹੋਈ ਦੂਜੇ ਪਾਸੇ ਗੁਜ਼ਰ ਰਹੀ ਕਾਰ ਦੇ ਉਪਰ ਜਾ ਡਿੱਗਦੀ ਹੈ। ਇਸ ਹਾਦਸੇ ਵਿਚ ਜਿੱਥੇ ਦੋਵੇਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਉਥੇ ਹੀ ਵੱਡੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਹਾਦਸੇ ਤੋਂ ਬਾਅਦ ਨੈਸ਼ਨਲ ਹਾਈਵੇਅ 'ਤੇ ਲੰਬਾ ਜਾਮ ਲੱਗ ਗਿਆ। ਸਵਿਫਟ ਕਾਰ ਚਾਲਕ ਨੇ ਦੱਸਿਆ ਕਿ ਹਾਦਸਾ ਕਾਰ ਦਾ ਟਾਇਰ ਫਟਣ ਕਰਕੇ ਵਾਪਰਿਆ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਨੌਜਵਾਨ ਨੂੰ ਗੋਲੀ ਮਾਰ ਕੇ ਖੋਹੀ ਵਰਨਾ ਕਾਰ, ਪੁਲਸ ਨੇ ਜਾਰੀ ਕੀਤਾ ਅਲਰਟ
ਸਟੇਟ ਬੈਂਕ ਆਫ ਇੰਡੀਆ ਦੇ 7 ਮੁਲਾਜ਼ਮ ਕੋਰੋਨਾ ਪਾਜ਼ੇਟਿਵ, ਸ਼ਾਖਾ ਨੂੰ 3 ਦਿਨਾਂ ਲਈ ਕੀਤਾ ਬੰਦ
NEXT STORY