ਚੰਡੀਗੜ੍ਹ : ਦਸੰਬਰ ਮਹੀਨੇ ਦੀ ਹੱਡ ਚੀਰਵੀਂ ਠੰਡ ਅਤੇ ਸੰਘਣੀ ਧੁੰਦ ਨੇ ਪੂਰੇ ਪੰਜਾਬ ਨੂੰ ਇਸ ਸਮੇਂ ਕਲਾਵੇ 'ਚ ਲਿਆ ਹੋਇਆ ਹੈ। ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ, ਉੱਤਰ ਪ੍ਰਦੇਸ਼ ਸਮੇਤ ਕਈ ਸੂਬਿਆਂ 'ਚ ਕੜਾਕੇ ਦੀ ਠੰਡ ਨੇ ਲੋਕਾਂ ਨੂੰ ਪੂਰੀ ਤਰ੍ਹਾਂ ਠਾਰਿਆ ਹੋਇਆ ਹੈ ਅਤੇ ਲੋਕ ਇਸ ਠੰਡ ਤੋਂ ਪਰੇਸ਼ਾਨ ਦਿਖਾਈ ਦੇ ਰਹੇ ਹਨ। ਇਸ ਦਾ ਅਸਰ ਸੜਕੀ ਆਵਾਜਾਈ ਅਤੇ ਰੇਲ ਗੱਡੀਆਂ ਦੀ ਰਫਤਾਰ 'ਤੇ ਪੈਣਾ ਸ਼ੁਰੂ ਹੋ ਗਿਆ ਹੈ।
![PunjabKesari](https://static.jagbani.com/multimedia/08_38_576276442fog2-ll.jpg)
ਮੌਸਮ ਵਿਭਾਗ ਮੁਤਾਬਕ ਇਕ ਵਾਰ ਫਿਰ ਪਹਾੜਾਂ ਤੋਂ ਇਲਾਵਾ ਮੈਦਾਨੀ ਇਲਾਕਿਆਂ ਦੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਬੀਤੇ ਦਿਨ ਸਵੇਰੇ ਹੁਸ਼ਿਆਰਪੁਰ, ਲੁਧਿਆਣਾ, ਪਠਾਨਕੋਟ, ਫਗਵਾੜਾ, ਜਲੰਧਰ 'ਚ 7 ਡਿਗਰੀ, ਅੰਮ੍ਰਿਤਸਰ, ਫਰੀਦਕੋਟ, ਫਿਰੋਜ਼ਪੁਰ, ਪਟਿਆਲਾ 'ਚ 8 ਡਿਗਰੀ, ਰਾਜਪੁਰਾ ਸ੍ਰੀ ਮੁਕਤਸਰ ਸਾਹਿਬ, ਮਲੇਰਕੋਟਲਾ, ਮੋਗਾ, ਸੰਗਰੂਰ, ਫਾਜ਼ਿਲਕਾ 'ਚ 9 ਡਿਗਰੀ, ਗੁਰਦਾਸਪੁਰ, ਚੰਡੀਗੜ੍ਹ, ਮਲੋਟ, ਜ਼ੀਰਕਪੁਰ, ਮਾਨਸ 'ਚ 10 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
![PunjabKesari](https://static.jagbani.com/multimedia/2019_12image_08_38_274877982fog1-ll.jpg)
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਤੱਕ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ 'ਚ ਕੋਲਡ ਡੇਅ ਕੰਡੀਸ਼ਨ ਜਾਰੀ ਰਹਿਣ ਦੀ ਸੰਭਾਵਨਾ ਹੈ ਅਤੇ ਸੀਤ ਲਹਿਰ ਦਾ ਪ੍ਰਕੋਪ ਵੀ ਜਾਰੀ ਰਹਿ ਸਕਦਾ ਹੈ।
ਡੇਰਾ ਸਿਰਸਾ ਮੁਖੀ ਦੀ ਜੱਜ ਬਦਲਣ ਸਬੰਧੀ ਰਿਟ ਹਾਈ ਕੋਰਟ ਨੇ ਕੀਤੀ ਖਾਰਿਜ
NEXT STORY