ਅਬੋਹਰ (ਸੁਨੀਲ) : ਸੋਮਵਾਰ ਸਵੇਰੇ ਸੰਘਣੀ ਧੁੰਦ ਕਾਰਨ ਫਾਜ਼ਿਲਕਾ ਰੋਡ ’ਤੇ ਡੰਗਰਖੇੜਾ ਪੁਲ ’ਤੇ ਇਕ ਨੌਜਵਾਨ ਦੋਧੀ ਦੀ ਕਿਸੇ ਵੱਡੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਮੁਰਦਾਘਰ ’ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਦੁੱਖਦਾਈ ਗੱਲ ਇਹ ਹੈ ਕਿ ਮ੍ਰਿਤਕ ਦਾ ਇਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਜਾਣਕਾਰੀ ਅਨੁਸਾਰ 28 ਸਾਲਾ ਸ਼ਾਮ ਸੁੰਦਰ ਪੁੱਤਰ ਭੂਪਚੰਦ ਵਾਸੀ ਡੰਗਰਖੇੜਾ ਅੱਜ ਸਵੇਰੇ ਦੁੱਧ ਲੈਣ ਲਈ ਪਿੰਡਾਂ ਵੱਲ ਜਾ ਰਿਹਾ ਸੀ ਤਾਂ ਪਿੰਡ ਦੇ ਕੋਲ ਬਣੇ ਓਵਰਬ੍ਰਿਜ ’ਤੇ ਚੜ੍ਹਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਵਾਹਨ ਦੀ ਪਲੇਟ ਵਿਚ ਆਉਣ ਕਾਰਨ ਦਰ਼ੜਿਆ ਗਿਆ ਅਤੇ ਉਸ ਦੀ ਮੌਕੇ ’ਤੇ ਦਰਦਨਾਕ ਮੌਤ ਹੋ ਗਈ ਜਦਕਿ ਅਣਪਛਾਤਾ ਵਾਹਨ ਚਾਲਕ ਘਟਨਾ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ।
ਆਸ-ਪਾਸ ਦੇ ਲੋਕਾਂ ਨੇ ਇਸ ਸਬੰਧੀ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕੀਤਾ, ਜਿਸ ’ਤੇ ਉਸ ਦੇ ਚਚੇਰੇ ਭਰਾ ਜਗਦੇਵ ਨੇ ਮੌਕੇ ’ਤੇ ਪਹੁੰਚ ਕੇ ਉਸ ਦੀ ਪਛਾਣ ਕੀਤੀ। ਸੂਚਨਾ ਮਿਲਦੇ ਹੀ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਬਿੱਟੂ ਨਰੂਲਾ ਅਤੇ ਮੋਨੂੰ ਗਰੋਵਰ ਵੀ ਮੌਕੇ ’ਤੇ ਪਹੁੰਚੇ ਅਤੇ ਲਾਸ਼ ਨੂੰ ਖੂਈ ਖੇੜਾ ਪੁਲਸ ਦੀ ਮੌਜੂਦਗੀ ’ਚ ਮੁਰਦਾਘਰ ’ਚ ਰਖਵਾਇਆ। ਮ੍ਰਿਤਕ ਦੇ ਸਕੇ ਭਰਾ ਵਿਨੋਦ ਕੁਮਾਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਮੌਕੇ ਤੋਂ ਫਰਾਰ ਹੋਏ ਡਰਾਈਵਰ ਦਾ ਪਤਾ ਲਗਾ ਕੇ ਉਸ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਨਵੇਂ ਸਾਲ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਤੋਹਫ਼ਾ, ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ
NEXT STORY