ਅੰਮ੍ਰਿਤਸਰ (ਬਿਊਰੋ) - ਸਰਦੀਆਂ ਦੇ ਮੌਸਮ ’ਚ ਪੈਣ ਵਾਲੀ ਸੰਘਣੀ ਧੁੰਦ ਅਜੇ ਸ਼ੁਰੂ ਵੀ ਨਹੀਂ ਹੋਈ ਸੀ ਕਿ ਇਸ ਦਾ ਅਸਰ ਹਵਾਈ ਸਫ਼ਰ 'ਤੇ ਦਿਖਾਈ ਦੇਣ ਲੱਗ ਪਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰੂ ਨਗਰੀ ’ਚ ਬੀਤੇ ਦਿਨ ਤੋਂ ਪੈ ਰਹੀ ਸੰਘਣੀ ਧੁੰਦ ਕਾਰਨ ਸ੍ਰੀ ਗੁਰੂ ਰਾਮਦਾਸ ਏਅਰਪੋਰਟ ਅੰਮ੍ਰਿਤਸਰ ਦੀਆਂ ਕੁਝ ਫਲਾਈਟਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਆਰ.ਵੀ.ਆਰ. ਸਿਸਟਮ 'ਚ ਖ਼ਰਾਬੀ ਹੋਣ ਕਾਰਨ 21 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ 9 ਉਡਾਣਾਂ ਨੂੰ ਡਾਇਵਰਟ ਕੀਤਾ ਗਿਆ ਹੈ।
ਧੁੰਦ ਕਾਰਨ ਫਲਾਈਟਾਂ ਰੱਦ ਹੋ ’ਤੇ ਕਰੀਬ 3000 ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਆਰ.ਵੀ.ਆਰ ਸਿਸਟਮ 'ਚ ਖ਼ਰਾਬੀ ਹੋਣ ਕਾਰਨ ਫਲਾਈਟਾਂ ਬੰਦ ਕਰਨ ਦਾ ਇਹ ਫ਼ੈਸਲਾ ਲਿਆ ਗਿਆ ਹੈ।
ਮਜ਼ੂਦਰਾਂ ਨੂੰ ਸ਼ਹਿਰੀ ਇਲਾਕਿਆਂ 'ਚ ਦੇਵਾਂਗੇ ਰੁਜ਼ਗਾਰ ਗਾਰੰਟੀ : ਨਵਜੋਤ ਸਿੱਧੂ
NEXT STORY