ਮੋਗਾ (ਵਿਪਨ)—ਪੰਜਾਬ ਸਰਕਾਰ ਵਲੋਂ ਪਾਬੰਦੀ ਲਾਉਣ ਦੇ ਬਾਵਜੂਦ ਕਿਸਾਨਾਂ ਦਾ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਤੇਜ਼ ਹੋ ਗਿਆ ਹੈ। ਕਿਸਾਨਾਂ ਵਲੋਂ ਲਗਾਤਾਰ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ, ਜਿਸ ਕਾਰਨ ਪ੍ਰਦੂਸ਼ਣ ਦਾ ਪੱਥਰ ਬੇਹੱਦ ਵਧ ਗਿਆ ਹੈ। ਲੋਕ ਮਜ਼ਬੂਰ ਹੋ ਕੇ ਮੂੰਹ 'ਤੇ ਕੱਪੜਾ ਬੰਨ੍ਹ ਕੇ ਆਪਣਾ ਕੰਮ ਕਰਨ ਲਈ ਮਜ਼ਬੂਰ ਹੋ ਰਹੇ ਹੈ। ਤਾਜ਼ਾ ਮਾਮਲਾ ਮੋਗਾ ਦਾ ਸਾਹਮਣੇ ਆਇਆ ਹੈ, ਜਿੱਥੇ ਲੋਕਾਂ ਨੂੰ ਪਰਾਲੀ ਸੜਨ ਦੇ ਕਾਰਨ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਾਹਨਾਂ ਨੂੰ ਚਲਾਉਣ 'ਚ ਬੇਹੱਦ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਜ਼ੀਰੋ ਵਿਜ਼ੀਬਿਲਟੀ ਕਾਰਨ ਹਾਦਸਾ ਹੋਣ ਦਾ ਵੀ ਡਰ ਬਣਿਆ ਹੋਇਆ ਹੈ। ਰਾਹਗੀਰਾਂ ਦਾ ਕਹਿਣਾ ਹੈ ਕਿ ਪਰਾਲੀ ਦੇ ਧੂੰਏ ਨਾਲ ਉਨ੍ਹਾਂ ਦੀਆਂ ਅੱਖਾਂ 'ਚ ਜਲਨ ਹੋ ਰਹੀ ਹਨ ਅਤੇ ਇਸ ਧੂੰਏ ਨਾਲ ਕਈ ਬੀਮਾਰੀਆਂ ਲੱਗਣ ਦਾ ਡਰ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਾਉਣ।
ਅਸ਼ਲੀਲ ਵੀਡੀਓ ਬਣਾ ਕੇ ਮਾਮੇ ਦੀ ਲੜਕੀ ਨਾਲ ਜਬਰ-ਜ਼ਨਾਹ
NEXT STORY