ਸ਼ੇਰਪੁਰ, (ਅਨੀਸ਼)- ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਅਤੇ ਪਰਾਲੀ ਨੂੰ ਅੱਗ ਲਾਉਣ ਤੋਂ ਬਾਅਦ ਪੈਦਾ ਹੋਏ ਧੂੰਏਂ ਕਾਰਨ ਲੋਕਾਂ ਦੀ ਜ਼ਿੰਦਗੀ ਦੀ ਰਫਤਾਰ ਬਿਲਕੁਲ ਰੁਕ ਗਈ ਹੈ। ਧੁੰਦ ਅਤੇ ਧੂੰਏਂ ਕਾਰਨ ਬੱਚਿਆਂ ਦੀ ਪੜ੍ਹਾਈ 'ਤੇ ਮਾੜਾ ਅਸਰ ਪੈ ਰਿਹਾ ਹੈ। ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ 12 ਨਵੰਬਰ ਤੱਕ ਸਕੂਲ ਬੰਦ ਕਰ ਦਿੱਤੇ ਗਏ ਸਨ ਪਰ ਕਈ ਪ੍ਰਾਈਵੇਟ ਸਕੂਲਾਂ ਵੱਲੋਂ ਖਰਾਬ ਮੌਸਮ ਨੂੰ ਦੇਖਦੇ ਹੋਏ ਅੱਜ ਵੀ ਸਕੂਲ ਬੰਦ ਰੱਖੇ ਗਏ, ਜਿਸ ਕਾਰਨ ਬੱਚੇ ਘਰਾਂ ਵਿਚ ਕੈਦ ਹੋ ਕੇ ਰਹਿ ਗਏ ਹਨ। ਇਸ ਤੋਂ ਇਲਾਵਾ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਅਤੇ ਬਹੁਤ ਘੱਟ ਲੋਕ ਵਾਹਨ ਲੈ ਕੇ ਨਿਕਲ ਰਹੇ ਹਨ। ਸਮੋਗ ਕਾਰਨ ਕਾਰੋਬਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਇਸ ਤੋਂ ਇਲਾਵਾ ਮੰਡੀਆਂ ਵਿਚ ਕਿਸਾਨਾਂ ਨੂੰ ਜੀਰੀ ਵੇਚਣ ਵਿਚ ਵੀ ਦਿੱਕਤ ਆ ਰਹੀ ਹੈ ਕਿਉਂਕਿ ਮੌਸਮ ਠੰਡਾ ਹੋਣ ਕਰਕੇ ਜੀਰੀ ਵਿਚ ਨਮੀ ਦੀ ਮਾਤਰਾ ਬਹੁਤ ਜ਼ਿਆਦਾ ਆ ਰਹੀ ਹੈ, ਜੇਕਰ ਇਕ ਦੋ ਦਿਨਾਂ ਵਿਚ ਮੌਸਮ ਸਾਫ ਨਾ ਹੋਇਆ ਤਾਂ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੀ ਵਧ ਸਕਦੀਆਂ ਹਨ।
ਲਾਲ ਝੰਡਾ ਕੈਟਲ ਫੀਡ ਪਲਾਂਟ ਵਰਕਰਜ਼ ਯੂਨੀਅਨ ਵੱਲੋਂ ਗੇਟ ਰੈਲੀ
NEXT STORY