ਬਠਿੰਡਾ (ਸੁਖਵਿੰਦਰ) : ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਤੇ ਡਾ. ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਊਸ਼ਾ ਗੋਇਲ ਦੀ ਅਗਵਾਈ ਹੇਠ ਡੇਂਗੂ ਅਤੇ ਜੰਗ ਮੁਹਿੰਮ ਤਹਿਤ ਸਿਵਲ ਹਸਪਤਾਲ, ਸਿਵਲ ਸਰਜਨ ਦਫ਼ਤਰ ਵਿਚ ਹਰ ਸ਼ੁੱਕਰਵਾਰ ਨੂੰ ਛਿੜਕਾਅ ਅਤੇ ਫੌਗਿੰਗ ਕੀਤੀ ਗਈ। ਇਸ ਮੌਕੇ ਟੀਮ ਵਿਚ ਸਿਹਤ ਇੰਸਪੈਕਟਰ ਬੂਟਾ ਸਿੰਘ ਅਤੇ ਸਿਹਤ ਕਰਮਚਾਰੀ ਮੌਜੂਦ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਊਸ਼ਾ ਗੋਇਲ ਨੇ ਕਿਹਾ ਕਿ ਗਰਮੀਆਂ ਅਤੇ ਬਰਸਾਤ ਦੇ ਮੌਸਮ ਕਾਰਨ ਪਾਣੀ ਇਕੱਠਾ ਹੋਣ ਕਾਰਨ ਡੇਂਗੂ ਮੱਛਰ ਦੇ ਪ੍ਰਜਨਣ ਦਾ ਖ਼ਤਰਾ ਵੱਧ ਜਾਂਦਾ ਹੈ, ਜਿਸ ਨਾਲ ਡੇਂਗੂ ਬੁਖ਼ਾਰ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਇਹ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਆਪ ਨੂੰ ਆਪਣੇ ਪਰਿਵਾਰ ਅਤੇ ਸਮਾਜ ਨੂੰ ਡੇਂਗੂ ਬੁਖ਼ਾਰ ਤੋਂ ਬਚਾਉਣ ਲਈ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖੀਏ। ਮੱਛਰਾਂ ਦੇ ਪ੍ਰਜਨਣ ਦੇ ਸਰੋਤਾਂ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ।
ਪੰਜਾਬ ਦੇ ਇਸ ਇਲਾਕੇ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਫ਼ਿਕਰਾਂ 'ਚ ਡੁੱਬੇ ਲੋਕ
NEXT STORY