ਤਰਨਤਾਰਨ, (ਆਹਲੂਵਾਲੀਆ)-‘ਤੰਦਰੁਸਤ ਪੰਜਾ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਅਤੇ ਸਿਵਲ ਸਰਜਨ ਡਾ. ਸ਼ਮਸ਼ੇਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲਾ ਤਰਨਤਾਰਨ ਨੂੰ ਤੰਦਰੁਸਤ ਬਣਾਉਣ ਲਈ ਸਹਾਇਕ ਫੂਡ ਕਮਿਸ਼ਨਰ ਫੂਡ ਡਾ. ਗੁਰਪ੍ਰੀਤ ਸਿੰਘ ਪੰਨੂੰ ਦੀ ਅਗਵਾਈ ਹੇਠ ਟੀਮ ਨੇ ਤਰਨਤਾਰਨ ਸ਼ਹਿਰ ਦੇ ਇਲਾਕਿਆਂ ਵਿਚ ਛਾਪੇਮਾਰੀ ਕਰਕੇ 15 ਵੱਖ- ਵੱਖ ਵਸਤੂਆਂ ਦੇ ਨਮੂਨੇ ਭਰ ਕੇ ਜਾਂਚ ਲਈ ਭੇਜੇ। ਸਹਾਇਕ ਫੂਡ ਕਮਿਸ਼ਨਰ ਗੁਰਪ੍ਰੀਤ ਸਿੰਘ ਪੰਨੂੰ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਸਮੂਹ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲੇ ਅੰਦਰ ‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਦੁਕਾਨਦਾਰਾਂ ਨੂੰ ਮਿਆਰੀ ਵਸਤੂਆਂ ਬਣਾ ਕੇ ਵੇਚਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਦੁੱਧ ਦੀਆਂ ਡੇਅਰੀਆਂ ਤੋਂ ਦੁੱਧ ਨਾਲ ਬਣਨ ਵਾਲੇ ਪਦਾਰਥਾਂ ਅਤੇ ਫਲਾਂ ਦੇ ਨਮੂਨੇ ਭਰ ਕੇ ਅਗਲੇਰੀ ਕਾਰਵਾਈ ਲਈ ਜਾਂਚ ਲਈ ਭੇਜਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਫੂਡ ਸੇਫਟੀ ਸਟੈਂਡਰਡ ਐਕਟ ਤਹਿਤ ਆਪਣੇ ਲਾਇਸੈਂਸ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਉੱਥੇ ਨਾਲ ਹੀ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਜਾ ਰਹੀ ਹੈ ਕਿ ਉਹ ਨਕਲੀ ਵਸਤਾਂ ਬਾਜ਼ਾਰ ਵਿਚ ਨਾ ਵੇਚਣ। ਜਿਸ ਨਾਲ ਲੋਕਾਂ ਦੀ ਸਿਹਤ ਨਾਲ ਖਿਲਵਾਡ਼ ਨਾ ਹੋਵੇ। ਇਸ ਮੌਕੇ ਫੂਡ ਸੇਫਟੀ ਅਫਸਰ ਜਤਿੰਦਰ ਸਿੰਘ, ਜ਼ਿਲਾ ਮੰਡੀ ਅਫਸਰ ਪਾਲ ਸਿੰਘ, ਸਕੱਤਰ ਹਰਪ੍ਰੀਤ ਸਿੰਘ ਭੁੱਲਰ, ਡੇਅਰੀ ਵਿਭਾਗ ਤੋਂ ਪਰਮਜੀਤ ਸਿੰਘ ਆਦਿ ਹਾਜ਼ਰ ਸਨ। ਫੂਡ ਸੇਫਟੀ ਸਹਾਇਕ ਕਮਿਸ਼ਨਰ ਡਾ. ਪੰਨੂੰ ਨੇ ਕਿਹਾ ਕਿ ਇਹ ਛਾਪੇਮਾਰੀ ਵੱਖ- ਵੱਖ ਵਿਭਾਗ ਦੇ ਸਹਿਯੋਗ ਨਾਲ ਜਾਰੀ ਰਹੇਗੀ।
ਨਸ਼ੇ ਵਾਲੇ ਪਦਾਰਥਾਂ ਸਮੇਤ 12 ਗ੍ਰਿਫਤਾਰ
NEXT STORY